Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ‘ਆਪ’ ਆਗੂਆਂ ਦਾ ਵਫ਼ਦ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਮਿਲਿਆ

‘ਆਪ’ ਆਗੂਆਂ ਦਾ ਵਫ਼ਦ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਮਿਲਿਆ

ਫਗਵਾੜਾ (ਲਾਲੀ ਦਾਦਰ )

* ਫਗਵਾੜਾ ਨਗਰ ਨਿਗਮ ਚੋਣਾਂ ਸਬੰਧੀ ਕੀਤੀਆਂ ਵਿਚਾਰਾਂ

14 ਦਸੰਬਰ : ਆਮ ਆਦਮੀ ਪਾਰਟੀ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ ਮੈਡਮ ਲਲਿਤ ਸਕਲਾਣੀ ਦੀ ਅਗਵਾਈ ਹੇਠ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੂੰ ਮਿਲਿਆ। ਵਫ਼ਦ ਵਿੱਚ ਜ਼ਿਲ੍ਹਾ ਕੈਸ਼ੀਅਰ ਅਸ਼ੋਕ ਭਾਟੀਆ, ਜ਼ਿਲ੍ਹਾ ਸੰਯੁਕਤ ਸਕੱਤਰ ਡਾ: ਜਤਿੰਦਰ ਸਿੰਘ ਪਰਹਾਰ ਤੋਂ ਇਲਾਵਾ ਸੀਨੀਅਰ ਆਗੂ ਹਰਜਿੰਦਰ ਸਿੰਘ ਖ਼ਾਲਸਾ ਸ਼ਾਮਲ ਸਨ। ਇਸ ਮੀਟਿੰਗ ਦੌਰਾਨ ਫਗਵਾੜਾ ਨਿਗਮ ਚੋਣਾਂ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਸਕਲਾਣੀ ਤੇ ਡਾ.ਪਰਹਾਰ ਨੇ ਦੱਸਿਆ ਕਿ ਲੋਕਲ ਬਾਡੀ ਮੰਤਰੀ ਨਿੱਝਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨਿਗਮ ਚੋਣਾਂ ਕਰਵਾਉਣ ਲਈ ਬਹੁਤ ਗੰਭੀਰ ਹੈ। ਪੰਜਾਬ ਭਰ ਦੀਆਂ ਸਾਰੀਆਂ ਨਿਗਮਾਂ ਦੀਆਂ ਚੋਣਾਂ ਇੱਕੋ ਸਮੇਂ ਹੋਣੀਆਂ ਹਨ। ਕੁਝ ਥਾਵਾਂ ’ਤੇ ਨਵੀਂ ਵਾਰਡਬੰਦੀ ਦਾ ਕੰਮ ਚੱਲ ਰਿਹਾ ਹੈ। ਵਾਰਡਬੰਦੀ ਦਾ ਕੰਮ ਮੁਕੰਮਲ ਹੁੰਦੇ ਹੀ ਨਿਗਮ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਸਿਫਾਰਸ਼ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਿਗਮ ਚੋਣਾਂ ਸਾਲ 2023 ਵਿੱਚ ਹੀ ਹੋਣਗੀਆਂ। ‘ਆਪ’ ਆਗੂਆਂ ਨੇ ਕਿਹਾ ਕਿ ਜਦੋਂ ਵੀ ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ ਤਾਂ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰਕੇ ਨਿਗਮ ’ਤੇ ਆਪਣਾ ਅਧਿਕਾਰ ਸਥਾਪਿਤ ਕਰੇਗੀ।