Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਜੱਥੇ ਨੇ ਪਦਮਸ੍ਰੀ ਕਰਤਾਰ ਸਿੰਘ ਦੀ ਅਗਵਾਈ ਹੇਠ ਕੀਤਾ ਪਾਕਿਸਤਾਨ ਦਾ ਦੌਰਾ

ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਜੱਥੇ ਨੇ ਪਦਮਸ੍ਰੀ ਕਰਤਾਰ ਸਿੰਘ ਦੀ ਅਗਵਾਈ ਹੇਠ ਕੀਤਾ ਪਾਕਿਸਤਾਨ ਦਾ ਦੌਰਾ

ਫਗਵਾੜਾ ( ਲਾਲੀ ਦਾਦਰ )

* ਰਿਟਾ. ਡੀ.ਜੀ.ਪੀ. ਐਮ.ਐਸ. ਭੁੱਲਰ ਵੀ ਰਹੇ ਜੱਥੇ ‘ਚ ਸ਼ਾਮਲ

* ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

14 ਦਸੰਬਰ :  ਪੰਜਾਬ ਰੈਸਲਿੰਗ ਐਸੋਸੀਏਸ਼ਨ ਦਾ ਇੱਕ ਜੱਥਾ ਐਸੋਸੀਏਸ਼ਨ ਦੇ ਪ੍ਰਧਾਨ ਪਦਮ ਸ੍ਰੀ ਕਰਤਾਰ ਸਿੰਘ (ਆਈ. ਪੀ.ਐਸ.) ਦੀ ਅਗਵਾਈ ਹੇਠ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਗਿਆ। ਜੱਥੇ ਵਿਚ ਪੰਜਾਬ ਦੇ ਸੇਵਾਮੁਕਤ ਡੀ.ਜੀ.ਪੀ. ਮਾਹਿਲ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਸ਼ਾਮਲ ਰਹੇ। ਇਸ ਤੋਂ ਇਲਾਵਾ ਪਹਿਲਵਾਨ ਸਰਵਣ ਸਿੰਘ, ਅਮਰ ਸਿੰਘ, ਸਰਦੂਲ ਸਿੰਘ ਚੀਮਾ, ਅਮਨਦੀਪ ਸਿੰਘ ਪਠਾਨਕੋਟ ਨੇ ਵੀ ਸ਼ਮੂਲੀਅਤ ਕੀਤੀ। ਇਸ ਦੌਰੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪੀ.ਆਰ.ਓ. ਰੀਤ ਪ੍ਰੀਤ ਪਾਲ ਸਿੰਘ ਨੇ ਦੱਸਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣ ਤੇ ਪਾਕਿਸਤਾਨ ਦੇ ਅੰਤਰਰਾਸ਼ਟਰੀ ਵਈ ਪਹਿਲਵਾਨ, ਇਮਾਮ ਬਖਸ਼ ਦੇ ਪੁੱਤਰ, ਹਜਾਰਾ ਪਹਿਲਵਾਨ ਦੇ ਪੜਪੋਤੇ ਤੋਂ ਇਲਾਵਾ ਉਮਰ ਪਹਿਲਵਾਨ ਤੇ ਨਜੀਰ ਪਹਿਲਵਾਨ ਨੇ ਪਦਮਸ੍ਰੀ ਕਰਤਾਰ ਸਿੰਘ ਅਤੇ ਉਹਨਾਂ ਦੇ ਸਾਥੀਆਂ ਦਾ ਸਵਾਗਤ ਕੀਤਾ। ਇਸ ਦੌਰਾਨ ਦੋਵੇਂ ਦੇਸ਼ਾਂ ਦੇ ਪੰਜਾਬ ਦੀ ਰਵਾਇਤੀ ਖੇਡ ਕੁਸ਼ਤੀ ਨੂੰ ਲੈ ਕੇ ਵੀ ਚਰਚਾ ਹੋਈ। ਐਸੋਸੀਏਸ਼ਨ ਵਲੋਂ ਅਗਲੇ ਸਾਲ ਭਾਰਤ ਵਿਚ ਸੰਭਾਵਿਤ ਅੰਤਰਰਾਸ਼ਟਰੀ ਕੁਸ਼ਤੀ ਮੁਕਾਬਲੇ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਪਾਕਿਸਤਾਨ ਦੇ ਪਹਿਲਵਾਨਾ ਨੂੰ ਦਿੱਤਾ। ਪਦਮਸ੍ਰੀ ਕਰਤਾਰ ਸਿੰਘ ਦੇ ਅਨੁਸਾਰ ਪਾਕਿਸਤਾਨ ਪਹੁੰਚਣ ਤੇ ਉਹਨਾਂ ਦੇ ਹੋਏ ਨਿੱਘੇ ਸਵਾਗਤ ਤੋਂ ਉਹ ਕਾਫੀ ਪ੍ਰਭਾਵਿਤ ਹੋਏ। ਦੋਵੇਂ ਹੀ ਦੇਸ਼ਾਂ ਦੇ ਲੋਕਾਂ ਦੇ ਮਨ ਵਿਚ ਇਕ ਦੂਸਰੇ ਪ੍ਰਤੀ ਪਿਆਰ ਅਤੇ ਸਤਿਕਾਰ ਹੈ। ਉਹਨਾਂ ਆਸ ਪ੍ਰਗਟਾਈ ਕਿ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਆਮ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਆਪਸੀ ਸਬੰਧਾਂ ਨੂੰ ਸੁਖਾਵਾਂ ਬਨਾਉਣ ਲਈ ਯਤਨ ਕਰਨਗੀਆਂ ਅਤੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਲੋਕਾਂ ਦਾ ਆਪਸ ਵਿਚ ਮਿਲਵਰਤਣ ਆਸਾਨ ਹੋਵੇਗਾ। ਉਹਨਾਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਪਹੁੰਚਣ ਤੇ ਭਾਰਤੀ ਪ੍ਰਸ਼ਾਸਨ ਵਲੋਂ ਮਿਲੇ ਸਤਿਰਾ ਤੇ ਸਹਿਯੋਗ ਲਈ ਖਾਸ ਤੌਰ ਤੇ ਐਸ.ਐਚ.ਓ. ਬਟਾਲਾ ਦਿਲਪ੍ਰੀਤ ਕੌਰ, ਐਸ.ਆਈ. ਦਲਬੀਰ ਸਿੰਘ, ਨਿਰਮਲ ਸਿੰਘ ਏ.ਐਸ.ਆਈ., ਦਾ ਜਿਕਰ ਕਰਦਿਆਂ ਧੰਨਵਾਦ ਕੀਤਾ।

error: copy content is like crime its probhihated