Prime Punjab Times

Latest news
ਅਗਰਵਾਲ ਸਭਾ ਗੜ੍ਹਦੀਵਾਲਾ ਦੀ ਹੋਈ ਮੀਟਿੰਗ, ਮਹਾਰਾਜਾ ਅਗਰਸੇਨ ਜੈਅੰਤੀ ਸ਼ਰਧਾਪੂਰਵਕ ਮਨਾਉਣ ਸਬੰਧੀ ਹੋਈ ਚਰਚਾ *ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ 
ADVERTISEMENT
You are currently viewing ਸੂਬਾ ਪੱਧਰੀ ਧਰਨੇ ‘ਚ ਸ਼ਾਮਲ ਹੋਣ ਲਈ ਮੁਹਾਲੀ ਰਵਾਨਾ ਹੋਇਆ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦਾ ਜੱਥਾ

ਸੂਬਾ ਪੱਧਰੀ ਧਰਨੇ ‘ਚ ਸ਼ਾਮਲ ਹੋਣ ਲਈ ਮੁਹਾਲੀ ਰਵਾਨਾ ਹੋਇਆ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਦਾ ਜੱਥਾ

ਫਗਵਾੜਾ (ਲਾਲੀ ਦਾਦਰ )

* ਸਰਕਾਰ ਨਾ ਜਾਗੀ ਤਾਂ ਸੜਕਾਂ ਤੇ ਹੋਵੇਗਾ ਸੰਘਰਸ਼ – ਮਲਕੀਤ ਚੰਦ

13 ਦਸੰਬਰ : ਪੰਚਾਇਤੀ ਰਾਜ ਮੁਲਾਜਮ ਐਸੋਸੀਏਸ਼ਨ ਪੰਜਾਬ ਵਲੋਂ ਸੂਬਾ ਸਰਕਾਰ ਦੀਆਂ ਕਰਮਚਾਰੀ ਮਾਰੂ ਨੀਤੀਆਂ ਦੇ ਵਿਰੋਧ ਵਿਚ ਜਾਰੀ ਕਲਮਛੋੜ ਹੜਤਾਲ ਦੇ 22ਵੇਂ ਦਿਨ ਅੱਜ ਪੰਚਾਇਤ ਸੰਮਤੀ ਕਰਮਚਾਰੀ ਯੂਨੀਅਨ ਬਲਾਕ ਫਗਵਾੜਾ ਦਾ ਜੱਥਾ ਐਸੋਸੀਏਸ਼ਨ ਵਲੋਂ ਮੁਹਾਲੀ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਬੀ.ਡੀ.ਪੀ.ਓ. ਦਫਤਰ ਫਗਵਾੜਾ ਤੋਂ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਕੈਸ਼ੀਅਰ ਮਲਕੀਤ ਚੰਦ ਦੀ ਅਗਵਾਈ ਹੇਠ ਰਵਾਨਾ ਹੋਇਆ। ਜੱਥੇ ਵਿਚ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਮੈਂਬਰ ਪੰਚਾਇਤ ਵੀ ਸ਼ਾਮਲ ਸਨ। ਮਲਕੀਤ ਚੰਦ ਨੇ ਜੱਥੇ ਦੀ ਰਵਾਨਗੀ ਸਮੇਂ ਗੱਲਬਾਤ ਦੌਰਾਨ ਕਿਹਾ ਕਿ ਪਿਛਲੇ 22 ਦਿਨਾਂ ਤੋਂ ਸਮੂਹ ਮੁਲਾਜ਼ਮ ਕਲਮ ਛੋੜ ਹੜਤਾਲ ਕਰਕੇ ਦਫਤਰਾਂ ਅੱਗੇ ਧਰਨਾ ਦੇ ਰਹੇ ਸਨ ਪਰ ਭਗਵੰਤ ਮਾਨ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਲਈ ਤਿਆਰ ਨਹੀਂ ਹੈ। ਇਸ ਲਈ ਅੱਜ ਐਸੋਸੀਏਸ਼ਨ ਦੇ ਸੱਦੇ ਤੇ ਮੁਹਾਲੀ ਵਿਖੇ ਸੂਬਾ ਪੱਧਰੀ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ। ਜੇਕਰ ਇਸ ਤੋਂ ਬਾਅਦ ਵੀ ਭਗਵੰਤ ਮਾਨ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਨਾ ਜਾਰੀ ਰੱਖਿਆ ਤਾਂ ਸਮੂਹ ਮੁਲਾਜਮ ਹਮਖਿਆਲੀ ਜੱਥੇਬੰਦੀਆਂ ਅਤੇ ਪੰਚਾਇਤਾਂ ਦੀ ਹਮਾਇਤ ਦੇ ਨਾਲ ਸੜਕਾਂ ਉੱਪਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਜਿਸਦੀ ਜਿੰਮੇਵਾਰੀ ਭਗਵੰਤ ਮਾਨ ਸਰਕਾਰ ਦੀ ਹੋਵੇਗੀ।

ਤਸਵੀਰ 004, ਕੈਪਸ਼ਨ: ਫਗਵਾੜਾ ਦੇ ਬੀਡੀਪੀਓ ਦਫ਼ਤਰ ਤੋਂ ਮੁਹਾਲੀ ਰੋਸ ਮੁਜਾਹਰੇ ਲਈ ਜੱਥੇ ਦੀ ਰਵਾਨਗੀ ਮੌਕੇ ਗੱਲਬਾਤ ਕਰਦੇ ਹੋਏ ਪੰਚਾਇਤ ਸਕੱਤਰ ਮਲਕੀਤ ਚੰਦ ਅਤੇ ਹੋਰ।