Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਰਾਜ ਪੱਧਰੀ ਸਪੈਸ਼ਲ ਬੱਚਿਆਂ ਦੀਆਂ ਖੇਡਾਂ ਅਤੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਵਿਭੂਤੀ ਸ਼ਰਮਾਂ ਚੇਅਰਮੈਨ ਪੰਜਾਬ ਟੁਰਿਜਮ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਕੀਤਾ ਸਨਮਾਨ

ਰਾਜ ਪੱਧਰੀ ਸਪੈਸ਼ਲ ਬੱਚਿਆਂ ਦੀਆਂ ਖੇਡਾਂ ਅਤੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਵਿਭੂਤੀ ਸ਼ਰਮਾਂ ਚੇਅਰਮੈਨ ਪੰਜਾਬ ਟੁਰਿਜਮ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਕੀਤਾ ਸਨਮਾਨ

ਪਠਾਨਕੋਟ (ਤਰੁਣ ਸਣਹੋਤਰਾ)

ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਬੱਚਿਆਂ ਨੂੰ ਸਰੀਰਕ ਪੱਖੋਂ ਤੰਦਰੁਸਤ ਰੱਖਣ ਲਈ ਕਰ ਰਹੀ ਹੈ ਵਿਸ਼ੇਸ਼ ਉਪਰਾਲੇ : ਵਿਭੂਤੀ ਸ਼ਰਮਾਂ

13 ਦਸੰਬਰ : ਪੰਜਾਬ ਸਰਕਾਰ ਵੱਲੋਂ ਜਿਥੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਵਿਦਿਆਰਥੀਆਂ ਦੇ ਸਰੀਰਕ ਪੱਖ ਨੂੰ ਤੰਦਰੁਸਤ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਪਿਛਲੇ ਦਿਨੀਂ ਸਿੱਖਿਆ ਵਿਭਾਗ ਅੰਦਰ ਕਰਵਾਈਆਂ ਸਕੂਲੀ ਬੱਚਿਆਂ ਦੀਆਂ ਖੇਡਾਂ ਅਤੇ ਪੰਜਾਬ ਅੰਦਰ ਕਰਵਾਈਆਂ ਖੇਡਾਂ ਵਤਨ ਪੰਜਾਬ ਦੀਆਂ ਸਰਕਾਰ ਦੀ ਦੂਰ ਅੰਦੇਸ਼ੀ ਨੂੰ ਉਜਾਗਰ ਕਰਦੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਵਿਭੂਤੀ ਸ਼ਰਮਾਂ ਚੇਅਰਮੈਨ ਪੰਜਾਬ ਟੁਰਿਜਮ ਡਿਵੈਲਪਮੈਂਟ ਕਾਰਪੋਰੇਸ਼ਨ ਨੇ ਅੱਜ ਸੈਪਸਲ ਰਿਸੋਰਸ ਸੈਂਟਰ ਪਠਾਨਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੀ ਅਗਵਾਈ ਹੇਠ ਰੱਖੇ ਪ੍ਰੋਗਰਾਮ ਦੌਰਾਨ ਸਪੈਸ਼ਲ ਬੱਚਿਆਂ ਦੀਆਂ ਰਾਜ ਪੱਧਰੀ ਸਕੂਲੀ ਖੇਡਾਂ ਅਤੇ ਰਾਜ ਪੱਧਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਵਿੱਚ ਮੈਡਲ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕੀਤਾ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸਕੂਲ ਸਿੱਖਿਆ ਵਿਭਾਗ ਵੱਲੋਂ ਸਪੈਸ਼ਲ ਬੱਚਿਆਂ ਦੀਆਂ ਲੁਧਿਆਣਾ ਸ਼ਹਿਰ ਦੇ ਗੁਰੂ ਨਾਨਕ ਸਟੇਡੀਅਮ ਅਤੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਖੇਡਾਂ ਕਰਵਾਈਆਂ ਗਈਆਂ ਸਨ। ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲੈਕੇ ਆਪਣੀ ਕਲਾਂ ਦਾ ਜੌਹਰ ਦਿਖਾਉਂਦੇ ਹੋਏ ਵੱਡੀਆਂ ਮੱਲਾਂ ਮਾਰੀਆਂ ਹਨ,ਇਨ੍ਹਾਂ ਵਿਦਿਆਰਥੀਆਂ ਨੂੰ ਅਗਾਮੀ ਜੀਵਨ ਵਿੱਚ ਵੀ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਨ ਵਾਸਤੇ ਅੱਜ ਸ੍ਰੀ ਵਿਭੂਤੀ ਸ਼ਰਮਾਂ ਚੇਅਰਮੈਨ ਪੰਜਾਬ ਟੁਰਿਜਮ ਡਿਵੈਲਪਮੈਂਟ ਕਾਰਪੋਰੇਸ਼ਨ ਵੱਲੋਂ ਮੈਡਲਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ।ਇਸਦੇ ਨਾਲ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਖੇਡ ਮੈਦਾਨ ਵਿੱਚ ਲੈਕੇ ਜਾਣ ਵਾਲੇ ਅਧਿਆਪਕਾਂ ਨੂੰ ਵੀ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਦੱਸਿਆ ਕਿ ਲੁਧਿਆਣਾ ਵਿਖੇ ਹੋਈਆਂ ਰਾਜ ਪੱਧਰੀ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਖੇਡ ਮੁਕਾਬਲਿਆਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ 5 ਸੋਨੇ ਦੇ,6 ਚਾਂਦੀ ਦੇ ਅਤੇ 5 ਤਾਂਬੇ ਦੇ ਤਗਮੇ ਪ੍ਰਾਪਤ ਕੀਤੇ ਹਨ ਜਦਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਵਿਦਿਆਰਥੀਆਂ ਨੇ 1 ਸੋਨੇ ਦਾ, 4 ਚਾਂਦੀ ਦੇ ਅਤੇ 4 ਤਾਂਬੇ ਦੇ ਤਗਮੇ ਹਾਸਲ ਕਰ ਜ਼ਿਲ੍ਹਾ ਪਠਾਨਕੋਟ, ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਚੇਅਰਮੈਨ ਵਿਭੂਤੀ ਸ਼ਰਮਾਂ ਨੇ ਇਸ ਮੌਕੇ ਤੇ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ, ਉਨ੍ਹਾਂ ਦੇ ਅਧਿਆਪਕ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਹਰ ਸਹੂਲਤ ਦੇਣ ਲਈ ਵਚਨਬੱਧ ਹੈ , ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਕਿਸੇ ਕਿਸਮ ਦੀ ਕੋਈ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਇਸ ਮੌਕੇ ਤੇ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਦਾ ਫਾਇਦਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਤੇ ਡੀਐਮ ਸਪੋਰਟਸ ਅਰੁਣ ਕੁਮਾਰ, ਬੀਪੀਈਓ ਕੁਲਦੀਪ ਸਿੰਘ,ਡੀਟੀਸੀ ਸੱਕਤਰ ਸੁਲਕਸ਼ਨਾ ਸ਼ਰਮਾਂ,ਡਾ. ਮਨਦੀਪ ਸਿੰਘ,ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ,ਈਸ਼ਾ ਮਹਾਜਨ, ਕੈਲਾਸ਼ ਚੰਦ,ਰਾਕੇਸ਼ ਕੁਮਾਰ,ਸਵਿਤਾ, ਸੁਨੀਤਾ,ਰਿਤੂ ਸ਼ਰਮਾ ਸੋਨੀਆ, ਇੰਦਰਜੀਤ,ਸੁਨੀਤਾ ਕੁਮਾਰੀ, ਰੰਜਨਾ ਦੇਵੀ,ਪੂਨਮ ਚਸ਼ਮਾਂ,ਤਜਿੰਦਰ ਪਾਲ ਸਿੰਘ,ਦੀਪਕ ਰਾਏਪੁਰ,ਨਰਿੰਦਰ ਕੁਮਾਰ ਸਰਫਚੱਕ,ਰਾਜ ਰਾਣੀ ਬਕਨੌਰ ਆਦਿ ਹਾਜ਼ਰ ਸਨ।

error: copy content is like crime its probhihated