Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਬੈਡਮਿੰਟਨ ਤੇ ਕਿੱਕ ਬਾਕਸਿੰਗ ’ਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਬੈਡਮਿੰਟਨ ਤੇ ਕਿੱਕ ਬਾਕਸਿੰਗ ’ਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਹੁਸ਼ਿਆਰਪੁਰ(ਬਿਊਰੋ) 

ਬੈਡਮਿੰਟਨ ਖਿਡਾਰੀ ਤਨਵੀ ਨੂੰ 21 ਹਜ਼ਾਰ ਤੇ ਟਰਾਫੀ ਅਤੇ ਕਿੱਕ ਬਾਕਸਿੰਗ ਖਿਡਾਰੀ ਜੋਗੀ ਨੂੰ 5100 ਰੁਪਏ ਤੇ ਟਰਾਫੀ ਦੇ ਕੇ ਕੀਤਾ ਸਨਮਾਨਿਤ

ਕਿਹਾ,ਨੌਜਵਾਨ ਵੱਧ ਤੋਂ ਵੱਧ ਖੇਡ ਨਾਲ ਜੁੜਨ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ

3 ਜਨਵਰੀ : ਖੇਡ ਵਿਚ ਨਾ ਸਿਰਫ ਜ਼ਿਲ੍ਹੇ ਬਲਕਿ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਹੁਸ਼ਿਆਰਪੁਰ ਦੇ ਦੋ ਖਿਡਾਰੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਦਫ਼ਤਰ ਬੁਲਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਅਗਲੇ ਮੁਕਾਬਲਿਆਂ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਡਿਪਟੀ ਕਮਿਸ਼ਨਰ ਨੇ 14 ਸਾਲ ਦੀ ਬੈਡਮਿੰਟਨ ਖਿਡਾਰਨ ਤਨਵੀ ਸ਼ਰਮਾ ਅਤੇ ਕਿੱਕ ਬਾਕਸਿੰਗ ਦੇ ਅੰਤਰਰਾਸ਼ਟਰੀ ਖਿਡਾਰੀ ਜੋਗੀ ਨਾਲ ਉਨ੍ਹਾਂ ਦੀ ਖੇਡ ਸਬੰਧੀ ਵਿਸਥਾਰ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦਿੱਤੀ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵਲੋਂ ਤਨਵੀ ਸ਼ਰਮਾ ਨੂੰ 21 ਹਜ਼ਾਰ ਰੁਪਏ ਦਾ ਚੈੱਕ ਅਤੇ ਟਰਾਫ਼ੀ ਅਤੇ ਜੋਗੀ ਨੂੰ 5100 ਰੁਪਏ ਦਾ ਚੈੱਕ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਤਨਵੀ ਦੀ ਮਾਤਾ ਮੀਨਾ ਸ਼ਰਮਾ ਅਤੇ ਜ਼ਿਲ੍ਹਾ ਓਲੰਪਿਕ ਐਸੋੋਸੀਏਸ਼ਨ ਦੇ ਰਾਘਵ ਬਾਂਸਲ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਵਲ 14 ਸਾਲ ਦੀ ਤਨਵੀ ਸ਼ਰਮਾ ਨੇ ਅੰਡਰ-19 ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਚਾਂਦੀ ਦਾ ਤਗਮਾ ਜਿੱਤ ਕੇ ਰਿਕਾਰਡ ਬਣਾਇਆ ਹੈ। ਭੁਵਨੇਸ਼ਵਰ (ਉੜੀਸਾ) ਵਿਚ ਆਯੋਜਿਤ ਸਬ-ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿਚ ਅੰਡਰ-15 ਅਤੇ 17 ਵਿਚ ਸੋਨੇ ਅਤੇ ਅੰਡਰ-19 ਵਿਚ ਚਾਂਦੀ ਦਾ ਤਗਮਾ ਜਿੱਤਣ ਤੋਂ ਬਾਅਦ ਉਹ ਅੰਡਰ-15 ਅਤੇ 17 ਵਿਚ ਆਲ ਇੰਡੀਆ ਪਹਿਲੇ ਰੈਂਕ ਵਿਚ ਆ ਗਈ ਹੈ, ਜੋ ਕਿ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਦੱਸਿਆ ਕਿ ਇਸੇ ਚੈਂਪੀਅਨਸ਼ਿਪ ਵਿਚ ਉਸ ਨੇ ਡਬਲ ਮਿਕਸ ਮੁਕਾਬਲਿਆਂ ਵਿਚ ਵੀ ਮੈਡਲ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਆਪਣੇ ਤੋਂ ਵੱਡੀ ਉਮਰ ਵਰਗ ਦੇ ਮੁਕਾਬਲਿਆਂ ਵਿਚ ਖੇਡ ਕੇ ਮੈਡਲ ਲਿਆਉਣਾ ਬਹੁਤ ਵੱਡੀ ਗੱਲ ਹੈ ਅਤੇ ਇਹ ਸਭ ਤਨਵੀ ਵਲੋਂ ਕੀਤੀ ਗਈ ਸਖਤ ਮਿਹਨਤ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਨੇ ਤਨਵੀ ਦੀ ਮਾਤਾ ਮੀਨਾ ਸ਼ਰਮਾ ਅਤੇ ਪਿਤਾ ਵਿਕਾਸ ਸ਼ਰਮਾ (ਸੁਪਰਡੈਂਟ ਏ.ਡੀ.ਸੀ ਦਫ਼ਤਰ) ਨੂੰ ਤਨਵੀ ਦੀ ਇਸ ਉਪਲਬੱਧੀ ਲਈ ਵਧਾਈ ਦਿੱਤੀ। ਤਨਵੀ ਨੇ ਇਸ ਦੌਰਾਨ ਦੱਸਿਆ ਕਿ ਉਹ 5 ਸਾਲ ਦੀ ਉਮਰ ਤੋਂ ਹੀ ਬੈਡਮਿੰਟਨ ਖੇਡ ਰਹੀ ਹੈ, ਜਿਸ ਵਿਚ ਉਸ ਦੇ ਮਾਤਾ-ਪਿਤਾ ਅਤੇ ਵੱਡੀ ਭੈਣ ਰਾਧਿਕਾ, ਜੋ ਕਿ ਖੁਦ ਇੰਟਰ ਨੈਸ਼ਨਲ ਬੈਡਮਿੰਟਨ ਖਿਡਾਰੀ ਹੈ, ਨੇ ਹਮੇਸ਼ਾ ਸਹਿਯੋਗ ਦਿੱਤਾ ਹੈ। ਉਸ ਨੇ ਦੱਸਿਆ ਕਿ ਉੇਸ ਦਾ ਟੀਚਾ ਓਲੰਪਿਕ ਵਿਚ ਭਾਰਤ ਲਈ ਗੋਲਡ ਲਿਆਉਣਾ ਹੈ, ਜਿਸ ਦੇ ਲਈ ਉਹ ਲਗਾਤਾਰ ਮਿਹਨਤ ਕਰ ਰਹੀ ਹੈ।
ਕੋਮਲ ਮਿੱਤਲ ਨੇ ਇਸ ਦੌਰਾਨ ਏਸ਼ੀਅਨ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਲਿਆਉਣ ਵਾਲੇ ਹੁਸ਼ਿਆਰਪੁਰ ਦੇ ਕਮੇਟੀ ਬਾਜ਼ਾਰ ਦੇ ਜੋਗੀ ਨੇ ਇਸ ਸਾਲ 2016 ਤੋਂ ਲੈ ਕੇ 2019 ਤੱਕ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਲਗਾਤਾਰ ਸੋਨੇ ਦੇ ਤਗਮੇ ਹਾਸਲ ਕੀਤੇ ਹਨ ਅਤੇ 2020 ਵਿਚ ਇੰਡੀਅਲ ਓਪਨ ਇੰਟਰਨੈਸ਼ਨਲ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਹਾਸਲ ਕਰਦੇ ਹੋਏ ਨਾ ਸਿਰਫ ਜ਼ਿਲ੍ਹੇ ਬਲਾਕਿ ਸੂਬੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਜੋਗੀ ਨੇ ਕਿਹਾ ਕਿ ਸੋਨੇ ਦਾ ਤਗਮਾ ਲਿਆਉਣ ਦਾ ਇਹ ਸਿਲਸਿਲਾ ਉਹ ਲਗਾਤਾਰ ਜਾਰੀ ਰੱਖਣਗੇ ਅਤੇ ਕਿੱਕ ਬਾਕਸਿੰਗ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਸੋਨੇ ਤਾ ਤਗਮਾ ਲਿਆ ਕੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੋਵੇਂ ਖਿਡਾਰੀਆਂ ਦੇ ਰੋਸ਼ਨ ਭਵਿੱਖ ਦੀ ਕਾਮਨਾ ਕਰਦੇ ਹੋਏ ਜ਼ਿਲ੍ਹੇ ਵਿਚ ਹੋਰ ਨੌਜਵਾਨਾਂ ਨੂੰ ਵੀ ਇਨ੍ਹਾਂ ਖਿਡਾਰੀਆਂ ਵਾਂਗ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਹ ਵੀ ਮਿਹਨਤ ਕਰਕੇ ਵੱਖ-ਵੱਖ ਖੇਡਾਂ ਵਿਚ ਆਪਣਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਾਨੂੰ ਜਿਥੇ ਅਨੁਸ਼ਾਸਨ ਅਤੇ ਲੀਡਰਸ਼ਿਪ ਸਿਖਾਉਂਦੀਆਂ ਹਨ, ਉਥੇ ਸਾਡਾ ਸਰੀਰਕ ਅਤੇ ਮਾਨਸਿਕ ਵਿਕਾਸ ਵੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ।

error: copy content is like crime its probhihated