Prime Punjab Times

Latest news
ਸੇਵਾ ਮੁਕਤੀ ਤੇ ਵਿਸ਼ੇਸ਼ - ਲੈਕਚਰਾਰ ਯੁੱਧਵੀਰ ਸਿੰਘ ਚੋਰਾਂ ਨੇ ਤਹਿਸੀਲ ਕੰਪਲੈਕਸ ਦਸੂਹਾ ਦੇ ਫਰਦ ਕੇਂਦਰ ਨੂੰ ਬਣਾਇਆ ਨਿਸ਼ਾਨਾ पुलिस ने ऑपरेशन प्रहार 4.0 के तहत 102 आरोपियों को किया गिरफ्तार अर्बन एस्टेट पुलिस चौकी पर हुए ग्रेनेड हमले का 48 घंटे में पर्दाफाश, दो नाबालिग आरोपी गिरफ्तार, तीसर... ਖ਼ਾਲਸਾ ਕਾਲਜ ਵਿਖੇ ਮੀਰੀ ਪੀਰੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਯੋਜਿਤ, 31 ਯੂਨਿਟ ਖੂਨ... DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਐਥਲੈਟਿਕਸ ਮੁਕਾਬਲਿਆਂ 'ਚ ਲਹਿਰਾਇਆ ਜਿੱਤ ਦਾ ਪਰਚਮ ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਸ਼ੰਜੀਵ ਮਨਹਾਸ ਜਿਲਾ ਹੁਸ਼ਿਆਰਪੁਰ (ਦਿਹਾਤੀ) ਪ੍ਰਧਾਨ ਨਿਯੁ... ਅਰਬਨ ਸਟੇਟ ਪੁਲਿਸ ਚੌਂਕੀ ਵਿਖੇ ਕਥਿਤ ਧਮਾਕੇ ਨੇ ਪੰਜਾਬ ਦੀ ਕਾਨੂੰਨ-ਵਿਵਸਥਾ 'ਤੇ ਖੜ੍ਹੇ ਕੀਤੇ ਗੰਭੀਰ ਸਵਾਲ: ਹਰਸਿਮਰਨ ਸ... ਸਰਕਾਰੀ ਖਜ਼ਾਨੇ ਦੀ ਲੁੱਟ ਬੰਦ ਕਰਕੇ ਸਕੂਲਾਂ 'ਚ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੇ ਸਰਕਾਰ : ਬੇਗਮਪੁਰਾ ... "ਪੱਤਰਕਾਰਾਂ ਨੂੰ ਆ ਰਹੀਆਂ ਦਰਪੇਸ਼ *ਮੁਸ਼ਕਲਾਂ ਲਈ ਜਰਨਲਿਸਟ ਐਸੋਸੀਏਸ਼ਨ ਪੰਜਾਬ ਚਟਾਨ ਵਾਂਗ ਖੜੀ ਹੈ - ਪ੍ਰਧਾਨ ਜੋਗਿੰਦਰ...
ADVERTISEMENT
You are currently viewing ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 24 ਦਸੰਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ 24 ਦਸੰਬਰ ਨੂੰ ਹੋਵੇਗੀ ਮਾਪੇ ਅਧਿਆਪਕ ਮਿਲਣੀ

ਹੁਸ਼ਿਆਰਪੁਰ(ਬਿਊਰੋ) 

ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਲਈ ਤਿਆਰੀਆਂ ਮੁਕੰਮਲ: ਜਿਲ੍ਹਾ ਸਿੱਖਿਆ ਅਫ਼ਸਰ

ਪ੍ਰਸ਼ਾਸਨਿਕ ਅਧਿਕਾਰੀ ਇਲਾਕੇ ਦੇ ਸਕੂਲਾਂ ਦਾ ਦੌਰਾ ਕਰਨਗੇ

23 ਦਸੰਬਰ : ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਤੇ ਸ. ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਅਤੇ ਸਕੂਲਾਂ ਨੂੰ ਅਤੀ ਆਧੁਨਿਕ ਲੀਹਾਂ ਤੇ ਵਿਕਸਿਤ ਕਰਨ ਦੇ ਮੰਤਵ ਨਾਲ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹਾ ਹੁਸ਼ਿਆਰਪੁਰ  ਦੇ ਸਮੂਹ ਸਰਕਾਰੀ ਸਕੂਲਾਂ ਵਿੱਚ 24 ਦਸੰਬਰ ਸ਼ਨੀਵਾਰ ਨੂੰ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੈਗਾ ਮੀਟ 2.0 ਕਰਵਾਈ ਜਾ ਰਹੀ ਹੈ, ਜਿਸ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ  ਵਿਸ਼ੇਸ ਤੌਰ ਤੇ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ, ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ ਨੇ ਕਰਦਿਆਂ ਕਿਹਾ ਕਿ ਜਿਲ੍ਹੇ ਭਰ ਵਿੱਚ ਇਸ ਸਬੰਧੀ  ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:00 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪਹਿਲਕਦਮੀਆਂ ਸਬੰਧੀ ਚਰਚਾ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇਗੀ। ਇਸ ਤੋਂ ਇਲਾਵਾ ਇਸ ਮੌਕੇ ਇੱਕ ਨਵਾਂ ਤੇ ਵਿਲੱਖਣ ਰਿਪੋਰਟ ਕਾਰਡ ਸਾਂਝਾ ਕੀਤਾ ਜਾਵੇਗਾ ਜੋ ਅੰਕਾਂ ਦੀ ਬਜਾਏ ਵਿਦਿਆਰਥੀਆਂ ਦੀ ਸਿੱਖਿਆ ਪ੍ਰਗਤੀ ਨੂੰ ਦਰਸਾਏਗਾ। ਉਨ੍ਹਾਂ ਕਿਹਾ ਕਿ ਇਹ ਮੈਗਾ ਮਿਲਣੀ  ਮਿਸ਼ਨ ਸੌ ਫ਼ੀਸਦੀ ਦਾ ਟੀਚਾ ਹਾਸਿਲ ਕਰਨ ਵਿੱਚ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ।
ਉਨ੍ਹਾਂ ਦੱਸਿਆ ਕਿ ਮਾਪਿਆਂ ਅਤੇ ਅਧਿਆਪਕਾਂ ਵਿੱਚ ਇਸ ਮੈਗਾ ਮਿਲਣੀ ਨੂੰ ਲੈ ਕੇ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।
ਇਸ ਮੌਕੇ ਧੀਰਜ ਵਸ਼ਿਸ਼ਟ ਉਪ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.), ਸੁਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.), ਪ੍ਰਿੰ. ਸ਼ੈਲੇਂਦਰ ਠਾਕੁਰ ਇੰਚਾਰਜ ਜਿਲ੍ਹਾ ਸਿੱਖਿਆ ਸੁਧਾਰ ਟੀਮ ਸਮੇਤ ਹੋਰ ਅਧਿਕਾਰੀ ਹਾਜਰ ਸਨ।
ਫੋਟੋ:
ਹਰਭਗਵੰਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਹੁਸ਼ਿਆਰਪੁਰ
ਇੰਜੀ. ਸੰਜੀਵ ਗੌਤਮ ਜਿਲ੍ਹਾ ਸਿੱਖਿਆ ਅਫ਼ਸਰ (ਐ. ਸਿੱ.) ਹੁਸ਼ਿਆਰਪੁਰ

error: copy content is like crime its probhihated