Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖਾਲਸਾ ਵਹੀਰ ਯਾਤਰਾ ਦਾ ਫਗਵਾੜਾ ਪੁੱਜਣ ‘ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

ਖਾਲਸਾ ਵਹੀਰ ਯਾਤਰਾ ਦਾ ਫਗਵਾੜਾ ਪੁੱਜਣ ‘ਤੇ ਸੰਗਤਾਂ ਨੇ ਕੀਤਾ ਨਿੱਘਾ ਸਵਾਗਤ

ਫਗਵਾੜਾ (ਲਾਲੀ ਦਾਦਰ)

* ਜਵਾਨੀ ਨੂੰ ਗੁਰੂ ਨਾਲ ਜੋੜਨ ਦਾ ਕਰ ਰਹੇ ਹਾਂ ਉਪਰਾਲਾ – ਭਾਈ ਅੰਮ੍ਰਿਤਪਾਲ

* 150 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ

15 ਦਸੰਬਰ : ਵਾਰਿਸ ਪੰਜਾਬ ਦੀ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਮੋੜ ਕੇ ਗੁਰੂ ਅਤੇ ਗੁਰਬਾਣੀ ਨਾਲ ਜੋੜਨ ਦੇ ਉਦੇਸ਼ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਹੋਈ ਖਾਲਸਾ ਵਹੀਰ ਯਾਤਰਾ ਦਾ ਫਗਵਾੜਾ ਪੁੱਜਣ ਤੇ ਉਹਨਾਂ ਦੀ ਸਮਰਥਕ ਸੰਗਤ ਵਲੋਂ ਫੁੱਲਾਂ ਦੀ ਵਰਖਾ ਨਾਲ ਨਿੱਘਾ ਸਵਾਗਤ ਕੀਤਾ ਗਿਆ। ਗੋਲ ਚੌਂਕ ਦੇ ਨਜਦੀਕ ਸਿੱਖ ਜਥੇਬੰਦੀਆਂ ਵਲੋਂ ਯਾਤਰਾ ਵਿਚ ਸ਼ਾਮਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਪਾਲਕੀ ਦੇ ਦਰਸ਼ਨ ਕਰਦਿਆਂ ਰੁਮਾਲੇ ਅਤੇ ਯਾਤਰਾ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਢਾਡੀ ਜੱਥਿਆਂ ਵੱਲੋਂ ਢਾਡੀ ਵਾਰਾਂ ਰਾਹੀ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਸੰਗਤਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਪਾ ਕੇ ਸਨਮਾਨਤ ਕੀਤਾ ਗਿਆ। ਇਸ ਯਾਤਰਾ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਰੁਕਾਵਟ ਨਾ ਪਵੇ, ਇਸ ਲਈ ਫਗਵਾੜਾ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਸਖਤ ਇੰਤਜਾਮ ਕੀਤੇ ਗਏ ਸਨ। ਗੋਲ ਚੌਂਕ ਵਿਖੇ ਯਾਤਰਾ ਦੇ ਸਵਾਗਤ ਤੋਂ ਬਾਅਦ ਖਾਲਸਾ ਵਹੀਰ ਯਾਤਰਾ ਆਪਣੇ ਪੜਾਅ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਪਹੁੰਚੀ ਜਿੱਥੇ ਯਾਤਰੀ ਵਿਸ਼ਰਾਮ ਤੋਂ ਬਾਅਦ ਸਵੇਰੇ 150 ਪ੍ਰਾਣੀਆਂ ਨੂੰ ਅੰਮ੍ਰਿਤ ਦੀ ਦਾਤ ਬਖਸ਼ਿਸ਼ ਕੀਤੀ ਗਈ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਤੇ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਯਾਤਰਾ ਦੀ ਅਗਲੇ ਪੜਾਅ ਲਈ ਰਵਾਨਗੀ ਤੋਂ ਪਹਿਲਾਂ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਬਾਬਾ ਨਾਨਕ ਜੀ ਦੇ ਸਿਧਾਂਤ ਨੂੰ ਅਪਣਾ ਕੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਉਹਨਾਂ ਸਿੱਖ ਕੌਮ ਦਾ ਮਾਣ ਮਤਾ ਇਤਿਹਾਸ ਪੜ੍ਹਨ ਤੇ ਸੁਨਣ ਦੀ ਜਰੂਰਤ ਤੇ ਜੋਰ ਦਿੱਤਾ। ਉਹਨਾਂ ਕਿਹਾ ਕਿ ਇਸ ਯਾਤਰਾ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਮਹਾਨ ਸਿੱਖ ਇਤਿਹਾਸ ਨਾਲ ਜੋੜ ਕੇ ਗੁਰੂ ਵਾਲੇ ਬਨਾਉਣਾ ਹੈ। ਇਸ ਮੌਕੇ ਬਾਬਾ ਗੁਰਦੇਵ ਸਿੰਘ, ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਮੁੱਖੀ ਤਰਨਾ ਦਲ (ਹੁਸਿਆਰਪੁਰ), ਭਾਈ ਸੁਖਦੇਵ ਸਿੰਘ, ਭਾਈ ਮਨਜੀਤ ਸਿੰਘ ਖਾਲਸਾ, ਤਜਿੰਦਰ ਸਿੰਘ ਬਾਵਾ, ਹਰਭਜਨ ਸੁੰਮਨ, ਧਰਮਵੀਰ ਸੇਠੀ, ਰਾਜਪਾਲ ਘਈ, ਵਿੱਕੀ ਸਿੰਘ, ਜਸਵੀਰ ਸਿੰਘ, ਗੁਰਪਾਲ ਸਿੰਘ ਪਾਲਾ, ਕੁਲਵਿੰਦਰ ਸਿੰਘ ਅਠੌਲੀ, ਗੁਰਸ਼ਰਨ ਸਿੰਘ, ਅਵਤਾਰ ਸਿੰਘ ਮੰਗੀ, ਸਰਬਰ ਗੁਲਾਮ ਸੱਬਾ, ਕਾਸ਼ਵ ਰਹਿਮਾਨ ਅਤੇ ਬਲਵੀਰ ਸਿੰਘ ਖਾਲਸਾ ਨੇ ਖਾਲਸਾ ਵਹੀਰ ਯਾਤਰਾ ਦੇ ਸਵਾਗਤ ਲਈ ਪਹੁੰਚੀਆਂ ਸਾਰੀਆਂ ਹੀ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਹੀ ਅਸਲ ‘ਚ ਪੰਜਾਬ ਹੈ ਜੋ ਕਿ ਸੜਕਾਂ ਤੇ ਉੱਤਰ ਕੇ ਇਸ ਖਾਲਸਾ ਵਹੀਰ ਯਾਤਰਾ ਦਾ ਸਵਾਗਤ ਕਰ ਰਿਹਾ ਹੈ। ਇਸ ਮੌਕੇ ਸੰਗਤਾਂ ਵਲੋਂ ਲਗਾਏ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਮਾਹੌਲ ਖਾਲਸਾਈ ਰੰਗ ਵਿੱਚ ਰੰਗਿਆਂ ਗਿਆ। ਇਸ ਮੌਕੇ ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸਾਹਿਬ, ਗੁਰਪ੍ਰੀਤ ਸਿੰਘ, ਭਾਈ ਹਰਕ੍ਰਿਪਾਲ ਸਿੰਘ, ਮੋਹਕਮ ਸਿੰਘ ਹੈੱਡ ਗ੍ਰੰਥੀ, ਬਲਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਇਕਬਾਲ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਕੇਵਲ ਸਿੰਘ, ਭਾਈ ਗੁਰਭੇਜ ਸਿੰਘ, ਧਰਮਪ੍ਰੀਤ ਸਿੰਘ, ਪਰਦੀਪ ਸਿੰਘ, ਮਲਕੀਤ ਸਿੰਘ,ਮਹਿਤਾਭ ਸਿੰਘ,ਢਾਡੀ ਗੁਰਦਿਅਾਲ ਸਿੰਘ ਲੱਖਪੁਰ,ਸੋਨੂ ਪਹਿਲਵਾਨ,ਤਰਸੇਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜਰ ਸਨ।