Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਪੰਜਵੇਂ ਪੜਾਅ ‘ਚ ਭਾਰਤ ਜੋੜੋ ਯਾਤਰਾ ਦਾ ਫਗਵਾੜਾ ਵਿਖੇ ਹੋਵੇਗਾ ਠਹਿਰਾਓ : ਧਾਲੀਵਾਲ

ਪੰਜਵੇਂ ਪੜਾਅ ‘ਚ ਭਾਰਤ ਜੋੜੋ ਯਾਤਰਾ ਦਾ ਫਗਵਾੜਾ ਵਿਖੇ ਹੋਵੇਗਾ ਠਹਿਰਾਓ : ਧਾਲੀਵਾਲ

ਫਗਵਾੜਾ  (ਲਾਲੀ ਦਾਦਰ )

* ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਇੰਚਾਰਜ ਹਰੀਸ਼ ਚੌਧਰੀ ਨਾਲ ਮੀਟਿੰਗ

26 ਦਸੰਬਰ :  ਭਾਰਤ ਜੋੜੋ ਯਾਤਰਾ ਦੀ ਪੰਜਾਬ ਆਮਦ ਅਤੇ ਲੁਧਿਆਣਾ ਤੋਂ ਜਲੰਧਰ ਦੇ ਰਸਤੇ ‘ਚ ਸਵਾਗਤ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਹਾਈਕਮਾਂਡ ਵਲੋਂ ਗਠਿਤ ਮਨੀਟਰਿੰਗ ਕਮੇਟੀ ਦੇ ਇੰਚਾਰਜ ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ, ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਜਲੰਧਰ, ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੀ ਸਾਂਝੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਦਾ ਇੱਕ ਵਫ਼ਦ ਪੰਜਾਬ ਕਾਂਗਰਸ ਪ੍ਰਧਾਨ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੂੰ ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਮਿਲਿਆ। ਇਸ ਦੌਰਾਨ ਭਾਰਤ ਜੋੜੋ ਯਾਤਰਾ ਦੇ ਸ਼ਾਨਦਾਰ ਸਵਾਗਤ ਸਬੰਧੀ ਡੂੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਰਾਹੁਲ ਗਾਂਧੀ ਦੀ ਅਗਵਾਈ ਹੇਠ 3 ਜਨਵਰੀ ਤੋਂ ਭਾਰਤ ਜੋੜੋ ਯਾਤਰਾ ਦਾ ਦੂਜਾ ਪੜਾਅ ਸ਼ੁਰੂ ਹੋ ਰਿਹਾ ਹੈ। ਸੰਭਾਵੀ ਤੌਰ ’ਤੇ 7 ਜਨਵਰੀ ਨੂੰ ਇਹ ਯਾਤਰਾ ਹਰਿਆਣਾ ਦੇ ਰਸਤੇ ਪੰਜਾਬ ’ਚ ਪ੍ਰਵੇਸ਼ ਕਰੇਗੀ। ਜਿਸ ਤੋਂ ਬਾਅਦ ਪੰਜਵੇ ਪੜਾਅ ਹੇਠ ਫਿਲੌਰ ਪਹੁੰਚਣ ’ਤੇ ਯਾਤਰਾ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ ਅਤੇ ਸ਼ਾਮ ਨੂੰ ਜ਼ਿਲ੍ਹਾ ਕਪੂਰਥਲਾ ਦੀ ਸਮੁੱਚੀ ਕਾਂਗਰਸ ਟੀਮ ਫਗਵਾੜਾ ’ਚ ਯਾਤਰਾ ਦਾ ਨਿੱਘਾ ਸਵਾਗਤ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਵੇਂ ਪੜਾਅ ਵਿੱਚ ਭਾਰਤ ਜੋੜੋ ਯਾਤਰਾ ਫਗਵਾੜਾ ਵਿਖੇ ਰਾਤ ਵਿਸ਼ਰਾਮ ਕਰਕੇ ਅਗਲੀ ਸਵੇਰ ਜਲੰਧਰ ਲਈ ਰਵਾਨਾ ਹੋਵੇਗਾ। ਵਫ਼ਦ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਸ.ਸੀ. ਵਿਭਾਗ ਦੇ ਚੇਅਰਮੈਨ ਡਾ: ਕੁਲਦੀਪ ਵੈਦਿਆ, ਡੈਲੀਗੇਟ ਮੈਂਬਰ ਤੇ ਕੋਆਰਡੀਨੇਟਰ ਫਿਲੌਰ ਗੁਰਜੀਤ ਪਾਲ ਵਾਲੀਆ, ਡਾ: ਮਨਜੀਤ ਸਿੰਘ ਸਰੋਆ ਕੋਆਰਡੀਨੇਟਰ ਫਗਵਾੜਾ, ਰਾਣਾ ਰੰਧਾਵਾ ਕੋਆਰਡੀਨੇਟਰ ਆਤਮਾ ਨਗਰ ਲੁਧਿਆਣਾ, ਜ਼ਿਲ੍ਹਾ ਨਵਾਂਸ਼ਹਿਰ ਦੇ ਪ੍ਰਧਾਨ ਅਜੇ ਮੰਗੂਪੁਰ, ਰਮੇਸ਼ ਜੋਸ਼ੀ ਕੋਆਰਡੀਨੇਟਰ ਬੰਗਾ, ਵਿਪਨ ਤਨੇਜਾ ਕੋਆਰਡੀਨੇਟਰ ਨਕੋਦਰ ਵੀ ਹਾਜ਼ਰ ਸਨ।

error: copy content is like crime its probhihated