Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਗਣਤੰਤਰ ਦਿਵਸ ਦੀਆਂ ਤਿਆਰੀਆਂ:-

ਗਣਤੰਤਰ ਦਿਵਸ ਦੀਆਂ ਤਿਆਰੀਆਂ:-

ਹੁਸ਼ਿਆਰਪੁਰ(ਬਿਊਰੋ) 

ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਦਿੱਤੇ ਨਿਰਦੇਸ਼

4 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਡਿਊਟੀ ਸੌਂਪਦੇ ਹੋਏ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਇਸ ਮਹੱਤਵਪੂਰਨ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ, ਐਸ.ਪੀ. (ਹੈਡਕੁਆਟਰ) ਮਨਜੀਤ ਕੌਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਵਸ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚੀ ਸਮੇਂ ਸਿਰ ਸਬੰਧਤ ਦਫ਼ਤਰ ਵਿਚ ਪਹੁੰਚਾਉਣ ਲਈ ਕਿਹਾ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਸਬੰਧੀ ਉਚਿਤ ਵਿਵਸਥਾ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।
ਕੋਮਲ ਮਿੱਤਲ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਅਸਥਾਈ ਪਖਾਨਿਆਂ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਦਾ ਅਭਿਆਸ ਕਰਵਾਉਣ ਲਈ ਵੀ ਕਿਹਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ. ਸੋਅ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਲਈ ਹੁਣ ਤੋਂ ਹੀ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਚੋਣ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਉਨ੍ਹਾਂ ਬੈਂਡ, ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪੁਰਸਕਾਰਾਂ ਦੀ ਵੰਡ, ਪ੍ਰਸੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਰਿਹਰਸਲਾਂ ਆਦਿ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ।
ਇਸ ਮੌਕੇ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਐਸ.ਡੀ.ਐਮ. ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ, ਡੀ.ਐਫ.ਓ. ਅਮਨੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

error: copy content is like crime its probhihated