Prime Punjab Times

Latest news
DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ
ADVERTISEMENT
You are currently viewing ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਆ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਗਣਿਤ ਦਿਵਸ ਮਨਾਇਆ 

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਆ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਗਣਿਤ ਦਿਵਸ ਮਨਾਇਆ 

ਪਠਾਨਕੋਟ (ਤਰੁਣ ਸਣਹੋਤਰਾ)

ਵਿਦਿਆਰਥੀਆਂ ਵਿੱਚ ਕਰਵਾਏ ਗਏ ਪੋਸਟਰਾਂ ਅਤੇ ਗਣਿਤ ਮਾਡਲਾਂ ਦੇ ਮੁਕਾਬਲੇ

22,ਦਸੰਬਰ : ਇੱਕ ਸਮੀਕਰਣ ਦਾ ਕੋਈ ਮਹੱਤਵ ਨਹੀਂ ਰਹਿੰਦਾ ਜਦੋਂ ਤੱਕ ਉਹ ਰੱਬ ਦਾ ਵਿਚਾਰ ਪ੍ਰਦਰਸ਼ਿਤ ਨ ਕਰੇ”- ਇਹ ਪੰਕਤੀਆਂ ਮਹਾਨ ਗਣਿਤ ਗਿਆਤਾ ਸ਼੍ਰੀਨਿਵਾਸ ਰਾਮਨੁਜਨ ਦੁਆਰਾ ਬੋਲੀਆਂ ਗਈਆਂ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਰਾਜੇਸ਼ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਵਿਖੇ ਜ਼ਿਲ੍ਹਾ ਪੱਧਰੀ ਕੌਮੀ ਗਣਿਤ ਦਿਵਸ ਸਮਾਰੋਹ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ਵਰ ਸਲਾਰੀਆ ਦੁਆਰਾ ਰਾਮਨੁਜਨ ਜੀ ਦੇ ਜੀਵਨ ਅਤੇ ਮੈਥ ਦੀ ਖੋਜਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਂਦੇ ਹੋਏ। ਉਨ੍ਹਾਂ ਨੂੰ ਰਾਮਾਨੁਜਨ ਜੀ ਦੇ ਜੀਵਨ ਤੋਂ ਸੇਧ ਲੈਣ ਵਾਸਤੇ ਪ੍ਰੇਰਿਤ ਕੀਤਾ ਗਿਆ। ਜਿਨ੍ਹਾਂ ਨੇ ਆਪਣੇ ਛੋਟੇ ਜੀਵਨ ਕਾਲ ਵਿੱਚ ਮੈਥ ਵਿਸ਼ੇ ਦੀਆਂ ਕਈ ਖੋਜਾਂ ਕੀਤੀਆਂ ਸਨ।ਇਸ ਮੌਕੇ ਵਿਦਿਆਰਥੀਆਂ ਦੇ ਜੂਨੀਅਰ ਅਤੇ ਸੀਨੀਅਰ ਦੋ ਵਰਗਾਂ ਵਿੱਚ ਪੋਸਟਰ ਮੁਕਾਬਲੇ ਅਤੇ ਗਣਿਤ ਮਾਡਲ ਮੁਕਾਬਲੇ ਕਰਵਾਏ ਗਏ।ਸਮਾਰੋਹ ਦੇ ਮੁੱਖ ਮਹਿਮਾਨ ਡਾਕਟਰ ਹਰੀ ਸਿੰਘ ਅਤੇ ਵਿਸ਼ੇਸ਼ ਮਹਿਮਾਨ ਅਭਿਸ਼ੇਕ ਠਾਕੁਰ ਵੱਲੋਂ ਵਿਜੇਤਾ ਵਿਦਿਆਰਥੀਆਂ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।ਜੂਨੀਅਰ ਵਰਗ ਦੇ ਪੋਸਟਰ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਾਰ ਕਲਾਂ ਦੀ ਦਿਵਇਆ ਨੇ ਪਹਿਲਾਂ ਸਥਾਨ, ਸਰਕਾਰੀ ਹਾਈ ਸਕੂਲ ਰਾਜਪਪੁਰਾ ਦੀ ਪ੍ਰਾਜਲੀ ਨੇ ਦੂਸਰਾ ਅਤੇ ਸਰਕਾਰੀ ਹਾਈ ਸਕੂਲ ਡੇਹਰੀਵਾਲ ਦੀ ਸਾਕਸ਼ੀ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 9ਵੀਂ ਤੋਂ 10ਵੀਂ ਦੇ ਪੋਸਟਰ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਾਨੰਦ ਦੀ ਸ਼ਰੀਆ ਕੁੰਡਲ ਨੇ ਪਹਿਲਾਂ ਸਥਾਨ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਖੁਰਦ ਦੇ ਸ਼ਰਵਣ ਕੁਮਾਰ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਡੇਹਰੀਵਾਲ ਦੇ ਕਾਰਤਿਕ ਸ਼ਰਮਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਗਣਿਤ ਮਾਡਲ ਮੁਕਾਬਲਿਆਂ ਵਿੱਚ 6ਵੀਂ ਤੋਂ 8ਵੀਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਕਿਰਤੀ ਨੇ ਪਹਿਲਾ ਸਥਾਨ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਾਰ ਕਲਾਂ ਦੀ ਨਾਜ਼ੀਆਂ ਨੇ ਦੂਸਰਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਦੀ ਪਾਇਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 9ਵੀਂ ਤੋਂ 10ਵੀਂ ਦੇ ਗਣਿਤ ਮਾਡਲ ਮੁਕਾਬਲਿਆਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ ਤਾਨੀਆ ਨੇ ਪਹਿਲਾ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕਲਾਂ ਦੇ ਮੋਹਿਤ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਡੇਹਰੀਵਾਲ ਦੇ ਅਭਿਸ਼ੇਕ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਸੂਰਜ ਗੁਰੰਗ,ਇੰਚਾਰਜ ਸ਼੍ਰੀਮਤੀ ਪ੍ਰਵੀਨਾ ਰਾਣੀ,ਰਾਜੇਸ਼ ਕੁਮਾਰ,ਵਿਜੇ ਕੁਮਾਰ, ਨਰੇਸ਼ ਕੁਮਾਰ,ਸਾਗਰ,ਨਿਰਮਲ ਕੁਮਾਰੀ,ਸੱਤਪਾਲ,ਰਾਜੀਵ ਕੁਮਾਰ , ਨਿਧੀ ਸ਼ਰਮਾ,ਦਿਨੇਸ਼ ਸ਼ਰਮਾ,ਜੋਤੀ ਕੁਮਾਰੀ ਅਤੇ ਸਮੂਹ ਸਟਾਫ ਹਾਜਰ ਸੀ।