Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਬੂਟ ਤੇ ਜਰਸੀਆਂ ਦੀ ਕੀਤੀ ਵੰਡ

ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਬੂਟ ਤੇ ਜਰਸੀਆਂ ਦੀ ਕੀਤੀ ਵੰਡ

ਫਗਵਾੜਾ (ਲਾਲੀ ਦਾਦਰ)

* ਜੱਥੇਦਾਰ ਰਾਣਾ ਨੇ ਪ੍ਰਵਾਸੀ ਭਾਰਤੀਆਂ ਦੇ ਉਪਰਾਲੇ ਦੀ ਕੀਤੀ ਸ਼ਲਾਘਾ

13 ਦਸੰਬਰ : ਪ੍ਰਵਾਸੀ ਭਾਰਤੀ ਮੇਜਰ ਸਿੰਘ ਕਨੇਡਾ ਅਤੇ ਸੋਢੀ ਸਿੰਘ ਇਟਲੀ ਨੇ ਸਰਦੀਆਂ ਦੇ ਮੌਸਮ ਨੂੰ ਮੱਧੇਨਜ਼ ਰੱਖਦੇ ਹੋਏ ਸਰਕਾਰੀ ਹਾਈ ਸਕੂਲ ਪਿੰਡ ਸਾਹਨੀ ਦੇ 30 ਲੋੜਵੰਦ ਵਿਦਿਆਰਥੀਆਂ ਨੂੰ ਬੂਟਾਂ ਤੇ ਜਰਸੀਆਂ ਦੀ ਵੰਡ ਕੀਤੀ ਹੈ। ਇਸ ਸਬੰਧੀ ਸਕੂਲ ‘ਚ ਆਯੋਜਿਤ ਸੰਖੇਪ ਸਮਾਗਮ ਦੌਰਾਨ ਜੱਥੇਦਾਰ ਰਣਜੀਤ ਸਿੰਘ ਰਾਣਾ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਕਸ਼ਮੀਰ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ। ਸਮੂਹ ਪਤਵੰਤਿਆਂ ਦਾ ਸਕੂਲ ਪੁੱਜਣ ਤੇ ਸਕੂਲ ਇੰਚਾਰਜ ਸੁਰਿੰਦਰ ਸਿੰਘ ਤੇ ਸਟਾਫ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਜੱਥੇਦਾਰ ਰਾਣਾ ਨੇ ਪ੍ਰਵਾਸੀ ਭਾਰਤੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਦੀ ਦੇ ਮੌਸਮ ਵਿਚ ਕੀਤਾ ਗਿਆ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਅਤੇ ਵਿਦਿਆਰਥੀਆਂ ਲਈ ਬਹੁਤ ਹੀ ਲਾਹੇਵੰਦ ਹੈ। ਉਹਨਾਂ ਕਿਹਾ ਕਿ ਸਮਾਜ ਦੇ ਹਰ ਸਮੱਰਥ ਵਿਅਕਤੀ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਅਜਿਹੇ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਬਲਜਿੰਦਰ ਸਿੰਘ ਕਾਹਲੋਂ, ਰਵਿੰਦਰ ਪਾਲ, ਹਰਮਨਦੀਪ ਸਿੰਘ, ਪਿ੍ਰੰਸ ਸਾਹਨੀ, ਮੈਡਮ ਗੁਰਲੀਨ ਕੌਰ, ਡਾ. ਸਤਵਿੰਦਰ ਕੌਰ ਤੋਂ ਇਲਾਵਾ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।

ਤਸਵੀਰ 001, ਕੈਪਸ਼ਨ- ਸਰਕਾਰੀ ਹਾਈ ਸਕੂਲ ਪਿੰਡ ਸਾਹਨੀ ਵਿਖੇ ਲੋੜਵੰਦ ਵਿਦਿਆਰਥੀਆਂ ਨੂੰ ਬੂਟ ਤੇ ਜਰਸੀਆਂ ਦੀ ਵੰਡ ਕਰਦੇ ਹੋਏ ਜਥੇਦਾਰ ਰਣਜੀਤ ਸਿੰਘ ਰਾਣਾ, ਬੀਬੀ ਕਸ਼ਮੀਰ ਕੌਰ ਕਾਹਲੋਂ, ਸਕੂਲ ਇੰਚਾਰਜ ਸੁਰਿੰਦਰ ਸਿੰਘ ਤੇ ਹੋਰ।