Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਹੈ ਵਚਨਬੱਧ : ਲਾਲ ਚੰਦ ਕਟਾਰੂਚੱਕ

ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਹੈ ਵਚਨਬੱਧ : ਲਾਲ ਚੰਦ ਕਟਾਰੂਚੱਕ

ਪਠਾਨਕੋਟ (ਤਰੁਣ ਸਣਹੋਤਰਾ)

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੂਚੱਕ ਵਿਖੇ ਮਾਪੇ ਅਧਿਆਪਕ ਮਿਲਣੀ ਇੰਸਪਾਇਰ ਮੀਟ 2.0 ਵਿੱਚ ਕੀਤੀ ਸ਼ਿਰਕਤ

ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮੈਗਾ ਪੀਟੀਐਮ ਵਿੱਚ ਮਾਪਿਆਂ ਨੇ ਉਤਸ਼ਾਹ ਨਾਲ ਲਿਆ ਭਾਗ

24,ਦਸੰਬਰ : ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਗੁਣਾਤਮਕ ਅਤੇ ਮਿਆਰੀ ਸਿੱਖਿਆ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਨਾਲ ਸਰਕਾਰੀ ਸਕੂਲਾਂ ਦੀ ਸਿੱਖਿਆ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਅਤੇ ਸਕੂਲਾਂ ਦੀ ਲਗਾਤਾਰ ਕਾਇਆਕਲਪ ਹੋ ਰਹੀ ਹੈ।ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਵਿਖੇ ਮੈਗਾ ਪੀਟੀਐਮ ਇੰਸਪਾਇਰ ਮੀਟ 2.0 ਦੌਰਾਨ ਸ਼ਿਰਕਤ ਕਰਦੇ ਹੋਏ ਮਾਪਿਆਂ ਨੂੰ ਸੰਬੋਧਿਤ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਨੋਰਥ ਪੰਜਾਬ ਅੰਦਰ ਲੋਕਾਂ ਨੂੰ ਵਧੀਆ ਸਿੱਖਿਆ ਪ੍ਰਣਾਲੀ ਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹਿ ਜਾਵੇ। ਸਰਕਾਰ ਦੀ ਕੋਸ਼ਿਸ਼ ਹੈ ਕਿ ਵਿਦਿਆਰਥੀ ਵਧੀਆ ਢੰਗ ਨਾਲ ਸਿੱਖਿਆ ਪ੍ਰਾਪਤ ਕਰ ਕੇ ਆਪਣਾ ਭਵਿੱਖ ਸੁਨਹਿਰੀ ਬਣਾ ਸਕਣ।

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਆਪਣੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਕਟਾਰੂਚੱਕ ਵਿਖੇ ਵੀ ਪੀਟੀਐਮ ਵਿੱਚ ਸ਼ਿਰਕਤ ਕੀਤੀ ਅਤੇ ਵੱਖ ਵੱਖ ਜਮਾਤਾਂ ਵਿੱਚ ਵਿੱਚ ਜਾ ਕੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਮਾਪਿਆਂ ਨੂੰ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਵੀ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਸਕੂਲ ਦੀ ਬਿਹਤਰੀ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ।
ਕੈਬਨਿਟ ਮੰਤਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ ਪਹੁੰਚਣ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਅਤੇ ਸਕੂਲ ਪ੍ਰਿੰਸੀਪਲ ਸੂਰਜ ਗੁਰੰਗ ਨੇ ਉਨ੍ਹਾਂ ਦਾ ਗੁਲਦਸਤੇ ਨਾਲ ਸਵਾਗਤ ਕੀਤਾ।ਇਸ ਮੌਕੇ ਤੇ ਭੋਆ ਪਿੰਡ ਦੇ ਸਰਪੰਚ ਰਾਜ ਕੁਮਾਰ ਵੀ ਮੌਜੂਦ ਸਨ।ਜ਼ਿਕਰਯੋਗ ਹੈ ਕਿ ਅੱਜ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਕੂਲਾਂ ਅੰਦਰ ਆਯੋਜਿਤ ਮਾਪੇ ਅਧਿਆਪਕ ਮਿਲਣੀਆਂ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਹੈ। ਜ਼ਿਲ੍ਹੇ ਵਿੱਚ ਪੀਟੀਐਮ ਦੌਰਾਨ ਜਿਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ,ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ,ਡਿਪਟੀ ਡੀਈਓ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਡਿਪਟੀ ਡੀਈਓ ਐਲੀਮੈਂਟਰੀ ਡੀਜੀ ਸਿੰਘ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ ਕਰ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਉੱਚ ਦਰਜੇ ਦੀ ਮੁਫ਼ਤ ਸਿੱਖਿਆ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਦੇ ਕੇ ਮਾਪਿਆਂ ਨੂੰ ਆਪਣੇ ਅਤੇ ਆਪਣੇ ਆਲੇ ਦੁਆਲੇ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕੀਤਾ ਉਥੇ ਹੀ ਵੱਖ ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪਿੰਡਾਂ ਦੇ ਪੰਚਾਂ ਸਰਪੰਚਾਂ ਨੇ ਵੀ ਸਕੂਲਾਂ ਵਿੱਚ ਮੈਗਾ ਪੀਟੀਐਮ ਵਿੱਚ ਸ਼ਿਰਕਤ ਕਰ ਸਕੂਲਾਂ ਦੀ ਬਿਹਤਰੀ ਲਈ ਹਰ ਸੰਭਵ ਸਹਾਇਤਾ ਕਰਨ ਦਾ ਭਰੋਸਾ ਦਿੱਤਾ।
ਸਕੂਲ ਆਫ਼ ਐਮੀਨੇਸ਼ਨ ਤਹਿਤ ਭੋਆ,ਲਮੀਨੀ ਅਤੇ ਬਧਾਨੀ ਦੇ ਸਕੂਲਾਂ ਦੀ ਬਦਲੇਗੀ ਨੁਹਾਰ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ ਆਫ਼ ਐਮੀਨੇਸ਼ਨ ਦੀ ਪਹਿਲੀ ਲੜੀ ਤਹਿਤ ਰਾਜ ਵਿੱਚ 500 ਸਕੂਲਾਂ ਦੀ ਚੋਣ ਕੀਤੀ ਗਈ ਹੈ।ਜਿਨ੍ਹਾਂ ਵਿੱਚ ਪਠਾਨਕੋਟ ਜ਼ਿਲੇ ਦੇ 3 ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਆ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਨੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਹ ਸਕੂਲ ਜ਼ਿਲ੍ਹੇ ਦੇ ਮਾਡਲ ਸਕੂਲ ਹੋਣਗੇ ਜਿਥੇ ਬੱਚਿਆਂ ਨੂੰ ਉਨ੍ਹਾਂ ਦਾ ਭਵਿੱਖ ਧਿਆਨ ਵਿੱਚ ਰੱਖਦੇ ਹੋਏ ਟ੍ਰੇੰਡ ਕੀਤਾ ਜਾਵੇਗਾ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਿਸ਼ਨ 100% ਦੀ ਕੀਤੀ ਸ਼ੁਰੂਆਤ।
ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸ਼ ਕੁਮਾਰ ਵੱਲੋਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਿਸ਼ਨ 100% ਦਾ ਬੈਜ ਲਗਾ ਕੇ ਮਿਸ਼ਨ 100% ਨੂੰ ਜ਼ਿਲ੍ਹੇ ਵਿੱਚ ਹੋਰ ਗਤੀ ਦਿੱਤੀ। ਕੈਬਨਿਟ ਮੰਤਰੀ ਵੱਲੋਂ ਇਸ ਮੌਕੇ ਤੇ ਮਿਸ਼ਨ 100% ਦੀ ਪ੍ਰਾਪਤੀ ਲਈ ਆਪਣਾ ਸਰਵੋਤਮ ਪ੍ਰਦਰਸ਼ਨ ਦੇਣ ਲਈ ਪਲੈਜ਼ ਤੇ ਸਾਈਨ ਕਰ ਮਾਪਿਆਂ ਨੂੰ ਆਪਣੇ ਬੱਚੇ ਰੋਜ਼ਾਨਾ ਸਕੂਲ ਭੇਜਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਤੇ ਸਕੂਲ ਇੰਚਾਰਜ ਪ੍ਰਵੀਨ ਕੁਮਾਰੀ, ਵੇਦ ਪ੍ਰਕਾਸ਼ ਵੇਦੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।