Prime Punjab Times

Latest news
ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ...
ADVERTISEMENT
You are currently viewing ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ / ਯੋਗੇਸ਼ ਗੁਪਤਾ )

6 ਜਨਵਰੀ 2023 : ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੇ 25ਵੇਂ ਦਿਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ,ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਦਲਜੀਤ ਸਿੰਘ ਭੱਟੀ ਚਠਿਆਲੀਆਂ, ਚਰਨਜੀਤ ਸਿੰਘ, ਡਾ ਨਿਰਮਲ ਸਿੰਘ ਪੱਖੋਵਾਲ, ਹਰਮੇਸ਼ ਲਾਲ, ਰਾਣੀ, ਸਪਨਾ, ਸੁਰਿੰਦਰ ਕੌਰ ਸਕਰਾਲਾ, ਬਲਜੀਤ ਕੌਰ, ਰਣਜੀਤ ਕੌਰ, ਦਲਜੀਤ ਕੌਰ, ਕਮਲੇਸ਼ ਕੌਰ, ਕੁਲਵਿੰਦਰ ਕੌਰ, ਪੂਨਮ ਰਾਣੀ ਸਕਰਾਲਾ , ਮਨਜੋਤ ਕੌਰ ਤਲਵੰਡੀ ਜੱਟਾਂ, ਪਰਮਜੀਤ ਕੌਰ ਤਲਵੰਡੀ ਜੱਟਾਂ, ਊਸ਼ਾ ਧਰਮਕੋਟ, ਸੁਰਿੰਦਰ ਕੌਰ ਕੇਸੋਪੁਰ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜਦੂਰ ਹਾਜਰ ਸਨ।

 

error: copy content is like crime its probhihated