Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੇਵਾਦਾਰ ਮਨਜੋਤ ਸਿੰਘ ਤਲਵੰਡੀ ਖ਼ਿਲਾਫ਼ ਦਰਜ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ : ਸ਼ੁਭਮ ਸਹੋਤਾ

ਸੇਵਾਦਾਰ ਮਨਜੋਤ ਸਿੰਘ ਤਲਵੰਡੀ ਖ਼ਿਲਾਫ਼ ਦਰਜ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ : ਸ਼ੁਭਮ ਸਹੋਤਾ

ਗੜ੍ਹਦੀਵਾਲਾ (PPT) – ਬਾਬਾ ਦੀਪ ਸਿੰਘ ਦੇਵ ਦੱਲ ਅਤੇ ਵੇਲਫਅਰ ਸੋਸਾਇਟੀ ਅਤੇ ਗੁਰੂ ਆਸਰਾ ਸੇਵਾਘਰ ਪਿੰਡ ਬਾਹਗਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਦੇ ਖਿਲਾਫ ਥਾਣਾ ਗੜ੍ਹਦੀਵਾਲਾ ਵਿਖੇ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ । ਉਕਤ ਗੱਲ ਅਕਾਲੀ ਆਗੂ ਅਤੇ ਦਲਿਤ ਆਗੂ ਸ਼ੁਭਮ ਸਹੋਤਾ ਨੇ ਕਹੀ | ਉਨ੍ਹਾਂ ਕਿਹਾ ਕਿ ਭਰਾ ਮਨਜੋਤ ਸਿੰਘ ਤਲਵੰਡੀ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕੰਮ ਕਰ ਰਹੇ ਹਨ। ਬੇਸਹਾਰਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਮਨਜੋਤ ਸਿੰਘ ਤਲਵੰਡੀ ਨੂੰ ਉਨ੍ਹਾਂ ਦੀਆਂ ਸੇਵਾਵਾਂ ਸਦਕਾ ਸਰਬਸੰਮਤੀ ਨਾਲ ਪਿੰਡ ਤਲਵੰਡੀ ਜੱਟਾਂ ਦਾ ਸਰਪੰਚ ਵੀ ਬਣਾਇਆ ਗਿਆ । ਗੁਰੂ ਆਸਰਾ ਸੇਵਾ ਘਰ ਵਿੱਚ ਕਈ ਬੇਸਹਾਰਾ ਲੋਕ ਰਹਿੰਦੇ ਹਨ। ਉਨ੍ਹਾਂ ਦੇ ਖਾਣੇ ਅਤੇ ਦਵਾਈਆਂ ਦਾ ਇਲਾਜ ਉੱਥੇ ਹੀ ਕੀਤਾ ਜਾਂਦਾ ਹੈ ਅਤੇ ਹਰ ਮਹੀਨੇ 400 ਤੋਂ ਵੱਧ ਗਰੀਬ ਲੋੜਵੰਦ ਪਰਿਵਾਰਾ ਨੂੰ ਲੰਮੇ ਸਮੇ ਤੋ ਰਾਸ਼ਨ ਵੀ ਦਿੱਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਪਵੇਗੀ, ਜਿਸ ’ਤੇ ਮਨਜੋਤ ਸਿੰਘ ਤਲਵੰਡੀ ਨੂੰ ਨਾਮਜ਼ਦ ਕੀਤਾ ਗਿਆ ਹੈ , ਇਸ ਲਇ ਇਸ ਮਾਮਲੇ ਦੀ ਚੰਗੀ ਤਰ੍ਹਾਂ ਜਾਂਚ ਕਿੱਤੀ ਜਾਵੇ ।