Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਦੇ ਰਾਜਨੀਤੀ-ਸਾਇੰਸ ਵਿਭਾਗ ਵਲੋਂ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਨਵ ਏਕਤਾ ਦਿਵਸ  

ਖਾਲਸਾ ਕਾਲਜ ਗੜ੍ਹਦੀਵਾਲਾ ਦੇ ਰਾਜਨੀਤੀ-ਸਾਇੰਸ ਵਿਭਾਗ ਵਲੋਂ ਮਨਾਇਆ ਗਿਆ ਅੰਤਰ-ਰਾਸ਼ਟਰੀ ਮਾਨਵ ਏਕਤਾ ਦਿਵਸ  

ਗੜ੍ਹਦੀਵਾਲਾ (ਚੌਧਰੀ) 

20 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ, ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ-ਸਾਇੰਸ ਵਿਭਾਗ ਦੁਆਰਾ ਸਾਗਲਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਅਤੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਆਪਸੀ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਨਵ ਏਕਤਾ ਦਿਵਸ ਉੱਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਮੌਕੇ ਤੇ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਪਰੋਫੈਸਰ ਸ੍ਰੀਮਤੀ ਅਰਚਨਾ ਠਾਕੁਰ ਨੇ ਇਸ ਦਿਨ ਦੀ ਮਹੱਤਤਾ ਨੁੰ ਦੱਸਦੇ ਹੋਏ ਕਿਹਾ ਕਿ ਦੁਨੀਆਂ ਦੇ ਸਾਰੇ ਹੀ ਮਹਾਨ ਕੰਮ ਮਾਨਵ ਏਕਤਾ ਤੇ ਆਪਸੀ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ। ਮਾਨਵ ਜਾਤੀ ਦੀਆ ਮੁੱਖ ਸਮੱਸਿਆਵਾਂ ਜਿਵੇਂ ਯੁੱਧ, ਹਿੰਸਾ, ਅਤੰਕਵਾਦ, ਗਰੀਬੀ, ਭੁੱਖਮਰੀ ਜਿਹੜੀਆਂ ਮਾਨਵ ਜਾਤੀ ਨੁੰ ਨੁਕਸਾਨ ਕਰ ਰਹੀ ਹੈ। ਇਹਨਾਂ ਦਾ ਇੱਕੋ-ਇੱਕ ਹੱਲ ਆਪਸੀ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ। ਇਸ ਮੌਕੇ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਲਕੀਤ ਸਿੰਘ ਬੈਦਵਾਨ ਅਤੇ ਸਾਂਗਲਾ ਹਿੱਲਜ਼ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਦੇ ਪ੍ਰਿੰਸੀਪਲ ਸ੍ਰੀ ਸੁਨੀਲਾ ਰਾਜਪੂਤ ਅਤੇ ਸਟਾਫ਼ ਮੈਂਬਰਾਨ ਪ੍ਰੋ. ਸੀਮਾ ਕੁਮਾਰੀ , ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਸੁਖਵਿੰਦਰ ਕੁਮਾਰ, ਮੈਡਮ ਰਾਜਕੁਮਾਰੀ , ਮੈਡਮ ਹਰਲੀਨ ਕੌਰ, ਮੈਡਮ ਪ੍ਰਿਅੰਕਾ ਤੇ ਸ. ਮਨਪ੍ਰੀਤ ਸਿੰਘ ਹਾਜ਼ਰ ਸਨ।

error: copy content is like crime its probhihated