Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਰਾਸ਼ਟਰੀ ਊਰਜਾ ਸੰਭਾਲ ਦਿਵਸ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਰਾਸ਼ਟਰੀ ਊਰਜਾ ਸੰਭਾਲ ਦਿਵਸ

ਗੜ੍ਹਦੀਵਾਲਾ (ਚੌਧਰੀ) 

16 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਰਸਾਇਣ ਵਿਭਾਗ’ਵਲੋਂ ਰਾਸ਼ਟਰੀ ਊਰਜਾ ਸੰਭਾਲ ਦਿਵਸ ਮਨਾਇਆ ਗਿਆ। ਇਸ ਮੋਕੇ ਡਾ. ਪੰਕਜ਼ ਸ਼ਰਮਾ, ਮੁੱਖੀ ਰਸਾਇਣ ਵਿਭਾਗ ਨੇ ਊਰਜਾ ਸੰਭਾਲਣ ਵਿਸ਼ੇ ਉੱਤੇ ਵਿਸ਼ੇਸ਼ ਲੈਕਚਰ ਦਿੱਤਾ। ਉਨ੍ਹਾ ਨੇ ਅਜੋਕੇ ਸਮੇਂ ਊਰਜਾ ਦੀ ਸੰਭਾਲ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਇਸਦੇ ਨਾਲ ਹੀ ਭਵਿੱਖ ਵਿੱਚ ਊਰਜਾ ਦੀਆਂ ਵੱਧਦੀਆਂ ਲੋੜਾਂ ਦੀ ਪੂਰਤੀ ਸੰਬੰਧੀ ਅੱਜ ਤੋਂ ਹੀ ਉਪਰਾਲੇ ਕਰਨ ਲਈ ਪ੍ਰੇਰਨਾ ਦਿੱਤੀ। ਡਾ. ਰਾਬਿਆ ਸ਼ਰਮਾ ਨ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਊਰਜਾ ਦੀ ਸੰਭਾਲ ਸਮੇਂ ਦੀ ਵੱਡੀ ਲੋੜ ਹੈ,ਜਿਸ ਨਾਲ ਆਉਣ ਵਾਲੀਆਂ ਪੀੜੀ੍ਹਆਂ ਨੂੰ ਬਹੁਤ ਵੱਡਾ ਫ਼ਾਇਦਾ ਹੋਵੇਗਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਵਿਸ਼ੇਸ਼ ਮੌਕੇ ਤੇ ਊਰਜਾ ਸੰਭਾਲ ਲਈ ਹਰ ਪੱਧਰ ਤੇ ਯਤਨ ਕਰਨ ਤੇ ਜ਼ੋਰ ਦਿੱਤਾ। ਇਸਦੇ ਨਾਲ ਹੀ ਉਨ੍ਹਾਂ ਨੇ ਰਾਸਾਇਣ ਵਿਭਾਗ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਂਦੇ ਰਹਿਣ ਲਈ ਪ੍ਰੇਰਿਆ। ਇਸ ਮੌਕੇ ਤੇ ਰਸਾਇਣ ਵਿਭਾਗ ਦੇ ਅਧਿਆਪਕ ਡਾ. ਰਾਬਿਆ ਸ਼ਰਮਾ ਅਤੇ ਗਣਿਤ ਵਿਭਾਗ ਦੇ ਪ੍ਰੋ. ਦਲਜੀਤ ਕੌਰ ਵੀ ਹਾਜ਼ਰ ਸਨ।