Prime Punjab Times

Latest news
ਮਾਂ ਬਗਲਾਮੁਖੀ ਜਯੰਤੀ ਦੀਆਂ ਤਿਆਰੀਆਂ ਤੇਜ਼, 24 ਅਪ੍ਰੈਲ ਨੂੰ 31 ਕੁੰਡੀਆਂ ਯੱਗ ਦਾ ਭਵਿਆ ਆਯੋਜਨ ਗਿਆਨ ਭਾਰਤਮ ਮਿਸ਼ਨ ਤਹਿਤ ਪੁਰਾਣੀਆਂ ਹੱਥ ਲਿਖਤਾਂ ਸੰਭਾਲਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ : ਡਿਪਟੀ ਕਮਿਸ਼ਨਰ ਖ਼ਾਲਸਾ ਕਾਲਜ ਵਿਖੇ ਸੰਗੀਤ ਵਿਭਾਗ ਵੱਲੋਂ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿਥਵੀ ਦਿਵਸ ਮੌਕੇ ਸਕੂਲ ਵਿੱਚ ਭਾਸ਼ਣ ਅਤੇ ਪੋਸਟਰ ਮੇਕਿੰਗ ਗਤੀਵਿਧੀਆਂ ਦਾ ਸ਼ਾਨਦਾ... ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਜਾਂਚ ਗੈਰ-ਕਾਨੂੰਨੀ ਸ਼ਰਾਬ ਦੇ ਖਿਲਾਫ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ
ADVERTISEMENT
You are currently viewing ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਾਨਗੜ੍ਹ ਟੋਲਪਲਾਜਾ ਤੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ,

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਮਾਨਗੜ੍ਹ ਟੋਲਪਲਾਜਾ ਤੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ,

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ) 

16 ਦਸੰਬਰ : ਅੱਜ ਗੜ੍ਹਦੀਵਾਲਾ ਦੇ ਨੇੜ ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਇਸ ਧਰਨੇ ਦੌਰਾਨ ਧਰਨਾਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕਰਦਿਆਂ 15 ਜਨਵਰੀ ਤੱਕ ਮਹੀਨੇ ਲਈ ਟੋਲ ਪਲਾਜਾ ਫ੍ਰੀ ਕਰਵਾ ਦਿੱਤਾ ਹੈ ।ਉਨ੍ਹਾਂ ਕਿਹਾ ਕਿ ਇਹ ਧਰਨਾ ਇਸੇ ਤਰ੍ਹਾਂ 15 ਜਨਵਰੀ ਤੱਕ ਲਗਾਤਾਰ ਜਾਰੀ ਰਹੇਗਾ। ਇਸ ਮੌਕ ਜੋਨ ਪ੍ਰਧਾਨ ਜਗਦੀਪ ਸਿੰਘ ਉਰਫ ਜੱਗੀ ਗਿੱਲ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਉੱਕਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ,ਕਿਸਾਨਾਂ ਤੇ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ, ਕਿਸਾਨਾਂ ਤੇ ਤਸੱਦਦ ਕਰਨ ਵਾਲੇ ਲਖੀਮਪੁਰ ਦੇ ਦੋਸੀਆਂ ਸਖਤ ਤੋ ਸਖਤ ਸਜਾਵਾਂ ਦਿੱਤੀਆਂ ਜਾਣ,ਕਿਸਾਨ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ,ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾ ਆਖਿਆ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿਮੰਵਾਰ ਸਰਕਾਰ ਹੋਵੇਗੀ।ਇਸ ਮੌਕੇ ਜਸਬੀਰ ਸਿੰਘ ਚੋਲਾਂਗ, ਜੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ, ਹਰਮੇਸ਼ ਲਾਲ, ਕੁਲਵਿੰਦਰ ਸਿੰਘ, ਸਤਪਾਲ ਸਿੰਘ, ਮੋਹਿੰਦਰ ਸਿੰਘ, ਸੰਦੀਪ ਸਿੰਘ, ਜੋਗਿੰਦਰ ਸਿੰਘ, ਅਮਰਿੰਦਰ ਸਿੰਘ, ਕੁਲਵੰਤ ਕੌਰ, ਅਮਰਜੀਤ ਕੌਰ, ਕੁਲਵਿੰਦਰ ਕੌਰ, ਕੁਲਜੀਤ ਕੌਰ, ਅਮਰਜੀਤ ਕੌਰ, ਸਤਿੰਦਰ ਕੌਰ, ਕਮਲਜੀਤ ਕੌਰ, ਇਕਬਾਲ ਕੌਰ, ਰੰਜੀਤ ਸਿੰਘ ਸਮੇਤ ਜੱਥੇਬੰਦੀ ਦੇ ਹੋਰ ਮੈਂਬਰ ਹਾਜਰ ਸਨ।

error: copy content is like crime its probhihated