Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਸਹਿਜੋਵਾਲ ‘ਚ ਸਿੰਚਾਈ ਟਿਊਬਵੈੱਲ ਦਾ ਕੀਤਾ ਉਦਘਾਟਨ

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਸਹਿਜੋਵਾਲ ‘ਚ ਸਿੰਚਾਈ ਟਿਊਬਵੈੱਲ ਦਾ ਕੀਤਾ ਉਦਘਾਟਨ

ਗੜਦੀਵਾਲਾ (ਚੌਧਰੀ) 

ਕੰਢੀ ਇਲਾਕੇ ਦੇ ਵਿਕਾਸ ਕਾਰਜਾਂ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ : ਵਿਧਾਇਕ ਜਸਵੀਰ ਸਿੰਘ ਰਾਜਾ 

11ਦਸੰਬਰ : ਪਿੰਡ ਸਹਿਜੋਵਾਲ ਵਿਖੇ ਕਰੀਬ 30 ਲੱਖ 34 ਹਜਾਰ 410 ਰੁਪਏ ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਿੰਚਾਈ ਟਿਊਬਵੈੱਲ ਦਾ ਉਦਘਾਟਨ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜਿਲਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ,ਸਰਪੰਚ ਸੁਰਿੰਦਰ ਕੌਰ, ਕੈਪਟਨ ਤਰਸੇਮ ਸਿੰਘ ਬਲਾਕ ਪ੍ਰਧਾਨ ਕੰਢੀ ਏਰੀਆ,ਹਰਭਜਨ ਸਿੰਘ ਢੱਟ ਸ਼ਹਿਰੀ ਪ੍ਰਧਾਨ,ਮਾ ਰਛਪਾਲ ਸਿੰਘ, ਬਲਾਕ ਪ੍ਰਧਾਨ ਟਾਂਡਾ ਕੇਸ਼ਵ  ਸੈਣੀ, ਹਲਕਾ ਕੁਆਰਡੀਨੇਟਰ ਕੁਲਦੀਪ ਸਿੰਘ ਮਿੰਟੂ ਵੀ ਹਾਜ਼ਰ ਸਨ । ਇਸ ਮੌਕੇ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਿੰਡ ਸਹਿਜੋਵਾਲ ਵਿਖੇ ਲਗਭਗ 100 ਏਕੜ ਜਮੀਨ ਦੀ ਸਿੰਚਾਈ ਲਈ ਇਹ ਟਿਊਬਵੈੱਲ ਲਗਾਇਆ ਜਾ ਰਿਹਾ ਤਾਂਕਿ ਸਿੰਚਾਈ ਲਈ ਪਾਣੀ ਦੀ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੰਢੀ ਇਲਾਕੇ ਦੇ ਵਿਕਾਸ ਕਾਰਜਾਂ ‘ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ 8-9 ਮਹੀਨੇ ਹੋਏ ਹਨ,ਉਦੋਂ ਤੋਂ ਵਿਕਾਸ ਕਾਰਜ ਜੰਗੀ ਪੱਧਰ ਜਾਰੀ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਵਾਇਤੀ ਪਾਰਟੀਆਂ ਦੇ ਲੀਡਰਾਂ ਨੂੰ ਆਮ ਬੰਦੇ ਨੂੰ ਆਪਣੀ ਗੱਲ ਕਹਿਣ ਦਾ ਮੌਕਾ ਨਹੀਂ ਮਿਲਦਾ ਸੀ,ਜਿਸ ਨਾਲ ਉਨ੍ਹਾਂ ਦੇ ਮੰਨ ਦੀ ਗੱਲ ਮੰਨ ਵਿਚ ਰਹਿ ਜਾਂਦੀ ਸੀ,ਪਰ ਆਪ ਦੀ ਸਰਕਾਰ ‘ਚ ਹਰ ਇਕ ਇਨਸਾਨ ਦੀ ਗੱਲ ਸੁਣੀ ਜਾਵੇਗੀ ਤੇ ਉਸ ਤੇ ਗੌਰ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੀ ਵੱਧ ਕੇ ਕੰਮ ਕਰੇਗੀ,ਜੋਂ ਵੀ ਸਰਕਾਰ ਨੇ ਵਆਦੇ ਕੀਤੇ ਹਨ ਉਨ੍ਹਾਂ ਨੂੰ ਜਲਦ ਲਾਗੂ ਕਰ ਦਿੱਤਾ ਜਾਵੇਗਾ। ਇਸ ਸਰਪੰਚ ਸੁਰਿੰਦਰ ਕੌਰ.ਪੀ.ਏ ਅਤਵਾਰ ਸਿੰਘ, ਐਸ ਡੀ ਓ . ਹਰਵਿੰਦਰ ਸਿੰਘ ਜੋ ਈ ਗਗਨਦੀਪ ਸਿੰਘ, ਐਡੀਸ਼ਨਲ ਐੱਸ.ਐੱਚ. ਓ. ਸਤਪਾਲ ਸਿੰਘ ਜਲੋਟਾ, ਰਾਜੂ ਪ੍ਰਧਾਨ ਸਹਿਜੋਵਾਲ, ਬਹਾਦਰ ਸਿੰਘ ਗੋਂਦਪੁਰ ਪਰਮਾਨੰਦ ਮੱਲੇਵਾਲ,ਪੰਚ ਬਲਦੇਵ ਕੁਮਾਰ,ਪੰਚ ਰਾਜ ਕੁਮਾਰ, ਪੰਚ ਸਿੰਗਾਰਾ ਸਿੰਘ,ਪੰਚ ਅਮਰਜੀਤ ਸਿੰਘ, ਪੰਚ ਮਨੋਜਜੀਤ ਰਘਵੀਰ, ਵਿਕਰਮ ਸਿੰਘ, ਰਵੀ ਕੁਮਾਰ, ਪਰਸ਼ੋਤਮ ਲਾਲ, ਸਾਬਕਾ ਸਰਪੰਚ ਮਲਕੀਤ ਸਿੰਘ ਟੋਨੀ ਸਹਿਜੋਵਾਲ, ਵਿੱਕੀ ਸਹਿਜੋਵਾਲ ਟਿੰਕੂ, ਗੋਪੀ,ਸ਼ੀਸੂ ਟੀਟੂ, ਬਿੱਟੂ, ਭਾਗਮੱਲ ਸੁਖਵਿੰਦਰ ਸਿੰਘ, ਸਮੇਤ ਭਾਰੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

ਫੋਟੋ ਕੈਪਸ਼ਨ: ਨਵੇਂ ਟਿਊਬਵੈਲ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ, ਸਰਪੰਚ ਸੁਰਿੰਦਰ ਕੌਰ, ਚੌਧਰੀ ਰਾਜਵਿੰਦਰ ਸਿੰਘ ਰਾਜਾ ਅਤੇ ਹੋਰ

error: copy content is like crime its probhihated