Prime Punjab Times

Latest news
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਵੇਂ ਹੁਕਮ ਜਾਰੀ,ਜਾਣੋ ਕਿੰਨਾ ਚੀਜਾਂ ਤੇ ਰਹੇਗੀ ਪਾਬੰਦੀ
ADVERTISEMENT
You are currently viewing MLA ਜਸਵੀਰ ਰਾਜਾ ਦੇ ਯਤਨਾਂ ਸਦਕਾ ਸ਼ਹਿਰ ‘ਚ ਸੀਵਰੇਜ ਦੀ ਬਲੋਕੇਜ ਨੂੰ ਦੂਰ ਕਰਨ ਲਈ ਜਲਦ ਲਗਾਇਆਂ ਜਾਣਗੀਆਂ ਦੋ ਮਸ਼ੀਨਾਂ : ਚੌਧਰੀ ਰਾਜਵਿੰਦਰ ਸਿੰਘ ਰਾਜਾ

MLA ਜਸਵੀਰ ਰਾਜਾ ਦੇ ਯਤਨਾਂ ਸਦਕਾ ਸ਼ਹਿਰ ‘ਚ ਸੀਵਰੇਜ ਦੀ ਬਲੋਕੇਜ ਨੂੰ ਦੂਰ ਕਰਨ ਲਈ ਜਲਦ ਲਗਾਇਆਂ ਜਾਣਗੀਆਂ ਦੋ ਮਸ਼ੀਨਾਂ : ਚੌਧਰੀ ਰਾਜਵਿੰਦਰ ਸਿੰਘ ਰਾਜਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ,ਚੌਧਰੀ) ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਯਤਨਾਂ ਸਦਕਾ ਨਗਰ ਕੌਂਸਲ ਕਮੇਟੀ ਗੜ੍ਹਦੀਵਾਲਾ ਵੱਲੋਂ ਲੰਬੇ ਸਮੇਂ ਤੋਂ ਚੱਲਦੀ ਆ ਰਹੀ ਸੀਵਰੇਜ ਚ ਬੋਲਕੇਜ ਦੀ ਸਮੱਸਿਆ ਨੂੰ ਦੂਰ ਕਰਨ ਲਈ ਲਗਭਗ 13 ਲੱਖ ਦੀ ਲਾਗਤ ਨਾਲ ਲੱਗਣ ਵਾਲੀਆਂ ਦੋ ਮਸ਼ੀਨਾਂ ਮੰਗਵਾਉਣ ਦਾ ਮਤਾ ਪਾਸ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਯੂਥ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਪ੍ਰੈਸ ਨੋਟ ਸਾਂਝਾ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲੰਬੇ ਸਮੇਂ ਤੋਂ ਗੜ੍ਹਦੀਵਾਲਾ ਵਿਖੇ ਸੀਵਰਜ ਦੀ ਬਲੋਕੋਜ ਸਬੰਧੀ ਆ ਰਹੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦੇ ਚਲਦਿਆਂ ਐਮ ਐਲ ਏ ਜਸਵੀਰ ਰਾਜਾ ਦੀ ਅਗਵਾਹੀ ਚ ਨਗਰ ਕੌਂਸਲ ਕਮੇਟੀ ਦੇ ਪ੍ਰਧਾਨ ਅਤੇ ਕੌਂਸਲਰਾਂ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਕਿ ਲਗਭਗ 13 ਲੱਖ ਦੀ ਲਾਗਤ ਨਾਲ ਲੱਗਣ ਵਾਲੀਆਂ ਅਧੁਨਿਕ ਤਕਨੀਕ ਦੀਆਂ ਦੋ ਮਸ਼ੀਨਾਂ ਲਗਾਈਆਂ ਜਾਣਗੀਆਂ ਜਿਨ੍ਹਾਂ ਨਾਲ ਨਵੇਂ ਪਾਏ ਜਾ ਰਹੇ ਸੀਵਰੇਜ ਅਤੇ ਪੁਰਾਣੇ ਸੀਵਰੇਜ ਦੀ ਬਲੌਕਜ ਦਾ ਪੂਰਨ ਤੌਰ ਤੇ ਹੱਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਗੜ੍ਹਦੀਵਾਲਾ ਸ਼ਹਿਰ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੇ ਜਤਨਾਂ ਸਦਕਾ ਸੀਵਰੇਜ ਤੇ ਸੜਕਾਂ ਦਾ ਨਿਰਮਾਣ ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਪਹਿਲੀ ਰਾਜਨੀਤਿਕ ਪਾਰਟੀ ਜਿਨ ਨੇ ਪਹਿਲੇ 8 ਮਹੀਨਿਆਂ ਵਿਚ ਪੰਜਾਬ ਦੇ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਹਲ ਕੀਤਾ ਹੈ ਅਤੇ ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪਹਿਲਕਦਮੀ ਦੀਆਂ ਲੀਹਾਂ ਉਲੀਕੀਆਂ ਹਨ।
ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਕਿਹਾ ਕਿ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੇ ਯਤਨਾਂ ਸਦਕਾ ਦੇਖਦੇ ਹੀ ਦੇਖਦੇ ਹਲਕੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ।

error: copy content is like crime its probhihated