Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਖਿਡਾਰਨ ਨਵਰੂਪ ਕੌਰ ਨੈਸ਼ਨਲ ਚੈਂਪੀਅਨਸ਼ਿਪ ਚ ਰਹੀ ਅੱਵਲ

ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਖਿਡਾਰਨ ਨਵਰੂਪ ਕੌਰ ਨੈਸ਼ਨਲ ਚੈਂਪੀਅਨਸ਼ਿਪ ਚ ਰਹੀ ਅੱਵਲ

ਬਟਾਲਾ( ਅਵਿਨਾਸ਼ ਸ਼ਰਮਾਂ )

2 ਜਨਵਰੀ : ਗਤਕਾ ਫੈਡਰੇਸ਼ਨ ਆਫ ਇੰਡੀਆ ਅਤੇ ਪੰਜਾਬ ਗੱਤਕਾ ਐਸੋਸ਼ੀਏਸ਼ਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਰਜਿ: ਗੁਰਦਾਸਪੁਰ ਦੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਹਰਮਿੰਦਰ ਸਿੰਘ ਬੱਬੂ ਸਮੇਤ ਸਮੁੱਚੀ ਟੀਮ ਵੱਲੋਂ ਰਵਾਇਤੀ ਖੇਡ ਕਲਾ ਗਤਕਾ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ ਜਿੱਥੇ ਬੱਚੇ ਅਤੇ ਬੱਚਿਆਂ ਸਮੇਤ ਨੌਜਵਾਨ ਮੁੰਡੇ ਤੇ ਕੁੜੀਆਂ ਨੂੰ ਸ਼ਾਸ਼ਤਰ ਵਿਦਿਆ ਗਤਕੇ ਦੀ ਸਿਖਲਾਈ ਦੇ ਕੇ ਵੱਖ-ਵੱਖ ਮੁਕਾਬਲਿਆਂ ਦੇ ਲਈ ਤਿਆਰ ਕੀਤਾ ਜਾ ਰਿਹਾ ਹੈ, ਉਥੇ ਨਾਲ ਹੀ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਹੋਣਹਾਰ ਖਿਡਾਰਨ ਨਵਰੂਪ ਕੌਰ ਪੁੱਤਰੀ ਰਘਬੀਰ ਸਿੰਘ ਬਟਾਲਾ ਨੇ ਅੰਡਰ 19 ਸਾਲ ਦੇ ਵਿਚ ਜਿੱਥੇ 7ਵੀ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ਮੋਹਾਲੀ ਵਿਖੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆ ਸਿਲਵਰ ਅਤੇ ਗੋਲਡ ਮੈਡਲ ਜਿੱਤ ਕੇ ਅੱਵਲ ਸਥਾਨ ਪ੍ਰਾਪਤ ਕਰਕੇ ਆਪਣੀ ਜਗ੍ਹਾ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿੱਚ ਬਣਾਈ। ਬੀਤੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੋਰਾਵਰ ਸਿੰਘ ਜੀ, ਬਾਬਾ ਜੁਝਾਰ ਸਿੰਘ, ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੱਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਈ ਗਈ 6ਵੀਂ ਨੈਸ਼ਨਲ ਓਪਨ ਗੱਤਕਾ ਚੈਂਪੀਅਨਸ਼ਿਪ ਦੇ ਵਿੱਚ ਜਿਲਾ ਗੱਤਕਾ ਐਸੋਸੀਏਸ਼ਨ ਗੁਰਦਾਸਪੁਰ ਦੀ ਹੋਣਹਾਰ ਖਿਡਾਰਨ ਨਵਰੂਪ ਕੌਰ ਨੇ ਪੰਜਾਬ ਰਾਜ ਗੱਤਕਾ ਟੀਮ ਦੇ ਵਿੱਚ ਖੇਡਦਿਆਂ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਜਿਸ ਕਰਕੇ ਪੰਜਾਬ ਦੀ ਗਤਕਾ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦ ਕਿ ਖਿਡਾਰਨ ਨਵਰੂਪ ਕੌਰ ਨੇ ਗੋਲਡ ਮੈਡਲ ਜਿੱਤ ਕੇ ਜਿਲਾ ਗੱਤਕਾ ਐਸੋਸੀਏਸ਼ਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਵੀ ਰੋਸ਼ਨ ਕੀਤਾ ਹੈ। ਦੱਸਣਯੋਗ ਹੈ ਕਿ ਇਸ ਨੈਸ਼ਨਲ ਓਪਨ ਗੱਤਕਾ ਚੈਂਪੀਅਨਸ਼ਿਪ ਦੇ ਵਿੱਚ ਦੇਸ਼ ਦੇ 21 ਸੂਬਿਆਂ ਤੋਂ ਲੱਗਭੱਗ 534 ਗਤਕਾ ਖਿਡਾਰੀਆਂ ਨੇ ਭਾਗ ਲਿਆ। ਜਿਨ੍ਹਾਂ ਵਿਚ ਨਵਰੂਪ ਕੌਰ ਨੇ ਮੱਲਾਂ ਮਾਰਦੀਆਂ ਅੱਵਲ ਸਥਾਨ ਪ੍ਰਾਪਤ ਕੀਤਾ ਹੈ। ਇਸ ਦੌਰਾਨ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਸੀਨੀਅਰ ਆਈ ਪੀ ਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ, ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸੀਨੀਅਰ ਆਈ ਪੀ ਐਸ ਅਧਿਕਾਰੀ ਡਾ ਰਾਜਿੰਦਰ ਸਿੰਘ ਸੋਹਲ, ਪੰਜਾਬ ਗੱਤਕਾ ਐਸੋਸੀਏਸ਼ਨ ਅਤੇ ਇੰਡੀਆ ਗਤਕਾ ਐਸੋਸੀਏਸ਼ਨ ਦੇ ਜਰਨਲ ਸੈਕਟਰੀ ਬਲਜਿੰਦਰ ਸਿੰਘ ਤੂਰ, ਸੀਨੀਅਰ ਅਕਾਲੀ ਨੇਤਾ ਪਰਮਜੀਤ ਸਿੰਘ ਸਰਨਾ, ਅਤੇ ਦਿੱਲੀ ਦੇ ਵਿਧਾਇਕ ਰਾਜ ਕੌਰ ਢਿੱਲੋਂ ਸਮੇਤ ਹੋਰ ਵਿਸ਼ੇਸ਼ ਮਹਿਮਾਨਾਂ ਵੱਲੋਂ ਅੱਵਲ ਆਈ ਗਤਕਾ ਖਿਡਾਰਨ ਨਵਰੂਪ ਕੌਰ ਨੂੰ ਵਿਸ਼ੇਸ਼ ਤੌਰ ਤੇ ਇਨਾਮ ਭੇਂਟ ਕਰਕੇ ਸਨਮਾਨਤ ਕਰਦਿਆ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਚੇਅਰਮੈਨ ਰਵਿੰਦਰ ਸਿੰਘ ਮਠਾਰੂ ਅਤੇ ਐਸੋਸੀਏਸ਼ਨ ਦੇ ਪ੍ਰਧਾਨ ਹਰਮਿੰਦਰ ਸਿੰਘ ਬੱਬੂ ਸਮੇਤ ਸਮੁੱਚੀ ਟੀਮ ਨੂੰ ਮੁਬਾਰਕਬਾਦ ਵੀ ਦਿੱਤੀ ਗਈ। ਇਸ ਮੌਕੇ ਗੱਤਕਾ ਕੋਚ ਇੰਦਰਪ੍ਰੀਤ ਸਿੰਘ ਰਿੱਕੀ, ਗਗਨਦੀਪ ਸਿੰਘ, ਰਜਿੰਦਰ ਸਿੰਘ ਹੈਪੀ , ਬਲਬੀਰ ਸਿੰਘ ਬੱਲੀ , ਬਲਜਿੰਦਰ ਸਿੰਘ, ਹਰਵਿੰਦਰ ਸਿੰਘ ਤੇ ਹੋਰ ਵੀ ਖਿਡਾਰੀ ਤੇ ਮੈਂਬਰ ਹਾਜਰ ਸਨ।

ਕੈਪਸ਼ਨ…ਪੰਜਾਬ ਪ੍ਰਧਾਨ ਡਾ ਰਾਜਿੰਦਰ ਸਿੰਘ ਸੋਹਲ ਜਰਨਲ ਸੈਕਟਰੀ ਬਲਜਿੰਦਰ ਸਿੰਘ ਤੂਰ ਤੇ ਹੋਰ ਅੱਵਲ ਰਹੀ ਖਿਡਾਰਨ ਨੂੰ ਨਵਰੂਪ ਕੌਰ ਇਨਾਮ ਭੇਂਟ ਕਰਦੇ ਹੋਏ।

error: copy content is like crime its probhihated