Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ:ਨੰ.26) ਪੰਜਾਬ ਵੱਲੋਂ 12 ਤੋਂ 23 ਦਸੰਬਰ ਤੱਕ ਪੰਜਾਬ ਸਰਕਾਰ ਦੇ ਨਾਂ ਦਿੱਤੇ ਜਾਣਗੇ ਮੰਗ ਪੱਤਰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ (ਰਜਿ:ਨੰ.26) ਪੰਜਾਬ ਵੱਲੋਂ 12 ਤੋਂ 23 ਦਸੰਬਰ ਤੱਕ ਪੰਜਾਬ ਸਰਕਾਰ ਦੇ ਨਾਂ ਦਿੱਤੇ ਜਾਣਗੇ ਮੰਗ ਪੱਤਰ

ਗੜ੍ਹਦੀਵਾਲਾ (ਚੌਧਰੀ) 

10 ਦਸੰਬਰ : ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ (ਰਜਿ:ਨੰ.26)ਦੇ ਜ਼ਿਲ੍ਹਾ ਪ੍ਰਧਾਨ ਦਰ੍ਸ਼ਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਇੰਨਲਿਸਟਮੈਂਟ ਅਧੀਨ ਕੰਮ ਕਰਦੇ ਕਾਮਿਆਂ ਦੀਆਂ ਮੰਗਾਂ ਨੂੰ ਲੈਕੇ ਜਥੇਬੰਦੀ ਨੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਜ਼ਿਲ੍ਹਾ ਲੈਵਲ ਤੇ ਪੰਜਾਬ ਦੇ ਐਮ.ਐਲ.ਏ., ਕੈਬਨਿਟ ਮੰਤਰੀਆਂ,ਰਾਜ ਸਭਾ ਮੈਂਬਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਸ੍ਰ.ਭਗਵੰਤ ਸਿੰਘ ਮਾਨ ਦੇ ਨਾਂਅ ਮੰਗ ਪੱਤਰ 12 ਤੋਂ 23 ਦਸੰਬਰ 2022 ਤੱਕ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਸੰਘਰਸ਼ ਦੇ ਪਹਿਲੇ ਪੜਾਅ ਦੋਰਾਨ ਵਿਭਾਗੀ ਮੁੱਖੀ ਐਚ.ਓ.ਡੀ. ਮੁਹਾਲੀ ਨੇ ਜਥੇਬੰਦੀ ਵੱਲੋਂ ਦਿੱਤੇ ਮੰਗ ਪੱਤਰ ਤੇ ਵਿਚਾਰ ਚਰਚਾ ਕਰਨ ਲਈ 14 ਦਸੰਬਰ 2022 ਨੂੰ ਮੁਹਾਲੀ ਹੈਂਡ ਆਫਿਸ ਵਿਖੇ ਮੀਟਿੰਗ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਇੰਨਲਿਸਟਮੈਂਟ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਨ, ਵਰਕਰਾਂ ਦੀਆਂ ਲੰਮੇ ਸਮੇਂ ਤੋਂ ਤਨਖਾਹਾਂ ਵਿੱਚ ਵਾਧਾ ਕਰਨ ਤੇ ਲਾਈ ਰੋਕ ਨੂੰ ਹਟਾਕੇ ਤਨਖਾਹਾਂ ਵਿੱਚ ਵਾਧਾ ਕਰਵਾਉਣ, ਫੰਡਾਂ ਕਾਰਨ ਪਿਛਲੇ ਚਾਰ ਮਹੀਨਿਆਂ ਤਨਖਾਹਾਂ ਨਾ ਮਿਲਣ ਕਾਰਨ ਠੰਡੇ ਹੋਏ ਚੁੱਲ੍ਹੇ ਮਘਾਉਣ ਲਈ ਫੰਡ ਜਾਰੀ ਕਰਵਾਉਣ, ਪਿਛਲੀਆਂ ਸਰਕਾਰਾਂ ਸਮੇਂ ਸਿਆਸੀ ਸ਼ੈਅ ਤੇ ਪੰਚਾਇਤੀ ਕਰਨ ਦੀ ਆੜ ਹੇਠ ਛਾਂਟੀ ਕੀਤੇ ਕਾਮੇਂ ਬਹਾਲ ਕਰਵਾਉਣ, ਆਦਿ ਅਨੇਕਾਂ ਮੰਗਾਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਜ਼ਿਲ੍ਹਾ ਲੈਵਲ ਤੇ ਪੰਜਾਬ ਸਰਕਾਰ ਦੇ ਨਾਅ ਮੰਤਰੀਆਂ, ਵਿਧਾਇਕਾਂ ਨੂੰ ਮੰਗ ਪੱਤਰ ਦੇਕੇ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ, ਜੇਕਰ ਪੰਜਾਬ ਸਰਕਾਰ ਨੇ ਵਰਕਰਾਂ ਦੀਆਂ ਮੰਗਾਂ ਹੱਲ ਕਰਨ ਲਈ ਦੋ ਧਿਰੀ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਲਈ ਸਮਾਂ ਨਹੀਂ ਦਿੱਤਾ ਤਾਂ ਜਥੇਬੰਦੀ ਵੱਲੋਂ ਸੂਬਾ ਪੱਧਰੀ ਮੀਟਿੰਗ ਕਰਕੇ ਸੂਬਾ ਪੱਧਰ ਤੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

 

error: copy content is like crime its probhihated