Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਜ਼ੁਰਮਾਨੇ ਅਤੇ ਵਿਆਜ਼ ਤੋਂ ਬਚਣ ਲਈ 31 ਦਸੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ – ਕੋਮਲ ਮਿੱਤਲ

ਜ਼ੁਰਮਾਨੇ ਅਤੇ ਵਿਆਜ਼ ਤੋਂ ਬਚਣ ਲਈ 31 ਦਸੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਇਆ ਜਾਵੇ – ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

26 ਦਸੰਬਰ : ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ,ਹੁਸਿ਼ਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਲਦੇ ਸਾਲ 2022-23 ਲਈ ਮਿਤੀ 31 ਦਸੰਬਰ 2022 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਕੋਈ ਵੀ ਜੁਰਮਾਨਾ ਅਤੇ ਵਿਆਜ਼ ਨਹੀਂ ਵਸੂਲ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਮਿਤੀ 31/12/2022 ਤੱਕ ਜਮ੍ਹਾਂ ਕਰਵਾਉਣ ਅਤੇ ਵਿਆਜ਼ ਤੇ ਜੁਰਮਾਨੇ ਤੋਂ ਬਚਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਲੱਗੇ ਕਾਊਂਟਰ ’ਤੇ ਬੈਠੇ ਕਰਮਚਾਰੀਆਂ ਨੂੰ  ਜਮ੍ਹਾਂ ਕਰਵਾਉਣ ਮੌਕੇ ਉਨ੍ਹਾਂ ਨੂੰ ਅਲਾਟ ਕੀਤਾ ਯੂ.ਆਈ.ਡੀ. ਨੰਬਰ, ਜੋ ਕਿ ਹਰੇ ਰੰਗ ਦੀ ਨੰਬਰ ਪਲੇਟ ਵਿੱਚ ਲੱਗਾ ਹੋਇਆ ਹੈ ਅਤੇ ਉਨ੍ਹਾਂ ਦੀ ਬਿਲਡਿੰਗ ਤੇ ਚਿਪਕਾਇਆ ਗਿਆ ਹੈ, ਦੀ ਰਜਿਸਟਰੇਸ਼ਨ ਵੀ ਜਰੂਰ ਕਰਵਾਉਣ।