Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਨਵੇਂ ਸਾਲ ਦੀ ਪਾਰਟੀ ਵਿੱਚ ਹਵਾਈ ਫ਼ਾਇਰ ਕਰਨ ਤੇ ਇਕ ਨਾਮਜ਼ਦ

ਨਵੇਂ ਸਾਲ ਦੀ ਪਾਰਟੀ ਵਿੱਚ ਹਵਾਈ ਫ਼ਾਇਰ ਕਰਨ ਤੇ ਇਕ ਨਾਮਜ਼ਦ

ਗੁਰਦਾਸਪੁਰ(ਅਸ਼ਵਨੀ)

2 ਜਨਵਰੀ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋ ਇਕ ਵਿਅਕਤੀ ਨੂੰ ਨਵੇਂ ਸਾਲ ਦੀ ਪਾਰਟੀ ਵਿੱਚ ਹਵਾਈ ਫ਼ਾਇਰ ਕਰਨ ਤੇ ਨਾਮਜ਼ਦ ਕੀਤਾ ਗਿਆ ਹੈ । ਸਹਾਇਕ ਸਬ ਇਂਸਪੈਕਟਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਪੁਰਾਣੀ ਦਾਣਾ ਮੰਡੀ ਮੋਜੂਦ ਸੀ ਕਿ ਮੁੱਖਬਰ ਖਾਸ ਨੇ ਸੂਚਨਾ ਦਿੱਤੀ ਕਿ ਬੀਤੀ ਰਾਤ ਨਵੇਂ ਸਾਲ ਦੀ ਪਾਰਟੀ ਜੋ ਬਰਿਆਰ ਬਾਈਪਾਸ ਤੇ ਏ ਐਫ ਸੀ ਹੋਟਲ ਵਿੱਚ ਚੱਲ ਰਹੀ ਸੀ ਜਿੱਥੇ ਕਾਫ਼ੀ ਲੋਕ ਮੋਜੂਦ ਸਨ ਅਤੇ ਡੀ ਜੇ ਚੱਲ ਰਿਹਾ ਸੀ ਤੇ ਲੋਕ ਨੱਚ ਗਾ ਰਹੇ ਸਨ ਤਾਂ ਉਸ ਸਮੇਂ ਸੁਖਵਿੰਦਰ ਸਿੰਘ ਉਰਫ ਸੁੱਖ ਵਾਹਲਾ ਵਾਸੀ ਹਰਦੋਬਥਵਾਲਾ ਨੇ ਰਿਵਾਲਵਰ ਨਾਲ ਹਵਾਈ ਫ਼ਾਇਰ ਕਰ ਦਿੱਤਾ ਜਿਸ ਕਾਰਨ ਪਾਰਟੀ ਵਿੱਚ ਡਰ ਤੇ ਦਹਿਸ਼ਤ ਦਾ ਮਾਹੋਲ ਬਣ ਗਿਆ ਤੇ ਹਫੜਾ ਤਫੜੀ ਮੱਚ ਗਈ ।