Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਾਤਾ ਗੁਜ਼ਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੁੰ ਸਮਰਪਿਤ ਧਾਰਮਿਕ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ

ਖਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮਾਤਾ ਗੁਜ਼ਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੁੰ ਸਮਰਪਿਤ ਧਾਰਮਿਕ ਸਮਾਗਮ ਅਤੇ ਗੁਰਮਤਿ ਚੇਤਨਾ ਮਾਰਚ

ਗੜ੍ਹਦੀਵਾਲਾ (ਚੌਧਰੀ) 

23 ਦਸੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਾਤਾ ਗੁਜ਼ਰ ਕੌਰ ਅਤੇ ਸ਼ਾਹਿਬਜ਼ਾਦਿਆਂ ਦੀ ਸ਼ਹੀਦੀ ਨੁੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਮੋਕੇ ਕਾਲਜ ਦੇ ਧਰਮ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਦੁਆਰਾ ਜਪੁਜੀ ਸਾਹਿਬ ਅਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ। ਸੰਗੀਤ ਵਿਭਾਗ ਦੇ ਪ੍ਰੋ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ।ਇਸ ਉਪਰੰਤ ਵਿਦਿਆਰਥੀਆਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਸੰਬੰਧ ਵਿੱਚ ਕਵਿਸ਼ਰੀ ਦਾ ਗਾਇਨ ਕੀਤਾ।ਅਰਦਾਸ ਕਰਨ ਉਪਰੰਤ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਗੜ੍ਹਦੀਵਾਲਾ ਸ਼ਹਿਰ ਵਿੱਚ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਬੰਧਿਤ ਬੈਨਰਾਂ ਨਾਲ ਗੁਰਮਤਿ ਚੇਤਨਾ ਮਾਰਚ ਕੱਢਿਆ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰੁੰ ਸੰਬੋਧਿਨ ਹੁੰਦਿਆਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਜੋਕੀ ਪੀੜ੍ਹੀ ਨੂੰੁੰ ਜ਼ੁਲਮ ਵਿਰੁੱਧ ਲੜ੍ਹਨ ਦੀ ਪ੍ਰੇਰਨਾ ਦਿੰਦੀ ਹੈ।ਉਹਨਾਂ ਕਿਹਾ ਕਿ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਤੇ ਮਾਤਾ ਗੁਜ਼ਰ ਕੌਰ ਨੇ ਜਿਸ ਦਲੇਰੀ ਅਤੇ ਨਿਡਰਤਾ ਨਾਲ ਧਰਮ ਦੀ ਖਾਤਰ ਸਹਾਦਤ ਦਿੱਤੀ, ਉਸ ਵਰਗੀ ਉਦਾਹਰਣ ਸਮੁੱਚੇ ਸੰਸਾਰ ਦੇ ਇਤਿਹਾਸ ਵਿੱਚ ਨਹੀਂ ਮਿਲਦੀ। ਸਮਾਗਮ ਵਿੱਚ ਮੰਚ ਸੰਚਾਲਨ ਦੀ ਜ਼ਿਮੰੇਵਾਰੀ ਪ੍ਰੋ. ਗੁਰਪਿੰਦਰ ਸਿੰਘ ਨੇ ਨਿਭਾਈ।ਇਸ ਮੌਕੇ ਕਾਲਜ ਦਾ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।

error: copy content is like crime its probhihated