ਫਗਵਾੜਾ ( ਲਾਲੀ ਦਾਦਰ )
* ਰਿਟਾ.ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਨੇ ਕੀਤੀ ਹੌਸਲਾ ਅਫਜਾਈ
14 ਦਸੰਬਰ : ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਮਾਣਯੋਗ ਜਿਲ੍ਹਾ ਸਿੱਖਿਆ ਅਫਸਰ ਜਸਵਿੰਦਰ ਸਿੰਘ ਅਤੇ ਬਲਾਕ ਪ੍ਰਾਇਮਰੀ ਅਫਸਰ ਸ੍ਰੀ ਸੰਜੀਵ ਕੁਮਾਰ ਦੀ ਯੋਗ ਅਗਵਾਈ ‘ਚ ਜਿਲ੍ਹਾ ਕਪੂਰਥਲਾ ਦੀ ਫੁੱਟਬਾਲ ਟੀਮ ਵਿਚ ਸ਼ਾਮਲ ਸਰਕਾਰੀ ਪ੍ਰਾਇਮਰੀ ਸਕੂਲ ਲੱਖਪੁਰ ਦੇ ਦੋ ਵਿਦਿਆਰਥੀ ਬਲਰਾਜ ਸਿੰਘ ਅਤੇ ਪਰਮਵੀਰ ਸਿੰਘ ਨੂੰ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ ਸਨਮਾਨਤ ਕਰਕੇ ਹੌਸਲਾ ਅਫਜਾਈ ਕਰਨ ਲਈ ਸਕੂਲ ਵਿਖੇ ਇਕ ਸਮਾਗਮ ਦਾ ਆਯੋਜਨ ਸਕੂਲ ਇੰਚਾਰਜ ਸਰਬਜੀਤ ਕੁਮਾਰ ਦੀ ਅਗਵਾਈ ਹੇਠ ਕੀਤਾ ਗਿਆ। ਜਿਸ ਵਿਚ ਰਿਟਾ. ਪਿ੍ਰੰਸੀਪਲ ਜਸਵਿੰਦਰ ਸਿੰਘ ਬੰਗੜ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਹਨਾਂ ਦੋਵੇਂ ਫੁਟਬਾਲ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਜਿਲ੍ਹਾ ਪੱਧਰ ਦੀ ਟੀਮ ‘ਚ ਰਾਜ ਪੱਧਰ ਤੇ ਖੇਡਣ ਨਾਲ ਉਹਨਾਂ ਨੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਮੂਹ ਵਿਦਿਆਰਥੀਆਂ ਨੂੰ ਉਹਨਾਂ ਤੋਂ ਸੇਧ ਲੈਣੀ ਚਾਹੀਦੀ ਹੈ। ਸਕੂਲ ਇੰਚਾਰਜ ਸਰਬਜੀਤ ਕੁਮਾਰ ਨੇ ਭਰੋਸਾ ਜਤਾਇਆ ਕਿ ਸਕੂਲ ਦੇ ਇਹ ਹੋਣਹਾਰ ਖਿਡਾਰੀ ਭਵਿੱਖ ਵਿਚ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ। ਇਸ ਮੌਕੇ ਵਿਕਾਸਦੀਪ, ਅਕਬਰ ਖਾਨ, ਮਨਦੀਪ ਮੀਨੂੰ, ਗੁਰਮੀਤ ਕੌਰ, ਪੂਜਾ, ਕੁਲਵਿੰਦਰ ਕੌਰ, ਬਲਜੀਤ ਕੌਰ, ਜਸਵਿੰਦਰ ਕੌਰ ਆਦਿ ਹਾਜਰ ਸਨ।








