Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing 16 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

16 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ ) 

29 ਦਸੰਬਰ : ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ  ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ 16 ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਨੇ ਕਿਹਾ ਕਿ ਕਿਸਾਨ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ,ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ 2023 ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਤੇ ਜਗਦੀਪ ਸਿੰਘ ਉਰਫ਼ ਜੱਗੀ ਗਿੱਲ,ਡਾ ਨਿਰਮਲ ਸਿੰਘ ਪੱਖੋਵਾਲ, ਦਵਿੰਦਰ ਸਿੰਘ ਕਾਹਲੋਂ, ਰਮੇਸ਼ ਲਾਲ ਕੁਲਾਰ, ਬਲਵਿੰਦਰ ਕੈਲੋਂ, ਮਨਜੀਤ ਖੁਣਖੁਣ, ਤਲਵਿੰਦਰ ਕੌਰ ਹਰਿਆਣਾ, ਅਮਰਜੀਤ ਕੌਰ ਹਰਿਆਣਾ, ਗੁਰਬਚਨ ਕੌਰ ਹਰਿਆਣਾ,ਮਨਜੀਤ ਕੌਰ ਤਲਵੰਡੀ, ਕਿਰਨ ਦੇਵੀ ਤਲਵੰਡੀ, ਸਰਬਜੀਤ ਕੌਰ ਰਮਦਾਸਪੁਰ, ਪਲਵਿੰਦਰ ਕੌਰ ਰਮਦਾਸਪੁਰ, ਕਰਮਜੀਤ ਕੌਰ ਰਮਦਾਸਪੁਰ  ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।

error: copy content is like crime its probhihated