Prime Punjab Times

Latest news
ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ* ਸਰਕਾਰੀ ਅਦਾਰਿਆਂ ਅੰਦਰ 27 ਅਗਸਤ ਦੇ ਪੰਜਾਬ ਮਹਾਂਬੰਦ ਨੂੰ ਦਸੂਹਾ ਵਿੱਚ ਮਿਲਿਆ ਭਰਵਾਂ ਹੁੰਗਾਰਾ ਰੱਖੜੀ ਮੁਕਾਬਲੇ ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਵਿੱਚ ਪੰਜਾਬੀ ਭਾਸ਼ਾ ਦਾ ਸਥਾਨ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਵਿਖੇ "ਟੈਲੇਂਟ ਹੰਟ ਫਿਏਸਟਾ 2026" ਦੌਰਾਨ ਵਿਦਿਆਰਥੀਆਂ ਨੇ ਵਿਖਾਈ ਸੱਭਿਆਚਾਰ ਦੀ ਝਲਕ  ਸੰਯੁਕਤ ਮੁਲਾਜ਼ਮ ਮੋਰਚੇ ਦੇ ਹੱਕ 'ਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਯੂਨੀਅਨ ਮੈਂਬਰਾਂ ਵਲੋਂ ਰੋਸ ਧਰਨਾ  *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ. 26 ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋ... ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ
ADVERTISEMENT
You are currently viewing ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ 8ਵਾਂ ਮਹਾਨ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ

ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਸਮਰਪਿਤ 8ਵਾਂ ਮਹਾਨ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ

ਫਗਵਾੜਾ(ਲਾਲੀ ਦਾਦਰ )

* ਰਾਗੀ ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ

25 ਦਸੰਬਰ : ਐਨ.ਆਰ.ਆਈ. ਸ਼ਹੀਦ ਬਾਬਾ ਦੀਪ ਸਿੰਘ ਵੈਲਫੇਅਰ ਸੁਸਾਇਟੀ ਵਲੋਂ ਮਾਤਾ ਗੁਜਰ ਕੌਰ ਅਤੇ ਚਾਰੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ 8ਵਾਂ ਮਹਾਨ ਗੁਰਮਤਿ ਸਮਾਗਮ ਐਨ.ਆਰ.ਆਈ. ਵੀਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਫਤਿਹ ਸਿੰਘ ਨਗਰ ਗਲੀ ਨੰਬਰ 6 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਕਰਵਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਉਪਰੰਤ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ। ਜਿਸ ਵਿਚ ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ, ਭਾਈ ਗੁਰਮੁੱਖ ਸਿੰਘ ਹੁਸ਼ਿਆਰਪੁਰ ਵਾਲੇ, ਗਿਆਨੀ ਸਤਨਾਮ ਸਿੰਘ ਬੁੱਢਣ ਵਾਲੀਆਂ ਦੇ ਢਾਡੀ ਜੱਥੇ, ਗਿਆਨੀ ਬਲਵੀਰ ਸਿੰਘ ਭੁੱਲਾਰਾਈ ਸਮੇਤ ਹੋਰਨਾਂ ਜੱਥਿਆਂ ਨੇ ਕਥਾ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਗੁਰੂ ਯਸ਼ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਸ੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਸਰਵਣ ਸਿੰਘ ਕੁਲਾਰ ਅਤੇ ਵੱਖ ਵੱਖ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਦੇ ਆਗੂਆਂ ਨੇ ਗੁਰੂ ਚਰਨਾਂ ਵਿੱਚ ਹਾਜਰੀ ਲਗਵਾਈ। ਜੱਥੇਦਾਰ ਕੁਲਾਰ ਨੇ ਚਾਰੇ ਸਾਹਿਬਜਾਦਿਆਂ ਦੀਆਂ ਮਹਾਨ ਸ਼ਹਾਦਤਾਂ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ। ਸੁਸਾਇਟੀ ਦੇ ਚੇਅਰਮੈਨ ਅਮਰਜੀਤ ਸਿੰਘ, ਕੁਲਵਿੰਦਰ ਸਿੰਘ ਕਿੰਦਾ ਸਾਬਕਾ ਕੌਂਸਲਰ ਅਤੇ ਜਗਤਾਰ ਸਿੰਘ ਥਾਣੇਦਾਰ ਨੇ ਦੱਸਿਆ ਕਿ ਇਸ ਸਮਾਗਮ ਨੂੰ ਹਰ ਸਾਲ ਕਰਵਾਉਣ ਦਾ ਮਕਸਦ ਨਵੀਂ ਪੀੜ੍ਹੀ ਨੂੰ ਸਿੱਖ ਪੰਥ ਦੇ ਮਹਾਨ ਪਿਛੋਕੜ ਅਤੇ ਯੋਧਿਆਂ ਦੀਆਂ ਸ਼ਹਾਦਤਾਂ ਪ੍ਰਤੀ ਜਾਗਰੁਕ ਕਰਨਾ ਹੈ। ਉਹਨਾਂ ਸਮੂਹ ਸਹਿਯੋਗੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ। ਇਸ ਸਮਾਗਮ ਦੇ ਆਯੋਜਨ ਵਿਚ ਬਾਬਾ ਹਰਜੀਤ ਸਿੰਘ ਕਾਰਸੇਵਾ ਫਗਵਾੜਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਚਾਹ ਪਕੌੜੇ ਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਗਈ। ਇਸ ਮੌਕੇ ਜਗਤਾਰ ਸਿੰਘ ਜੱਸੀ, ਮਨਜੀਤ ਸਿੰਘ, ਸੋਹਨ ਸਿੰਘ ਯੂ.ਐਸ.ਏ., ਗੁਰਪਾਲ ਸਿੰਘ ਪਾਲਾ, ਗੁਰਮੇਜ ਸਿੰਘ ਗੇਜਾ, ਜਰਨੈਲ ਸਿੰਘ ਜੈਲਾ ਵਾਰਡ ਪ੍ਰਧਾਨ, ਕੇਵਲ ਸਿੰਘ, ਜਸਵਿੰਦਰ ਸਿੰਘ ਸਾਬਾ, ਪਰਮਜੀਤ ਸਿੰਘ, ਬਲਦੇਵ ਸਿੰਘ ਬਸੂਟਾ, ਬਲਿਹਾਰ ਸਿੰਘ ਬਸੂਟਾ, ਤਜਿੰਦਰ ਸਿੰਘ ਟੋਨੀ, ਗੁਰਬਚਨ ਸਿੰਘ, ਜੋਗਿੰਦਰ ਸਿੰਘ, ਹਰਭਜਨ ਸਿੰਘ ਕਲੇਰ, ਬਹਾਦਰ ਸਿੰਘ ਬਸੂਟਾ, ਕੁਲਵੀਰ ਸਿੰਘ ਯੂ.ਐਸ.ਏ., ਗੁਰਬਖਸ਼ ਸਿੰਘ ਅਠੌਲੀ, ਰਿਟਾ. ਹੈਡ ਮਾਸਟਰ ਰਵੇਲ ਸਿੰਘ ਸੰਗਤਪੁਰ, ਦਲਜੀਤ ਸਿੰਘ, ਨਿਰਮਲ ਸਿੰਘ, ਰਸ਼ਪਾਲ ਸਿੰਘ ਸੈਣੀ, ਰਣਬੀਰ ਸਿੰਘ ਰਾਣਾ, ਦਿਲਬਾਗ ਸਿੰਘ ਬਿੱਲਾ ਆਦਿ ਹਾਜਰ ਸਨ।

ਕੈਪਸ਼ਨ- ਫਗਵਾੜਾ ਦੇ ਮੁਹੱਲਾ ਬਾਬਾ ਫਤਿਹ ਸਿੰਘ ਨਗਰ ਗਲੀ ਨੰਬਰ 6 ਵਿਖੇ ਕਰਵਾਏ ਗਏ ਮਹਾਨ ਗੁਰਮਤਿ ਸਮਾਗਮ ਦੀਆਂ ਤਸਵੀਰਾਂ।