Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਨੇ ਅਮਰੀਕ ਨਗਰੀ ਵਿਖੇ ਆਯੋਜਿਤ ਕ੍ਰਿਸਮਿਸ ਸਮਾਗਮ ‘ਚ ਕੀਤੀ ਸ਼ਿਰਕਤ

ਸਮਾਜ ਸੇਵਿਕਾ ਅਨੀਤਾ ਸੋਮ ਪ੍ਰਕਾਸ਼ ਨੇ ਅਮਰੀਕ ਨਗਰੀ ਵਿਖੇ ਆਯੋਜਿਤ ਕ੍ਰਿਸਮਿਸ ਸਮਾਗਮ ‘ਚ ਕੀਤੀ ਸ਼ਿਰਕਤ

ਫਗਵਾੜਾ ( ਲਾਲੀ ਦਾਦਰ )

*ਕਿਹਾ -ਸਾਰੇ ਧਰਮਾ ਦਾ ਕਰਨਾ ਚਾਹੀਦਾ ਹੈ ਸਤਿਕਾਰ

25 ਦਸੰਬਰ -ਪ੍ਰਭੂ ਯੀਸ਼ੂ ਮਸੀਹ ਦੇ ਜਨਮ ਉਤਸਵ ਦਾ ਤਿਓਹਾਰ ਕ੍ਰਿਸਮਿਸ ਜੀ.ਆਰ.ਆਰ. ਚਰਚ ਅਮਰੀਕ ਨਗਰੀ ਵਲੋਂ ਪਾਸਟਰ ਅਲੈਕਸ ਮੱਟੂ ਦੀ ਅਗਵਾਈ ਹੇਠ ਸਮੂਹ ਮਸੀਹੀ ਭਾਈਚਾਰੇ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਅਮਰੀਕ ਨਗਰ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਮਾਜ ਸੇਵਿਕਾ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ ਦੀ ਧਰਮ ਪਤਨੀ ਸ੍ਰੀਮਤੀ ਅਨੀਤਾ ਕੈਂਥ ਵਿਸ਼ੇਸ਼ ਤੌਰ ਤੇ ਪਹੁੰਚੇ। ਉਹਨਾਂ ਦੇ ਨਾਲ ਮੈਡਮ ਰਜਿੰਦਰ ਕੌਰ ਡਾਬਰੀ ਮਹਿਲਾ ਮੰਡਲ ਫਗਵਾੜਾ ਅਤੇ ਮਨਿੰਦਰਜੀਤ ਕੌਰ ਜਿਲ੍ਹਾ ਵਾਈਸ ਪ੍ਰਧਾਨ ਮਹਿਲਾ ਮੋਰਚਾ ਨੇ ਵੀ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸਮੂਹ ਮਸੀਹੀ ਭਾਈਚਾਰੇ ਨੂੰ ਕਿ੍ਰਸਮਿਸ ਦੀ ਵਧਾਈ ਦਿੱਤੀ। ਸ੍ਰੀਮਤੀ ਅਨੀਤਾ ਕੈਂਥ ਨੇ ਕਿਹਾ ਕਿ ਸਾਰੇ ਹੀ ਧਰਮ ਸਾਨੂੰ ਸਾਂਝੀਵਾਲਤਾ, ਸ਼ਾਂਤੀ ਅਤੇ ਭਾਈਚਾਰੇ ਦਾ ਸੁਨੇਹਾ ਦਿੰਦੇ ਹਨ। ਸਾਨੂੰ ਸਾਰੇ ਹੀ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਇਸੇ ਭਾਵਨਾ ਨੂੰ ਮੁੱਖ ਰੱਖਦੇ ਹੋਏ ‘ਸਬਕਾ ਸਾਥ, ਸਬਕਾ ਵਿਕਾਸ, ਸਬਕਾ ਵਿਸ਼ਵਾਸ ਦੇ ਉਦੇਸ਼ ਨਾਲ ਲੋਕ ਭਲਾਈ ਸਕੀਮਾ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਯਤਨਸ਼ੀਲ ਹੈ। ਪਾਸਟਰ ਅਲੈਕਸ ਮੱਟੂ ਨੇ ਕਿਹਾ ਕਿ ਪ੍ਰਭੂ ਯੀਸ਼ੂ ਮਸੀਹ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਵਿਚ ਲਗਾਇਆ। ਸਾਨੂੰ ਉਹਨਾਂ ਦੀਆਂ ਸਿੱਖਿਆਵਾਂ ਤੋਂ ਸੇਧ ਲੈਣੀ ਚਾਹੀਦੀ ਹੈ। ਸਮਾਗਮ ਦੌਰਾਨ ਵਿਸ਼ਵ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਗਈ ਅਤੇ ਮਸੀਹੀ ਗੀਤ ਗਾਏ ਗਏ। ਲੋੜਵੰਦ ਪਰਿਵਾਰਾਂ ਨੂੰ ਸਰਦੀ ਦੇ ਮੌਸਮ ‘ਚ ਗਰਮ ਕਪੜਿਆਂ ਦੀ ਵੰਡ ਵੀ ਕੀਤੀ ਗਈ। ਮੁੱਖ ਮਹਿਮਾਨ ਤੇ ਪਤਵੰਤਿਆਂ ਨੂੰ ਲੋਈਆਂ ਪਾ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਕੁਲਦੀਪ ਕੌਰ ਅਮਰੀਕ ਨਗਰੀ, ਬਲਵੀਰ ਚੰਦ, ਬਖਸ਼ੋ ਰਾਣੀ, ਪਿੰਕੀ ਰਾਣੀ, ਸ਼ੀਤਲ, ਨਰਿੰਦਰ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਸੀਹੀ ਭਾਈਚਾਰੇ ਦੇ ਲੋਕ ਹਾਜਰ ਸਨ। ਕੈਪਸ਼ਨ- ਫਗਵਾੜਾ ਦੇ ਪਿੰਡ ਅਮਰੀਕ ਨਗਰੀ ਵਿਖੇ ਮਨਾਏ ਗਏ ਕਿ੍ਰਸਮਿਸ ਦੇ ਤਿਓਹਾਰ ਦੀਆਂ ਝਲਕੀਆਂ।

error: copy content is like crime its probhihated