Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵੱਲੋਂ ਬੀ.ਡੀ.ਪੀ ਓ ਭੁੰਗਾ ਦਿੱਤਾ ਮੰਗ ਪੱਤਰ

ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵੱਲੋਂ ਬੀ.ਡੀ.ਪੀ ਓ ਭੁੰਗਾ ਦਿੱਤਾ ਮੰਗ ਪੱਤਰ

 ਗੜ੍ਹਦੀਵਾਲਾ(ਚੌਧਰੀ) 
14 ਦਸੰਬਰ: ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਵੱਲੋਂ ਸੂਬਾਈ ਆਗੂ ਕਾਮਰੇਡ ਗੁਰਮੇਸ ਸਿੰਘ, ਜ਼ਿਲ੍ਹਾ ਸਕੱਤਰ ਹਰਬੰਸ ਸਿੰਘ ਧੂਤ, ਤਹਿਸੀਲ ਦਸੂਹਾ ਦੇ ਸਕੱਤਰ ਰਣਜੀਤ ਸਿੰਘ ਚੌਹਾਨ, ਦੀ ਅਗਵਾਈ ਹੇਠ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਬਲਾਕ ਡਿਵੈਲਪਮੈਂਟ ਅਫ਼ਸਰ ਭੂੰਗਾ  ਨੂੰ ਮੰਗ ਪੱਤਰ ਦਿੱਤਾ। ਇਸ ਵਿਚ ਪਹਿਲੀ ਮੰਗ ਕੀਤੀ ਗਈ ਕਿ ਖੇਤੀ ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਤੈਅ ਕੀਤੀ ਜਾਵੇ। ਬੇਘਰੇ ਅਤੇ ਤੰਗ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਦੀ ਨਿਸ਼ਾਨਦੇਹੀ ਕਰਕੇ ਉਨ੍ਹਾਂ ਨੂੰ 10 ਮਰਲੇ ਦੇ ਪਲਾਟ ਦਿੱਤੇ ਜਾਣ, ਤੇ ਉਸਾਰੀ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ। ਪੀਣ ਵਾਲਾ ਸ਼ੁੱਧ ਪਾਣੀ ਪੀਣ ਲਈ ਡੂੰਘੇ ਟਿਊਬਵੈਲ ਲਗਾਏ ਜਾਣ।ਗਰੀਬ ਲੋਕਾਂ ਦੇ ਪਰਿਵਾਰਾਂ ਦੇ ਰਾਸ਼ਨ ਕਾਰਡ ਬਣਾ ਕੇ ਰਸੋਈ ਦੀਆਂ 14 ਜ਼ਰੂਰੀ ਵਸਤਾਂ ਦੇ ਡੀਪੂ ਪਿੰਡ-ਪਿੰਡ ਸਸਤੇ ਭਾਅ ਤੇ ਖੁੱਲ੍ਹੇ ਜਾਣ । ਜਿਨ੍ਹਾਂ ਪਿੰਡਾਂ ਦੀਆਂ ਗਲੀਆਂ ਦੀ ਹਾਲਤ ਖਸਤਾ ਹੈ ਉਨ੍ਹਾਂ ਦੀਆਂ ਗਲੀਆਂ-ਨਾਲੀਆਂ ਪੱਕੀਆਂ ਕੀਤੀਆਂ ਜਾਣ ।ਮਨਰੇਗਾ ਮਜ਼ਦੂਰਾਂ ਨੂੰ ਸਾਲ ਵਿਚ ਦੋ ਸੌ ਦਿਨ ਕੰਮ ਅਤੇ 700 ਰੁਪਏ  ਦਿਹਾੜੀ ਦਿੱਤੀ ਜਾਵੇ ,ਕੰਮ ਨਾ ਹੋਣ ਦੀ ਸੂਰਤ ਵਿੱਚ  ਕਾਨੂੰਨ ਅਨੁਸਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ।ਮਜ਼ਦੂਰਾਂ ਦੀ ਸਿਹਤ ਤੇ ਸਿੱਖਿਆ ਦਾ ਖ਼ਰੀਦ ਪ੍ਰਬੰਧ ਕੀਤਾ ਜਾਵੇ ਤੇ ਸਕੂਲਾਂ ਅਤੇ ਹਸਪਤਾਲਾਂ ਵਿਚ ਸਟਾਫ ਦੀ ਭਰਤੀ ਯਕੀਨੀ ਬਣਾਈ ਜਾਵੇ। ਖੇਤ ਮਜ਼ਦੂਰਾਂ ਦਾ ਸਾਰਾ ਕਰਜਾ ਤੁਰੰਤ ਮਾਫ ਕੀਤਾ ਜਾਵੇ। ਅੱਜ ਦੇ ਇਸ ਮੰਗ ਪੱਤਰ ਦੇਣ ਵਾਲਿਆਂ ਵਿਚ ਮਹਿੰਦਰ ਸਿੰਘ ਸਰਾਈ ,ਅਜੀਤ ਸਿੰਘ ਲਾਲੌਵਾਲ ਹੁਸੈਨ ਪੁਰ ,ਪੰਕਜ ਕੁਮਾਰ ,ਗੁਰਮੇਲ ਸਿੰਘ ,ਚਰਨ ਸਿੰਘ ਗੜ੍ਹਦੀਵਾਲਾ, ਬਾਲ ਕ੍ਰਿਸ਼ਨ, ਮਲਕੀਤ ਸਿੰਘ ਆਦਿ ਹਾਜ਼ਰ ਸਨ।