Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਕਾਂਗਰਸ ਹਾਈਕਮਾਂਡ ਨੇ ਭਾਰਤ ਜੋੜੋ ਯਾਤਰਾ ਦੇ ਸਵਾਗਤ ਲਈ ਮੁਨੀਸ਼ ਭਾਰਦਵਾਜ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਕਾਂਗਰਸ ਹਾਈਕਮਾਂਡ ਨੇ ਭਾਰਤ ਜੋੜੋ ਯਾਤਰਾ ਦੇ ਸਵਾਗਤ ਲਈ ਮੁਨੀਸ਼ ਭਾਰਦਵਾਜ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਫਗਵਾੜਾ ( ਲਾਲੀ ਦਾਦਰ )

* ਰਾਜ ਪਦਯਾਤਰੀ ਤਾਲਮੇਲ ਕਮੇਟੀ ਦਾ ਮੈਂਬਰ ਬਣਾਇਆ

25 ਦਸੰਬਰ : ਪੰਜਾਬ ਕਾਂਗਰਸ ਦੇ ਡੈਲੀਗੇਟ ਮਨੀਸ਼ ਭਾਰਦਵਾਜ ਨੂੰ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕੱਢੀ ਜਾ ਰਹੀ ਭਾਰਤ ਜੋੜੋ ਪੈਦਲ ਯਾਤਰਾ ਦਾ ਪੰਜਾਬ ਵਿਚ ਭਰਵਾਂ ਸਵਾਗਤ ਕਰਨ ਲਈ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਣਾਈ ਗਈ ਸਟੇਟ ਪਦਯਾਤਰੀ ਕੋਆਰਡੀਨੇਸ਼ਨ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਅੱਜ ਇਥੇ ਗੱਲਬਾਤ ਕਰਦਿਆਂ ਮੁਨੀਸ਼ ਭਾਰਦਵਾਜ ਨੇ ਪੰਜਾਬ ਪ੍ਰਧਾਨ ਰਾਜਾ ਵੜਿੰਗ, ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਉਨ੍ਹਾਂ ਨੂੰ ਕਮੇਟੀ ਦਾ ਮੈਂਬਰ ਬਣਾਉਣ ’ਤੇ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨਾਲ ਇਸ ਯਾਤਰਾ ਦਾ ਹਿੱਸਾ ਬਣਨਗੇ। ਉਨ੍ਹਾਂ ਦੱਸਿਆ ਕਿ ਭਾਰਤ ਜੋੜੋ ਯਾਤਰਾ 7 ਜਨਵਰੀ ਨੂੰ ਰਾਜਪੁਰਾ ਤੋਂ ਪੰਜਾਬ ਵਿੱਚ ਪ੍ਰਵੇਸ਼ ਕਰੇਗੀ ਅਤੇ 10 ਜਨਵਰੀ ਤੋਂ ਬਾਅਦ ਫਗਵਾੜਾ ਪਹੁੰਚੇਗੀ। ਮਨੀਸ਼ ਭਾਰਦਵਾਜ ਅਨੁਸਾਰ ਭਾਰਤ ਜੋੜੋ ਯਾਤਰਾ ਦੇ ਜੋਰਦਾਰ ਸਵਾਗਤ ਲਈ ਪੰਜਾਬ ਪੱਧਰ ’ਤੇ ਤਿਆਰੀਆਂ ਜੰਗੀ ਪੱਧਰ ’ਤੇ ਚੱਲ ਰਹੀਆਂ ਹਨ। ਇਸ ਯਾਤਰਾ ਨੂੰ ਲੈ ਕੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਖਾਸ ਕਰਕੇ ਨੌਜਵਾਨ ਆਪਣੇ ਚਹੇਤੇ ਨੇਤਾ ਰਾਹੁਲ ਗਾਂਧੀ ਨੂੰ ਮਿਲਣ ਲਈ ਬੇਤਾਬ ਹਨ। ਉਨ੍ਹਾਂ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਇਹ ਪੈਦਲ ਯਾਤਰਾ ਇਤਿਹਾਸ ਸਿਰਜੇਗੀ। ਮਨੀਸ਼ ਭਾਰਦਵਾਜ ਨੇ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਰਾਹੁਲ ਗਾਂਧੀ ਦੀ ਫੇਰੀ ਨੂੰ ਮਿਲ ਰਿਹਾ ਭਾਰੀ ਸਮਰਥਨ ਇਸ ਗੱਲ ਦਾ ਗਵਾਹ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਨਰਿੰਦਰ ਮੋਦੀ ਸਰਕਾਰ ਕੇਂਦਰ ਦੀ ਸੱਤਾ ਤੋਂ ਬੇਦਖਲ ਹੋ ਕੇ ਰਹੇਗੀ।
ਤਸਵੀਰ – ਮਨੀਸ਼ ਭਾਰਦਵਾਜ।

error: copy content is like crime its probhihated