Prime Punjab Times

Latest news
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼
ADVERTISEMENT
You are currently viewing ਮਾਨ ਸਰਕਾਰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਏਗੀ ਸੋਲਰ ਪਾਵਰ ਐਨਰਜੀ ਸਿਸਟਮ: ਜਿੰਪਾ

ਮਾਨ ਸਰਕਾਰ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਾਏਗੀ ਸੋਲਰ ਪਾਵਰ ਐਨਰਜੀ ਸਿਸਟਮ: ਜਿੰਪਾ

ਹੁਸ਼ਿਆਰਪੁਰ(ਬਿਊਰੋ) 

27 ਦਸੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਪਾਈਪ ਰਾਹੀਂ ਪਾਣੀ ਦੀ ਸਪਲਾਈ ਵਾਲੀਆਂ ਸਕੀਮਾਂ ਵਾਸਤੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੋਲਰ ਪਾਵਰ ਐਨਰਜੀ ਸਿਸਟਮ ਲਗਾਉਣ ਲਈ 60.50 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਪ੍ਰੋਜੈਕਟ ਤਹਿਤ 1508 ਪਿੰਡਾਂ ਨੂੰ ਕਵਰ ਕਰਦਿਆਂ ਸੂਬੇ ਦੇ ਪਿੰਡਾਂ ਵਿੱਚ 970 ਜਲ ਸਪਲਾਈ ਸਕੀਮਾਂ ਲਈ 8.698 ਮੈਗਾਵਾਟ ਦੀ ਸਮਰੱਥਾ ਵਾਲੇ ਸੋਲਰ ਪਾਵਰ ਐਨਰਜੀ ਪਲਾਂਟ (ਨੈੱਟ ਮੀਟਰਿੰਗ ‘ਤੇ ਆਧਾਰਿਤ) ਲਗਾਏ ਜਾਣਗੇ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਦਿਨ-ਰਾਤ ਅਣਥੱਕ ਯਤਨ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਸਹੂਲਤਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀਆਂ ਸਹੂਲਤਾਂ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮਿਲਣ।

ਸੋਲਰ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਬਿਜਲੀ ਖਰਚਿਆਂ ਦੇ ਬੋਝ ਨੂੰ ਘਟਾ ਕੇ ਜਲ ਸਪਲਾਈ ਸਕੀਮਾਂ ਦੀ ਵਿੱਤੀ ਸਥਿਰਤਾ ਅਤੇ ਗ੍ਰਾਮ ਪੰਚਾਇਤ ਜਲ ਸਪਲਾਈ ਕਮੇਟੀਆਂ (ਜੀ.ਪੀ.ਡਬਲਿਊ.ਐਸ.ਸੀ.) ਦੁਆਰਾ ਪਿੰਡਾਂ ਵਿੱਚ ਜਲ ਸਪਲਾਈ ਸਕੀਮਾਂ ਦੇ ਸਫ਼ਲ ਸੰਚਾਲਨ ਅਤੇ ਪ੍ਰਬੰਧਨ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਸਾਫ਼ ਅਤੇ ਸਵੱਛ ਊਰਜਾ ਦੀ ਵਰਤੋਂ ਵਧਣ ਦੇ ਨਾਲ ਨਾਲ ਵਾਤਾਵਰਣ ਸਥਿਰਤਾ ਵਿੱਚ ਵੀ ਸਹਾਈ ਹੋਵੇਗਾ।

ਜਿੰਪਾ ਨੇ ਦੱਸਿਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੋਲਰ ਰੂਫ ਟਾਪ ਪੈਨਲਾਂ ਦੀ ਸਥਾਪਨਾ ਨਾਲ ਇਹ ਪ੍ਰੋਜੈਕਟ ਕਾਫ਼ੀ ਫਾਇਦੇਮੰਦ ਸਾਬਤ ਹੋਵੇਗਾ ਜਿਵੇਂ ਬਿੱਲ ਵਿੱਚ ਕਟੌਤੀ, ਕਿਉਂਕਿ ਬਿਜਲੀ ਦੀ ਬਰਾਮਦ ਅਤੇ ਦਰਾਮਦ ਦੇ ਸਮਾਯੋਜਨ ਤੋਂ ਬਾਅਦ ਪੀਐਸਪੀਸੀਐਲ ਦੁਆਰਾ ਬਿੱਲ ਜਾਰੀ ਕੀਤਾ ਜਾਂਦਾ ਹੈ, ਵਾਤਾਵਰਣ ਪੱਖੀ ਸਵੱਛ ਅਤੇ ਸਾਫ਼ ਊਰਜਾ ਦਾ ਉਤਪਾਦਨ ਅਤੇ ਡੀਡਬਲਿਯੂਐਸਐਸ/ਜੀਪੀਡਬਲਿਯੂਐਸਸੀ ਆਪਣੀਆਂ ਬਿਜਲੀ ਲੋੜਾਂ ਖੁਦ ਪੂਰੀਆਂ ਕਰੇਗਾ।

ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸੈਨੀਟੇਸ਼ਨ ਡੀ.ਕੇ. ਤਿਵਾੜੀ ਨੇ ਅੱਗੇ ਕਿਹਾ ਕਿ ਬਿਜਲੀ ਦੀ ਦਰਾਮਦ ਅਤੇ ਬਰਾਮਦ ਦੇ ਸਮਾਯੋਜਨ ਤੋਂ ਬਾਅਦ ਹੀ ਬਿਲ ਦੀ ਰਕਮ ‘ਤੇ ਬਿਜਲੀ ਡਿਊਟੀ/ਚੁੰਗੀ ਆਦਿ ਲਗਾਇਆ ਜਾਵੇਗਾ। ਵਾਧੂ ਬਿਜਲੀ ਪੀ.ਐਸ.ਪੀ.ਸੀ.ਐਲ. ਦੇ ਗਰਿੱਡ ਨੂੰ ਸਪਲਾਈ ਕੀਤੀ ਜਾਵੇਗੀ ਜਿਸ ਨਾਲ ਬਿਜਲੀ ਦੀ ਘਾਟ ਨੂੰ ਦੂਰ ਕਰਨ ਵਿੱਚ ਮਦਦ ਮਿਲਦੀ ਹੈ।

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਸੋਲਰ ਪਾਵਰ ਐਨਰਜੀ ਪ੍ਰੋਜੈਕਟ ਦੀ ਸਥਾਪਨਾ ਤੋਂ ਬਾਅਦ ਪ੍ਰਤੀ ਸਾਲ ਤਕਰੀਬਨ 8 ਤੋਂ 9 ਕਰੋੜ ਰੁਪਏ ਦੀ ਬਚਤ ਹੋਵੇਗੀ ।