Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਅਤੇ ਟੇੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਚੁਕਾਈ ਸਹੁੰ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਅਤੇ ਟੇੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਚੁਕਾਈ ਸਹੁੰ

ਹੁਸ਼ਿਆਰਪੁਰ(ਬਿਊਰੋ) 

ਟ੍ਰੈਫਿਕ ਨਿਯਮਾਂ ਬਾਰੇ ਖੁਦ ਸੁਚੇਤ ਹੋਣ ਅਤੇ ਬਾਕੀਆਂ ਨੂੰ ਵੀ ਜਾਗਰੂਕ ਕਰਨ ਦਾ ਦਿੱਤਾ ਸੱਦਾ

9 ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸੜਕ ਸੁਰੱਖਿਆ ਅਤ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ ਗਈ। ਇਸ ਮੌਕੇ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਹੁੰਦੇ ਹਾਦਸਿਆਂ ਦੀ ਗੰਭੀਰ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਟ੍ਰੈਫਿਕ ਨਿਯਮਾਂ ਬਾਰੇ ਖੁਦ ਸੁਚੇਤ ਹੋਣ ਅਤੇ ਬਾਕੀਆਂ ਨੂੰ ਵੀ ਜਾਗਰੂਕ ਕਰਨ ਦਾ ਸੱਦਾ ਦਿੱਤਾ।
ਉਨ੍ਹਾਂ ਸਮੂਹ ਹਾਜ਼ਰੀਨ ਨੂੰ ਸੜਕ ‘ਤੇ ਵਾਹਨ ਚਲਾਉਣ ਤੋਂ ਪਹਿਲਾਂ ਸਾਰੀਆਂ ਸੁਰੱਖਿਆ ਸਬੰਧੀ ਗੱਲਾਂ ਦਾ ਧਿਆਨ ਰੱਖਣ, ਆਵਾਜਾਈ ਨਿਯਮਾਂ ਦੀ ਹਮੇਸ਼ਾ ਆਪ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਪਾਲਣਾ ਕਰਵਾਉਣ, ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਪਾਉਣ, ਕਾਰ ਚਲਾਉਂਦੇ ਸਮੇਂ ਹਮੇਸ਼ਾ ਸੀਟ ਬੈਲਟ ਲਗਾਉਣ, ਵਾਹਨ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ, ਨਸ਼ੇ ਕਰਕੇ ਵਾਹਨ ਨਾ ਚਲਾਉਣ, ਐਂਬੂਲੈਂਸ ਤੇ ਫਾਇਰ ਬ੍ਰਿਗੇਡ ਗੱਡੀਆਂ ਨੂੰ ਪਹਿਲਾਂ ਲੰਘਣ ਲਈ ਰਸਤਾ ਦੇਣ ਅਤੇ ਸੜਕ ਹਾਦਸੇ ਦੇ ਪੀੜਤਾਂ ਦੀ ਮੱਦਦ ਕਰਨ ਦੀ ਸਹੁੰ ਚੁਕਾਈ ਗਈ।
ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਅਨਮੋਲ ਹੈ ਅਤੇ ਸੜਕ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਅਸੀਂ ਇਸ ਅਨਮੋਲ ਜ਼ਿੰਦਗੀ ਨੂੰ ਖੁਦ ਹੀ ਨਸ਼ਟ ਕਰਨ ਦਾ ਖਤਰਾ ਉਠਾਉਂਦੇ ਹਾਂ। ਉਨ੍ਹਾਂ ਕਿਹਾ ਕਿ ਆਵਾਜਾਈ ਨਿਯਮਾਂ ਦੀ ਹਮੇਸ਼ਾ ਪਾਲਣਾ ਕਰਨੀ ਸਾਨੂੰ ਆਪਣੇ ਤੇ ਆਪਣੇ ਪਰਿਵਾਰ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਪਰਿਵਾਰਕ ਮੈਂਬਰ ਸਾਡੀ ਹਮੇਸ਼ਾ ਘਰ ਦੇ ਵਿਚ ਉਡੀਕ ਕਰ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਛੋਟੀ ਜਿਹੀ ਅਣਗਹਿਲੀ ਨਾਲ ਵੀ ਵੱਡੀ ਦੁਰਘਟਨਾ ਵਾਪਰ ਸਕਦੀ ਹੈ। ਇਸ ਤਰ੍ਹਾਂ ਅਸੀਂ ਆਪਣੇ ਸਮੇਤ ਬੇਕਸੂਰ ਲੋਕਾਂ ਨੂੰ ਵੀ ਹਾਦਸਿਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ।

error: copy content is like crime its probhihated