Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੜਾਕੇ ਦੀ ਠੰਢ ‘ਚ ਵੀ ਮਾਨਗੜ੍ਹ ਟੋਲਪਲਾਜਾ ਤੇ 8 ਵੇਂ ਦਿਨ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜਾਰੀ

ਕੜਾਕੇ ਦੀ ਠੰਢ ‘ਚ ਵੀ ਮਾਨਗੜ੍ਹ ਟੋਲਪਲਾਜਾ ਤੇ 8 ਵੇਂ ਦਿਨ ਵੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਜਾਰੀ

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ ) 

22 ਦਸੰਬਰ : ਕੜਾਕੇ ਦੀ ਠੰਢ ਵਿਚ ਵੀ ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ  ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਅੱਠਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਨੇ ਕਿਹਾ ਕਿ ਕਿਸਾਨ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ,ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ 2023 ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਤੇ ਜਗਦੀਪ ਸਿੰਘ ਉਰਫ਼ ਜੱਗੀ ਗਿੱਲ, ਡਾ ਨਿਰਮਲ ਸਿੰਘ ਪੱਖੋਵਾਲ, ਇਕਬਾਲ ਕੌਰ, ਮਨਜੀਤ ਕੌਰ, ਰਣਜੀਤ ਕੌਰ, ਸ਼ਾਂਤੀ ਦੇਵੀ, ਸੁਲਿੰਦਰ ਕੌਰ, ਕੁਲਵੰਤ ਕੌਰ, ਅਵਤਾਰ ਸਿੰਘ, ਨਿਰਮਲ ਸਿੰਘ, ਅਸ਼ੋਕ ਕੁਮਾਰ, ਵੀਨਾ ਰਾਣੀ, ਸੇਵਾ ਕੌਰ, ਸ਼ੀਤਲ ਕੌਰ, ਸੁਨੀਤਾ ਦੇਵੀ, ਪੂਜਾ ਦੇਵੀ, ਸੁਲੇਖਾ ਰਾਣੀ, ਸ਼ੀਲਾ ਰਾਣੀ, ਚਰਨਜੀਤ ਕੌਰ, ਦਰਸ਼ਨਾਂ ਦੇਵੀ, ਰਜਨੀ, ਪਰਮਜੀਤ ਕੌਰ, ਗੀਤਾ ਰਾਣੀ, ਸੀਮਾ ਦੇਵੀ,ਸਰਵਜੀਤ ਕੌਰ, ਸਨੇਹ ਕੁਮਾਰੀ, ਨਰੇਸ਼ ਕੁਮਾਰੀ ਹਰਜਿੰਦਰ ਕੌਰ ਅਤੇ ਰਾਜ ਕੁਮਾਰੀ, ਜਸਵੀਰ ਕੌਰ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।