Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬਟਾਲਾ ਪੁਲਿਸ ਨੇ ਨਜਾਇਜ਼ ਹਥਿਆਰਾਂ ਅਤੇ ਹੋਰ ਅਸਲੇ ਸਮੇਤ ਖਤਰਨਾਕ ਅਪਰਾਧੀ ਕੀਤਾ ਕਾਬੂ

ਬਟਾਲਾ ਪੁਲਿਸ ਨੇ ਨਜਾਇਜ਼ ਹਥਿਆਰਾਂ ਅਤੇ ਹੋਰ ਅਸਲੇ ਸਮੇਤ ਖਤਰਨਾਕ ਅਪਰਾਧੀ ਕੀਤਾ ਕਾਬੂ

ਬਟਾਲਾ,( ਅਵਿਨਾਸ਼ ਸ਼ਰਮਾ )

13 ਦਸੰਬਰ : ਸੀਨੀਅਰ ਕਪਤਾਨ ਪੁਲਿਸ,ਬਟਾਲਾ ਸ੍ਰੀ ਸਤਿੰਦਰ ਸਿੰਘ,ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜੇਰ ਨਿਗਰਾਨੀ ਸ੍ਰੀ ਗੁਰਪ੍ਰੀਤ ਸਿੰਘ,ਪੀ.ਪੀ.ਐੱਸ.ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਬਟਾਲਾ, ਸਮਾਜ ਵਿਰੋਧੀ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਇੰਚਾਰਜ ਸੀ.ਆਈ.ਏ ਬਟਾਲਾ ਦੀ ਪੁਲਿਸ ਪਾਰਟੀ ਵੱਲੋਂ ਚੈਕਿੰਗ ਦੌਰਾਨ ਦੋਸ਼ੀ ਜਸਵਿੰਦਰ ਸਿੰਘ ਉਰਫ ਸੋਨਾ ਪੁੱਤਰ ਸਰਦੂਲ ਸਿੰਘ ਵਾਸੀ ਠੇਠਰਕੇ ਥਾਣਾ ਡੇਰਾ ਬਾਬਾ ਨਾਨਕ ਨੂੰ ਮੁਖਬਰ ਖਾਸ ਦੀ ਇਤਲਾਹ ਪਰ ਨਜਾਇਜ਼ ਪਿਸਟਲ 32 ਬੋਰ ਸਮੇਤ ਮੈਗਜ਼ੀਨ ਲੋਡਡ 8 ਰੌਦ ਕਿਲਾ ਲਾਲ ਏਰੀਆ ਤੋ ਕਾਬੂ ਕਰਕੇ ਦੌਰਾਨੇ ਤਫਤੀਸ਼ ਇਸ ਦੀ ਨਿਸ਼ਾਨਦੇਹੀ ਪਰ ਇੱਕ ਹੋਰ 315 ਬੋਰ ਦੇਸੀ ਕੱਟਾ ਸਮੇਤ 2 ਰੌਦ ਬ੍ਰਾਮਦ ਕੀਤਾ ਗਿਆ ਹੈ ।

ਐਸ ਪੀ ਗੁਰਪ੍ਰੀਤ ਸਿੰਘ ਵਲੋਂ ਕੀਤੀ ਗਈ ਪਰੈੱਸ ਕਾਨਫਰੰਸ ਦੌਰਾਨ ਪੱਤਰਕਾਰ ਨੂੰ ਦੱਸਿਆ ਕਿ ਪਿਛਲੇ ਦਿਨੀਂ ਮੁਕਦਮਾ ਨੰਬਰ 124 ਮਿਤੀ 08-10-22 ਜੁਰਮ 307,IPC 25-54-59 A. ACT ਥਾਣਾ ਰੰਗੜ ਨੰਗਲ ਵਿੱਚ ਪਿਛਲੇ ਦਿਨੀਂ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਕਾਬੂ ਕੀਤੇ ਗਏ ਸਟਰ ਰਣਜੋਧ ਸਿੰਘ ਉਰਫ ਬੱਬਲੂ ਨੂੰ ਇਸ ਦੋਸ਼ੀ ਵੱਲੋ ( ਐਮਨੀਸ਼ਨ ) ਗੋਲੀ ਸਿੱਕਾ ਦਿੱਤਾ ਜਾਂਦਾ ਸੀ ਦੋਸ਼ੀ ਦੇ ਖਿਲਾਫ ਏ.ਐੱਸ.ਆਈ ਗੁਰਦੀਪ ਸਿੰਘ ਵੱਲੋਂ ਮੁਕੱਦਮਾ ਉਕਤ ਦਰਜ ਰਜਿਸਟਰ ਕੀਤਾ ਗਿਆ,ਤਫਤੀਸ਼ ਮੁਕੱਦਮਾ ਜਾਰੀ ਹੈ।