Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਮਾਲ ਮੰਤਰੀ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਦੇ ਨਿਰਦੇਸ਼

ਮਾਲ ਮੰਤਰੀ ਵੱਲੋਂ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਦੇ ਨਿਰਦੇਸ਼

ਹੁਸ਼ਿਆਰਪੁਰ(ਬਿਊਰੋ) 

– ਸਾਲਸੀ ਦੇ ਕੇਸਾਂ, ਆਦਮਪੁਰ ਫਲਾਈਓਵਰ ਅਤੇ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਡਵੀਜ਼ਨਲ ਕਮਿਸ਼ਨਰ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

2 ਜਨਵਰੀ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਜਲੰਧਰ ਹਾਈਵੇਅ ਦੇ ਮਾਮਲੇ ਨੂੰ ਜਲਦੀ ਹੱਲ ਕਰਨ ਦੇ ਨਾਲ-ਨਾਲ ਹੁਸ਼ਿਆਰਪੁਰ-ਚਿੰਤਪੁਰਨੀ ਰੋਡ ਦੀ ਮੁਰੰਮਤ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ ਤਾਂ ਜੋ ਇੱਥੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਆਂ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ। ਮੰਤਰੀ ਨੇ ਆਦਮਪੁਰ ਵਿੱਚ ਖਸਤਾ ਹਾਲਤ ਸੜਕ ਨੂੰ ਜਲਦੀ ਤੋਂ ਜਲਦੀ ਠੀਕ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਮਨ ਅਰੋੜਾ, ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ‘ਤੇ ਕਾਫ਼ੀ ਆਵਾਜਾਈ ਰਹਿੰਦੀ ਹੈ ਕਿਉਂਕਿ ਇਸ ਰਸਤੇ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਮੰਦਿਰ ਦੇ ਦਰਸ਼ਨਾਂ ਲਈ ਆਉਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਬੰਧੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋੜੀਂਦੀ ਮੁਰੰਮਤ ਜਾਂ ਕੰਮ ਨੂੰ ਸਮਾਂਬੱਧ ਢੰਗ ਨਾਲ ਸ਼ੁਰੂ ਕਰਕੇ ਨੇਪਰੇ ਚਾੜ੍ਹਿਆ ਜਾ ਸਕੇ।

ਡਵੀਜ਼ਨਲ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਨ੍ਹਾਂ ਸੜਕਾਂ ਦਾ ਬਾਕੀ ਰਹਿੰਦਾ ਕੰਮ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਬੰਧਤ ਏਜੰਸੀਆਂ ਨੂੰ ਮੁਰੰਮਤ ਅਤੇ ਹੋਰ ਕੰਮਾਂ ਨੂੰ ਘੱਟੋ-ਘੱਟ ਸਮਾਂ ਸੀਮਾ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

error: copy content is like crime its probhihated