Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਪਿੰਡ ਨੌਸ਼ਹਿਰਾ ਮੱਝਾ ਸਿੰਘ ਦਾ ਮੋਜੂਦਾ ਕਾਂਗਰਸੀ ਸਰਪੰਚ ਸਮੁੱਚੀ ਪੰਚਾਇਤ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿਚ ਸ਼ਾਮਲ

ਪਿੰਡ ਨੌਸ਼ਹਿਰਾ ਮੱਝਾ ਸਿੰਘ ਦਾ ਮੋਜੂਦਾ ਕਾਂਗਰਸੀ ਸਰਪੰਚ ਸਮੁੱਚੀ ਪੰਚਾਇਤ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿਚ ਸ਼ਾਮਲ

ਬਟਾਲਾ( ਅਵਿਨਾਸ਼ ਸ਼ਰਮਾ )

ਵਿਧਾਇਕ ਸ਼ੈਰੀ ਕਲਸੀ ਵਲੋਂ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਮਿਲਿਆ ਭਰਵਾਂ ਹੁੰਗਾਰਾ

2 ਜਨਵਰੀ : ਬਟਾਲਾ ਵਿਧਾਨ ਸਭਾ ਹਲਕੇ ਦੇ ਨੋਜਵਾਨ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਦੇ ਚੱਲਦਿਆਂ ਪਿੰਡ ਨੌਸ਼ਹਿਰਾ ਮੱਝਾ ਸਿੰਘ ਦਾ ਮੋਜੂਦਾ ਕਾਂਗਰਸੀ ਸਰਪੰਚ ਮਨਦੀਪ ਸਿੰਘ ਸਮੁੱਚੀ ਪੰਚਾਇਤ ਸਮੇਤ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿਚ ਸ਼ਾਮਲ ਹੋਏ ਹਨ। ਇਸ ਮੌਕੇ ਸਰਪੰਚ ਮਨਦੀਪ ਸਿੰਘ,ਪਲਵਿੰਦਰ ਸਿੰਘ, ਹੀਰਾ ਮਸੀਹ, ਲਖਵਿੰਦਰ ਕੋਰ ਤੇ ਗੁਰਪ੍ਰੀਤ ਕੌਰ ਆਪ ਪਾਰਟੀ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਕਰਵਾਏ ਇਕ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਦੀ ਸਮੁੱਚੀ ਪੰਚਾਇਤ ਦਾ ਆਪ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ ਪੱਖੀ ਫੈਸਲਿਆਂ ਤੋਂ ਖੁਸ਼ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਫੈਸਲੇ ਲਏ ਹਨ ਅਤੇ ਮਹਿਜ਼ 9 ਮਹਿਨਿਆਂ ਦੇ ਕਾਰਜਕਾਲ ਵਿਚ ਇਤਿਹਾਸਕ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਆਪ ਸਰਕਾਰ ਵਲੋਂ ਸਿਹਤ ਤੇ ਸਿੱਖਿਆ ਦੇ ਖੇਤਰ ਦਾ ਮਿਆਰ ਹੋਰ ਚੁੱਕਿਆ ਗਿਆ ਹੈ, ਜਿਸ ਦੇ ਚੱਲਦਿਆਂ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਸਫਲਤਾਪੂਰਵਕ ਚੱਲ ਰਹੇ ਹਨ । ਇਨਾਂ ਵਿਚ ਮਰੀਜਾਂ ਦੇ ਮੁਫ਼ਤ ਟੈਸਟ ਤੇ ਦਵਾਈਆਂ ਆਦਿ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬਟਾਲਾ ਵਿਚ ਦੋ ਹੋਰ ਨਵੇਂ ਆਮ ਆਦਮੀ ਕਲੀਨਿਕ ਚੰਦਰ ਨਗਰ ਤੇ ਗਾਂਧੀ ਕੈਂਪ ਬਟਾਲਾ ਵਿਖੇ 26 ਜਨਵਰੀ 2023 ਨੂੰ ਖੋਲ੍ਹੇ ਜਾਣਗੇ। ਇਸ ਤੋਂ ਪਹਿਲਾਂ ਪਿੰਡ ਮਸਾਣੀਆਂ ਵਿਖੇ ਆਮ ਆਦਮੀ ਸਫਲਤਾਪੂਰਵਕ ਚੱਲ ਰਿਹਾ ਹੈ।

ਇਸੇ ਤਰਾਂ ਸੂਬਾ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਮੰਤਵ ਨਾਲ ਨੋਜਵਾਨਾਂ ਨੂੰ ਨਵੀਆਂ ਨੋਕਰੀਆਂ ਪ੍ਰਦਾਨ ਕਰਨ ਲਈ, ਮੁਲਾਜ਼ਮਾਂ ਨੂੰ ਪੱਕਿਆ ਕਰਨ ਸਬੰਧੀ ਅਤੇ ਬਿਜਲੀ ਦਾ ਬਿੱਲ ਜੀਰੋ ਕਰਨ ਸਮੇਤ ਹਰ ਵਰਗ ਦੇ ਹਿੱਤ ਵਿੱਚ ਕਈ ਵੱਡੇ ਲੋਕਪੱਖੀ ਫੈਸਲੇ ਲਏ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਦਾ ਕੰਮ ਬੋਲਦਾ ਹੈ, ਜੋ ਭਵਿੱਖ ਵਿਚ ਵੀ ਇਸੇ ਤਰਾਂ ਬੋਲਦਾ ਰਹੇਗਾ।

error: copy content is like crime its probhihated