Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਮਿਸ਼ਨ 100% ਗਿਵ ਯੂਅਰ ਬੈਸਟ ਲਈ ਸਿੱਖਿਆ ਅਧਿਕਾਰੀਆਂ ਨੇ ਕਮਰਕੱਸੇ *

*ਮਿਸ਼ਨ 100% ਗਿਵ ਯੂਅਰ ਬੈਸਟ ਲਈ ਸਿੱਖਿਆ ਅਧਿਕਾਰੀਆਂ ਨੇ ਕਮਰਕੱਸੇ *

ਬਟਾਲਾ(ਸ਼ਰਮਾ) 

* ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾ ਰਿਹਾ ਪ੍ਰੇਰਿਤ : ਬਲਬੀਰ ਸਿੰਘ *

4 ਦਸੰਬਰ : ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਉਦੇਸ਼ ਨਾਲ ਬੀਤੇ ਦਿਨੀ ਮਿਸ਼ਨ 100% ਗਿਵ ਯੂਅਰ ਬੈਸਟ ਦੀ ਸ਼ੁਰੂਆਤ ਕੀਤੀ ਗਈ ਸੀ , ਜਿਸ ਨੂੰ ਪੂਰਾ ਕਰਨ ਲਈ ਸਿੱਖਿਆ ਅਧਿਕਾਰੀਆਂ ਵੱਲੋਂ ਕਮਰਕੱਸੇ ਕਰਦੇ ਹੋਏ ਜ਼ਮੀਨੀ ਪੱਧਰ ਤੇ ਜਾ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਵੱਖ-ਵੱਖ ਬਲਾਕਾਂ ਦੇ ਸੈਂਟਰ ਮੁੱਖ ਅਧਿਆਪਕਾਂ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਇਸ ਮਿਸ਼ਨ ਨੂੰ ਪੂਰਾ ਕਰਨ ਲਈ ਵਿਸ਼ੇਸ਼ ਯੋਜਨਾਬੰਦੀ ਤਹਿਤ ਕੰਮ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਪੜਾਈ ਕਰਵਾਉਣ ਲਈ ਕਿਹਾ ਹੈ ਤਾਂ ਜੋ ਵਿਦਿਆਰਥੀ ਹਰ ਵਿਸ਼ੇ ਨਾਲ ਜੁੜ ਕੇ ਮਿਸ਼ਨ 100% ਗਿਵ ਯੂਅਰ ਬੈਸਟ ਨੂੰ ਕਾਮਯਾਬ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਦਿਆਰਥੀਆਂ ਨੂੰ ਹਰ ਪੱਖੋਂ ਮਿਹਨਤ ਕਰਵਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਰਕਾਰੀ ਸਕੂਲਾਂ ਵਿੱਚ 14 ਨਵੰਬਰ ਤੋਂ ਦਾਖ਼ਲਾ ਸ਼ੁਰੂ ਹੈ। ਉਨ੍ਹਾਂ ਬੱਚਿਆ ਦੇ ਮਾਤਾ ਪਿਤਾ ਤੇ ਸਮਾਜਿਕ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਦਾ ਲਾਭ ਪ੍ਰਾਪਤ ਕਰਨ ਅਤੇ ਮਿਆਰੀ ਸਿੱਖਿਆ ਦੁਆਉਣ ਲਈ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਓ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਗੋਰਾਇਆ, ਹਰੂਵਾਲ, ਸਪਰਾਏ ,ਸੰਗਤਪੁਰ, ਅਹਿਮਦਾਬਾਦ, ਪੀਰ ਦੀ ਸੈਨ ਆਦਿ ਸਕੂਲ ਵਿਜਟ ਕਰਕੇ ਸਟਾਫ਼ ਨੂੰ ਮਿਸ਼ਨ 100% ਗਿਵ ਯੂਅਰ ਬੈਸਟ ਲਈ ਉਤਸ਼ਾਹਿਤ ਕੀਤਾ। *