Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਗੜਦੀਵਾਲਾ ਵਿਖੇ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ

ਗੜਦੀਵਾਲਾ ਵਿਖੇ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ

ਗੜ੍ਹਦੀਵਾਲਾ (ਯੋਗੇਸ਼ ਗੁਪਤਾ / ਚੌਧਰੀ) 

20 ਦਸੰਬਰ : ਦੀ ਹੁਸਿਆਰਪੁਰ ਸੈਂਟਰਲ ਕੋਪਰੇਟਿਵ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਗੁਰਬਖਸ਼ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਮੈਨੇਜਰ ਰਾਜੀਵ ਸ਼ਰਮਾ ਅਤੇ ਡੀ ਡੀ ਐਮ ਨਾਬਾਡ ਰਜਤ ਛਾਬੜਾ ਦੀ ਦੇਖ-ਰੇਖ ਹੇਠ ਬ੍ਰਾਂਚ ਗੜ੍ਹਦੀਵਾਲਾ ਦੇ ਮੈਨੇਜਰ ਸੁਭਾਸ਼ ਕੁਮਾਰ ਦੇ ਸਹਿਯੋਗ ਨਾਲ ਨਬਾਰਡ ਦੇ ਕੌਂਸਲਰ ਗੁਰਤੇਜ ਸਿੰਘ ਵੱਲੋਂ ਗੜਦੀਵਾਲਾ ਵਿਖੇ ਇੱਕ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਪਿੰਡਾਂ ਦੇ ਬਹੁਗਿਣਤੀ ਲੋਕਾਂ ਨੇ ਹਿੱਸਾ ਲਿਆ । ਇਸ ਕੈਂਪ ਵਿਚ ਨਬਾਰਡ ਦੇ ਕੌਂਸਲਰ ਗੁਰਤੇਜ ਸਿੰਘ ਨੇ ਨਵਾਰਡ ਵੱਲੋਂ ਪਿੰਡਾਂ ਅਤੇ ਕਿਸਾਨ ਵੀਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਅਤੇ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਵੱਲੋਂ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿੱਤੇ ਜਾ ਰਹੇ ਵੱਖ-ਵੱਖ ਕਰਜ਼ਿਆ ਸਬੰਧੀ ਜਾਣਕਾਰੀ ਦਿੱਤੀ ਨਬਾਰਡ ਵੱਲੋਂ ਕਿਸਾਨ ਵੀਰਾਂ ਨੂੰ ਸਮੇਂ ਸਿਰ ਕਰਜ਼ਾ ਵਾਪਸ ਕਰਨ ਤੇ 3% ਦੀ ਵਿਆਜ ਦਰ ਵਿੱਚ ਦਿੱਤੀ ਜਾਣ ਵਾਲੀ ਛੋਟ ਬਾਰੇ ਦੱਸਿਆ ਗਿਆ ਨਾਲ ਹੀ ਪ੍ਰਧਾਨ ਮੰਤਰੀ ਜੀਵਨ ਜੋਤੀ ਸਕੀਮ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬਿਮਾ ਯੋਜਨਾ ਬਾਰੇ ਜਾਗਰੂਕਤਾ ਦਿੱਤੀ ਗਈ ਅਤੇ ਪਿੰਡ ਵਾਸੀਆਂ ਨੂੰ ਬਹੁਤ ਘੱਟ ਪ੍ਰੀਮੀਅਮ ਦੇ ਦੋ ਲੱਖ ਰੁਪਏ ਦਾ ਬੀਮਾ ਕਰਨ ਲਈ ਪ੍ਰੇਰਿਤ ਕੀਤਾ ਗਿਆ|ਇਸ ਦੌਰਾਨ ਅਵਤਾਰ ਸਿੰਘ ਮਾਨਗੜ੍ਹ ਦਿਨੇਸ਼ ਕੁਮਾਰ ਬਾਹਟੀਵਾਲ ਰਾਜਾ ਸਿੰਘ ਭਾਣੋਵਾਲ, ਹਰਜੀਤ ਸਿੰਘ ਮੱਲੇਵਾਲ੍ਹ, ਸਰਬਜੀਤ ਸਿੰਘ ਬਾਹਗਾ, ਸੂਰਜ ਠਾਕੁਰ, ਗਗਨਦੀਪ ਸਿੰਘ ਗੋਂਦਪੁਰ, ਸਰਪੰਚ ਪਰਦੀਪ ਸਿੰਘ, ਨੰਬਰਦਾਰ ਹਰਭਜਨ ਸਿੰਘ, ਅਵਤਾਰ ਸਿੰਘ ਰਮਦਾਸਪੁਰ, ਮਨਪ੍ਰੀਤ ਸਿੰਘ ਰਮਦਾਸਪੁਰ, ਜੀਵਨਜੋਤ ਸਿੰਘ ਧੁੱਗਾ, ਦਵਾਰਕਾ ਮੋਹਨ ਭੱਲਾ ਆਦਿ ਹਾਜ਼ਰ ਸਨ।

error: copy content is like crime its probhihated