Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ,ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ

ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ,ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ

ਪਠਾਨਕੋਟ (ਤਰੁਣ ਸਣਹੋਤਰਾ)

13 ਦਸੰਬਰ : ਡਿਪਾਰਟਮੈਂਟ ਆਫ਼ ਸਾਇੰਸ, ਟੈਕਨਾਲੋਜੀ ਅਤੇ ਇਨਵਾਇਰਮੈਂਟ, ਪੰਜਾਬ ਵਲੋਂ ਨੋਟੀਫਿਕੇਸ਼ਨ ਨੰ: 10/133/2016- ਉੱਥੇ 23.02.2018 ਰਾਹੀਂ ਲਿਖਿਆ ਗਿਆ ਹੈ ਕਿ ਭਾਰਤ ਦੇ ਸੰਵਿਧਾਨ ਦੇ ਅਨੁਛੇਦ 49 ਦੇ ਤਹਿਤ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸ਼ਕਤੀਆਂ ਦੇ ਪ੍ਰਯੋਗ ਵਿੱਚ ਪਰਿਆਵਰਣ ਸੁਰੱਖਿਆ ਅਤੇ ਸੁਧਾਰ ਅਤੇ ਵਣ ਜੀਵਾਂ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ ਰਾਜ ਪਰਿਆਵਰਣ ਦੀ ਸੁਰੱਖਿਆ ਅਤੇ ਸੁਧਾਰ ਅਤੇ ਦੇਸ਼ ਦੇ ਜੰਗਲਾਂ ਅਤੇ ਵਣ ਜੀਵਾਂ ਦੀ ਰਾਖੀ ਲਈ ਕੋਸ਼ਿਸ਼ ਕਰੇਗਾ।ਉਪਰੋਕਤ ਦੇ ਸਬੰਧ ਵਿੱਚ ਸ. ਹਰਬੀਰ ਸਿੰਘ ਆਈ.ਏ.ਐਸ. ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਅੱਜ ਕੱਲ ਪਤੰਗ/ਗੁੱਡੀਆਂ ਉਡਾਉਣ ਲਈ ਜਿਹੜੀ ਡੋਰ ਦੀ ਵਰਤੋਂ ਕੀਤੀ ਜਾ ਰਹੀ ਹੈ, ਉਹ ਸੂਤੀ ਡੋਰ ਤੋਂ ਹੱਟ ਕੇ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਹੈ ਅਤੇ ਉਹ ਬਹੁਤ ਮਜਬੂਤ, ਨਾ-ਗਲਣਯੋਗ ਅਤੇ ਨਾ-ਟੁੱਟਣ ਯੋਗ ਹੈ।ਇਹ ਡੋਰ ਪਤੰਗਬਾਜ਼ੀ ਸਮੇਂ ਪਤੰਗ/ਗੁੱਡੀਆਂ ਉਡਾਉਣ ਵਾਲਿਆਂ ਦੇ ਹੱਥ ਅਤੇ ਉਂਗਲਾਂ ਕੱਟ ਦਿੰਦੀ ਹੈ। ਸਾਇਕਲ ਅਤੇ ਸਕੂਟਰ-ਚਾਲਕਾਂ ਦੇ ਗਲ ਅਤੇ ਕੰਨ ਕੱਟੇ ਜਾਣ, ਉੱਡਦੇ ਪੰਛੀਆਂ ਦੇ ਫਸ ਜਾਣ ਤੇ ਉਹਨਾਂ ਦੇ ਮਰਨ ਬਾਰੇ ਕਾਫੀ ਘਟਨਾਵਾਂ ਵਾਪਰੀਆਂ ਹਨ।ਇਸ ਤੋਂ ਇਲਾਵਾ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਹਨਾਂ ਦੇ ਰੁੱਖਾਂ ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ।ਇਸ ਤਰ੍ਹਾਂ ਸੰਥੈਟਿਕ ਪਲਾਸਟਿਕ ਦੀ ਬਣੀ ਇਹ ਡੋਰ ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਹਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਪਤੰਗਾਂ ਲਈ ਵਰਤਣ ਵਾਸਤੇ ਵੇਚਣ,ਸਟੋਰ ਕਰਨ ਅਤੇ ਇਸ ਦੀ ਵਰਤੋਂ ਤੇ ਰੋਕ ਲਗਾਉਣ ਲਈ ਕਦਮ ਚੁੱਕਣ ਦੀ ਅਤਿਅੰਤ ਲੋੜ ਹੈ।
ਉਨ੍ਹਾਂ ਕਿਹਾ ਕਿ ਮੈਂ, ਹਰਬੀਰ ਸਿੰਘ, ਆਈ.ਏ.ਐਸ,, ਜਿਲ੍ਹਾ ਮੈਜਿਸਟਰੇਟ, ਪਠਾਨਕੋਟ, ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਪਠਾਨਕੋਟ ਦੀਆਂ ਸੀਮਾਵਾਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ। ਇਹ ਪਾਬੰਦੀ ਧਾਗੇ ਵਾਲੀ ਡੋਰ ਤੇ ਲਾਗੂ ਨਹੀਂ ਹੋਵੇਗੀ।ਇਹ ਹੁਕਮ 31 ਮਾਰਚ 2023 ਤੱਕ ਲਾਗੂ ਰਹਿਣਗੇ।