Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਿੰਡ ਭਾਣੋਵਾਲ ਵਿਖੇ ਵਿੱਤੀ ਸਾਖਰਤਾ ਕੈੰਪ ਦਾ ਆਯੋਜਨ

ਪਿੰਡ ਭਾਣੋਵਾਲ ਵਿਖੇ ਵਿੱਤੀ ਸਾਖਰਤਾ ਕੈੰਪ ਦਾ ਆਯੋਜਨ

ਗੜ੍ਹਦੀਵਾਲਾ :-(ਯੋਗੇਸ਼ ਗੁਪਤਾ)

3 ਜਨਵਰੀ : ਦੀ ਹੁਸਿਆਰਪੁਰ ਸੈਂਟਰਲ ਕੋਪਰੇਟਿਵ ਬੈਂਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਗੁਰਬਖਸ਼ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਮੈਨੇਜਰ ਰਾਜੀਵ ਸ਼ਰਮਾ ਅਤੇ ਡੀ ਡੀ ਐਮ ਨਾਬਾਡ ਰਜਤ ਛਾਬੜਾ ਦੀ ਦੇਖ-ਰੇਖ ਹੇਠ ਬ੍ਰਾਂਚ ਗੜ੍ਹਦੀਵਾਲਾ ਦੇ ਮੈਨੇਜਰ ਸੁਭਾਸ਼ ਕੁਮਾਰ ਦੇ ਸਹਿਯੋਗ ਨਾਲ ਨਬਾਰਡ ਦੇ ਕੌਂਸਲਰ ਗੁਰਤੇਜ ਸਿੰਘ ਵੱਲੋਂ “ਦੀ ਭਾਣੋਵਾਲ ਸਹਿਕਾਰੀ ਸਭਾ “ (ਭਾਣੋਵਾਲ ) ਵਿਖੇ ਇੱਕ ਵਿੱਤੀ ਸਾਖ਼ਰਤਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿਚ ਪਿੰਡਾਂ ਦੇ ਬਹੁਗਿਣਤੀ ਲੋਕਾਂ ਨੇ ਹਿੱਸਾ ਲਿਆ । ਇਸ ਕੈਂਪ ਵਿਚ ਨਬਾਰਡ ਦੇ ਕੌਂਸਲਰ ਗੁਰਤੇਜ ਸਿੰਘ ਨੇ ਨਵਾਰਡ ਵੱਲੋਂ ਪਿੰਡਾਂ ਅਤੇ ਕਿਸਾਨ ਵੀਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਅਤੇ ਹੁਸ਼ਿਆਰਪੁਰ ਸੈਂਟਰਲ ਕੋਆਪਰੇਟਿਵ ਬੈਂਕ ਵੱਲੋਂ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿੱਤੇ ਜਾ ਰਹੇ ਵੱਖ-ਵੱਖ ਕਰਜ਼ਿਆ ਸਬੰਧੀ ਜਾਣਕਾਰੀ ਦਿੱਤੀ । ਇਸ ਦੌਰਾਨ ਨਬਾਰਡ ਵੱਲੋਂ ਕਿਸਾਨ ਵੀਰਾਂ ਨੂੰ ਸਮੇਂ ਸਿਰ ਕਰਜ਼ਾ ਵਾਪਸ ਕਰਨ ਤੇ 3% ਦੀ ਵਿਆਜ ਦਰ ਵਿੱਚ ਦਿੱਤੀ ਜਾਣ ਵਾਲੀ ਛੋਟ ਬਾਰੇ ਦੱਸਿਆ ਗਿਆ , ਨਾਲ ਹੀ ਪ੍ਰਧਾਨ ਮੰਤਰੀ ਜੀਵਨ ਜੋਤੀ ਸਕੀਮ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬਿਮਾ ਯੋਜਨਾ ਬਾਰੇ ਜਾਗਰੂਕਤਾ ਦਿੱਤੀ ਗਈ । ਇਸ ਦੌਰਾਨ ਪਿੰਡ ਵਾਸੀਆਂ ਨੂੰ ਬਹੁਤ ਘੱਟ ਪ੍ਰੀਮੀਅਮ ਦੇ ਦੋ ਲੱਖ ਰੁਪਏ ਦਾ ਬੀਮਾ ਕਰਨ ਲਈ ਪ੍ਰੇਰਿਤ ਕੀਤਾ ਗਿਆ । ਇਸ ਦੌਰਾਨ ਸੇਵਾਦਾਰ ਰਾਜਾ ਸਿੰਘ ਭਾਣੋਵਾਲ , ਪ੍ਰਧਾਨ ਗੁਰਦਿਆਲ ਸਿੰਘ, ਦਰਸ਼ਨ ਸਿੰਘ, ਚੈਨ ਸਿੰਘ, ਸਵਰਨ ਸਿੰਘ, ਵਿੱਕੀ, ਗੁਬਖਸ਼ ਸਿੰਘ, ਟਿੰਕੂ, ਦਿਲਬਾਗ ਸਿੰਘ, ਹਰਭਜਨ ਸਿੰਘ ਹਰਫੂਲ ਸਿੰਘ ,ਪਵਨ ਕੁਮਾਰ ,ਸ਼੍ਰੀ ਚੰਦਰ, ਕੁਲਦੀਪ ਸਿੰਘ ਆਦੀ ਹਾਜ਼ਰ ਸਨ ।

error: copy content is like crime its probhihated