Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਮਾਨਗੜ੍ਹ ਟੋਲਪਲਾਜਾ : ਧਰਨੇ ਦੇ 6 ਵੇਂ ਦਿਨ ਕਿਸਾਨਾਂ,ਮਜਦੂਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤੀ ਨਾਅਰੇਬਾਜ਼ੀ

ਮਾਨਗੜ੍ਹ ਟੋਲਪਲਾਜਾ : ਧਰਨੇ ਦੇ 6 ਵੇਂ ਦਿਨ ਕਿਸਾਨਾਂ,ਮਜਦੂਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤੀ ਨਾਅਰੇਬਾਜ਼ੀ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ) 

20 ਦਸੰਬਰ : ਗੜ੍ਹਦੀਵਾਲਾ ਦੇ ਨੇੜੇ ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸ਼ਿਆਰਪੁਰ ਵਲੋਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਮਾਨਗੜ੍ਹ ਟੋਲਪਲਾਜਾ ਤੇ ਲਗਾਏ ਗਏ ਧਰਨੇ ਦੇ ਛੇਵੇਂ ਦਿਨ ਕਿਸਾਨਾਂ ਤੇ ਮਜਦੂਰਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕਰਦਿਆਂ ਪਿੱਟ ਸਿਆਪਾ ਕੀਤਾ ਗਿਆ ।

ਇਸ ਮੌਕ ਜੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਕੇ ਦੇਸ਼ ਅੰਦਰ ਅੰਨਦਾਤਾ ਪੈਦਾ ਕਰਨ ਵਾਲੀ ਕਿਸਾਨੀ ਤੇ ਕਿਰਤੀਆਂ ਨਾਲ ਵਿਸ਼ਵਾਸਘਾਤ ਕੀਤਾ ਗਿਆ। ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਮੌਜਦਾ ਸਰਕਾਰਾਂ ਤੋਂ ਮੰਗ ਕੀਤੀ ਕਿ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ, ਉੱਕਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ,ਕਿਸਾਨਾਂ ਤੇ ਮਜਦੂਰਾਂ ਦਾ ਸਮੁੱਚਾ ਕਰਜਾ ਮੁਆਫ ਕੀਤਾ ਜਾਵੇ। ਕਿਸਾਨਾਂ ਤੇ ਤਸੱਦਦ ਕਰਨ ਵਾਲੇ ਲਖ਼ੀਮਪੁਰ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਕਿਸਾਨ ਆਗੂਆਂ ਤੇ ਕੀਤੇ ਝੂਠੇ ਜਾਣ, ਤੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫ਼ਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ2023 ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਜਸਬੀਰ ਸਿੰਘ ਚੌਲਾਂਗ, ਯੋਨ ਪ੍ਰਧਾਨ ਜਗਦੀਪ ਸਿੰਘ ਜੱਗੀ ਗਿੱਲ,ਦਵਿੰਦਰ ਸਿੰਘ ਕਾਹਲੋਂ, ਲੱਕੀ ਮੁਲਤਾਨੀ ਦਸੂਹਾ,ਜਸਵਿੰਦਰ ਸਿੰਘ ਝਿੰਗੜ, ਦਲਜੀਤ ਸਿੰਘ ਝਿੰਗੜ, ਰਵੀ ਕੁਮਾਰ ਕਠਾਣਾ, ਅਕਾਸ਼ ਦਸੂਹਾ, ਹੀਰਾ ਟਾਂਡਾ, ਗੁਰਦੀਪ ਸਿੰਘ ਦਸੂਹਾ, ਸਾਬੀ ਦਸੂਹਾ, ਰਾਣੀ ਚਠਿਆਲੀਆਂ, ਸੁਖਵੀਰ ਕੌਰ ਚਠਿਆਲੀਆਂ, ਅਜੀਤ ਗੰਗਾਚੱਕ, ਰਾਣੀ ਮੀਆਂ ਪਿੰਡ, ਸੁਮਨ ਝਿੰਗੜ, ਰਾਣੀ ਝਿੰਗੜ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਹਾਜਰ ਸਨ।