Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਦੇਰ ਰਾਤ ਸੁਨਿਆਰੇ ਦੀ ਦੁਕਾਨ ਤੇ ਹੋਈ ਚੋਰੀ,ਪੁਲਿਸ ਜਾਂਚ ਵਿੱਚ ਜੁੱਟੀ 

ਦੇਰ ਰਾਤ ਸੁਨਿਆਰੇ ਦੀ ਦੁਕਾਨ ਤੇ ਹੋਈ ਚੋਰੀ,ਪੁਲਿਸ ਜਾਂਚ ਵਿੱਚ ਜੁੱਟੀ 

ਫਗਵਾੜਾ (ਲਾਲੀ ਦਾਦਰ)

26 ਦਸੰਬਰ – ਨਜ਼ਦੀਕੀ ਪਿੰਡ ਪਾਂਸ਼ਟਾ ਵਿਖੇ ਸੁਨਿਆਰੇ ਦੀ ਦੁਕਾਨ ´ਤੇ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਪਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਪਿੰਡ ਪਾਂਸ਼ਟਾ ਵਿਖੇ ਚੋਰਾਂ ਵਲੋਂ ਗੁਰੂ ਨਾਨਕ ਜਿਉਲਰਸ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਕਰ ਲਏ ਅਤੇ ਮੌਕੇ ਤੋਂ ਫਰਾਰ ਹੋ ਗਏ। ਚੋਰੀ ਦੀ ਇਹ ਵਾਰਦਾਤ ਦੁਕਾਨ ´ਤੇ ਲੱਗੇ ਸੀ. ਸੀ. ਟੀ.ਵੀ. ਕੈਮਰੇ ´ਚ ਕੈਦ ਹੋ ਗਈ, ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।ੳੁਕਤ ਦੁਕਾਨ ਦੇ ਮਾਲਿਕ ਪੰਕਜ ਵੈਦ ਵਾਸੀ ਹੁਸ਼ਿਆਰਪੁਰ ਨੇ ਦਸਿਆ ਕਿ ਉਹ ਕੱਲ ਸ਼ਾਮ 6 ਵਜੇ ਦੁਕਾਨ ਬੰਦ ਕਰ ਕੇ ਗਿਆ ਸੀ ਅਤੇ ਦੇਰ ਰਾਤ ਉਸ ਨੂੰ ਸੂਚਨਾ ਮਿਲੀ ਕਿ ਉਸ ਦੀ ਦੁਕਾਨ ਦਾ ਸ਼ਟਰ ਖੁਲਾ ਹੈੋ, ਜਦੋਂ ਉਹ ਦੁਕਾਨ ´ਤੇ ਪੁੱਜਾ ਤਾਂ ਦੇਖਿਆ ਕਿ ਚੋਰ ਦੁਕਾਨ ਅੰਦਰ ਪਏ ਕਰੀਬ 8 ਲੱਖ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਲੈ ਕੇ ਫਰਾਰ ਹੋ ਗਏ ।ਪੁਲਿਸ ਵਲੋਂ ਮੌਕੇ ´ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਲੇਕਿਨ ਖਬਰ ਲਿਖੇ ਜਾਣ ਤੱਕ ਪੁਲਿਸ ਦੇ ਹੱਥ ਖਾਲੀ ਸਨ।