Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਾਨਗੜ੍ਹ ਟੋਲਪਲਾਜਾ ਤੇ ਲਗਾਇਆ ਧਰਨਾ,15 ਜਨਵਰੀ ਤੱਕ ਟੋਲ ਪਲਾਜ਼ਾ ਫ੍ਰੀ ਕਰਨ ਦਾ ਕੀਤਾ ਐਲਾਨ 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਾਨਗੜ੍ਹ ਟੋਲਪਲਾਜਾ ਤੇ ਲਗਾਇਆ ਧਰਨਾ,15 ਜਨਵਰੀ ਤੱਕ ਟੋਲ ਪਲਾਜ਼ਾ ਫ੍ਰੀ ਕਰਨ ਦਾ ਕੀਤਾ ਐਲਾਨ 

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

ਜੇਕਰ ਸਰਕਾਰ ਨੇ ਮੰਗਾਂ ਨੂੰ ਲਾਗੂ ਨਹੀਂ ਕੀਤਾ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ : ਜਗਦੀਪ ਸਿੰਘ ਉਰਫ਼ ਜੱਗੀ

15 ਦਸੰਬਰ : ਅੱਜ ਗੜ੍ਹਦੀਵਾਲਾ ਦੇ ਨੇੜ ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ  ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਲਗਾਕੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਜੋਨ ਪ੍ਰਧਾਨ ਜਗਦੀਪ ਸਿੰਘ ਉਰਫ ਜੱਗੀ ਤੇ ਹੋਰ ਆਗੂਆਂ ਨੇ ਕਿਹਾ ਕਿ ਅੱਜ ਤੋਂ 15 ਜਨਵਰੀ ਤੱਕ ਮਹੀਨੇ ਲਈ ਟੋਲ ਪਲਾਜਾ ਫ੍ਰੀ ਕਰ ਦਿੱਤਾ ਗਿਆ।ਉਨਾਂ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਉੱਕਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ,ਕਿਸਾਨਾਂ ਤੇ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ ,ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿਮੰਵਾਰ ਸਰਕਾਰ ਹੋਵੇਗੀ।ਇਸ ਮੌਕੇ ਨਿਰਮਲ ਸਿੰਘ ਕਾਕਾ ਪੱਖੋਵਾਲ, ਸੰਦੀਪ ਸਿੰਘ,ਸੰਦੀਪ ਸਿੰਘ ਝੀਗੜ,ਲਖਵੀਰ ਸਿੰਘ ਮੀਰਪੁਰ,ਹਰਮੇਸ਼ ਕੁਮਾਰ ਕੁਲਾਰ, ਜਸਵੀਰ ਸਿੰਘ ਝਿਗੜਾ, ਨਿਰਮਲ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ ਕਾਹਲੋਂ, ਲੱਖੀ ਮੁਲਤਾਨੀ, ਰਜਵੰਤ ਕੌਰ, ਹਰਮੇਸ਼ ਕੁਮਾਰ ਕੁਲਾਰ, ਸਤਪਾਲ ਸਿੰਘ ਕੁਲਾਰ,ਸੰਦੀਪ ਸਿੰਘ ਝੀਗੜ, ਸਤਨਾਮ ਸਿੰਘ, ਲਖਵੀਰ ਸਿੰਘ ਮੀਰਪੁਰ, ਚਰਨਜੀਤ ਸਿੰਘ, ਰਣਜੀਤ ਕੌਰ ਕੋਸੋਪਰ,ਸਤਨਾਮ ਸਿੰਘ,ਰਣਜੀਤ ਸਿੰਘ ਗਰਨਾਮ ਸਿੰਘ,ਜਤਿੰਦਰ ਕੌਰ, ਕੁਲਵਿੰਦਰ ਕੌਰ,ਵਿਆਸ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ,ਪਲਵਿੰਦਰ ਕੌਰ,ਮਨਜੀਤ ਕੌਰ ਸਰਬਜੀਤ ਕੌਰ, ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜਦੂਰ ਆਗੂ ਹਾਜਰ ਸਨ।

error: copy content is like crime its probhihated