Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ-ਮਹਿਤਾ-ਜਲੰਧਰ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ-ਮਹਿਤਾ-ਜਲੰਧਰ ਸੜਕ ਦੇ ਨਿਰਮਾਣ ਕਾਰਜ ਲਈ ਰੱਖਿਆ ਨੀਂਹ ਪੱਥਰ

ਬਟਾਲਾ,( ਅਵਿਨਾਸ਼ ਸ਼ਰਮਾ )

ਬਟਾਲਾ ਹਲਕੇ ਦੇ ਪਿੰਡਾਂ ਦੇ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵੱਲੋਂ ਲੋਕਾਂ ਨੂੰ ਜੋ ਗਰੱਟੀਆਂ ਦਿਤੀਆਂ ਗਈਆਂ ਸਨ ਉਹ ਪੁਰੀਆਂ ਕੀਤੀਆਂ ਜਾ ਰਹੀਆਂ ਹਨ:-ਸੈਂਰੀ ਕਲਸੀ

6 ਜਨਵਰੀ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਅੱਜ 3 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਬਟਾਲਾ-ਮਹਿਤਾ -ਜਲੰਧਰ ਸੜਕ ਉੱਪਰ ਸੀਵਰੇਜ਼ ਪਾਉਣ ਉਪਰੰਤ ਸੜਕ ਦੀ ਰਿਪੇਅਰ ਕੰਮ ਦੀ ਸ਼ੁਰੂਆਤ ਕਰਨ ਲਈ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਹਰਜੋਤ ਸਿੰਘ ਐਕਸੀਅਨ ਪੀ ਡਬਲਿਊ ਡੀ, ਸੁਖਜਿੰਦਰ ਸਿੰਘ ਐਮ.ਡੀ ਰਜਿੰਦਰਾ ਗਰੁੱਪ ਆਫ ਇੰਡੀਸਟਰੀਜ਼ ਬਟਾਲਾ, ਸੁਰੇਸ਼ ਗੋਇਲ, ਯਸ਼ਪਾਲ ਚੌਹਾਨ, ਬਲਵਿੰਦਰ ਸਿੰਘ ਮਿੰਟਾ, ਰਜੇਸ਼ ਤੁਲੀ ਤੇ ਸਰਦੂਲ ਸਿੰਘ , ਮਨਜੀਤ ਸਿੰਘ ਭੁੱਲਰ, ਹਰਪਾਲ ਰਾਏ ਇੰਚਾਰਜ ਵਾਡਰ ਨੰਬਰ 11, ਕਾਲਾ ਉਮਰਪੁਰਾ ਇੰਚਾਰਜ ਵਾਰਡ ਨੰਬਰ 22, ਅਮਰਜੀਤ ਸਿੰਘ, ਗਗਨਦੀਪ ਸਿੰਘ, ਮਾਣਿਕ ਮਹਿਤਾ, ਬਲਜੀਤ ਸਿੰਘ ਨਿੱਕੂ ਸਮੇਤ ਆਪ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਸੁਰੇਸ਼ ਗੋਇਲ, ਯਸ਼ਪਾਲ ਚੌਹਾਨ, ਹਰਪਾਲ ਰਾਏ ਤੇ ਕਾਲਾ ਉਮਰਪੁਰਾ ਨੇ ਵਿਧਾਇਕ ਸ਼ੈਰੀ ਵਲੋਂ ਕਰਵਾਏ ਜਾ ਰਹੇ ਕੰਮਾਂ ਦੀ ਸਰਹਾਨਾ ਕਰਦਿਆਂ ਕਿਹਾ ਕਿ ਜਦੋਂ ਦੇ ਉਹ ਬਟਾਲਾ ਦੇ ਵਿਧਾਇਕ ਬਣੇ ਹਨ, ਉਨਾਂ ਵਲੋਂ ਲਗਾਤਾਰ ਹਲਕੇ ਦੇ ਵਿਕਾਸ ਕੰਮਾਂ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ, ਜਿਸ ਲਈ ਉਹ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਅਤੇ ਸਰਬਪੱਖੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਦੇ ਚੱਲਦਿਆਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਅੰਦਰ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੈ। ਉਨਾਂ ਅੱਗੇ ਕਿਹਾ ਕਿ ਬਟਾਲਾ-ਮਹਿਤਾ-ਜਲੰਧਰ ਸੜਕ ਦੀ ਰਿਪੇਅਰ ਨਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਦੌਰਾਨ ਬਹੁਤ ਮੁਸ਼ਕਿਲ ਆ ਰਹੀ ਸੀ ਪਰ ਹੁਣ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਆਵਾਜਾਈ ਦੀ ਵਧੀਆ ਸਹੂਲਤ ਮਿਲੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ ਹੈ, ਉਹ ਲੋਕਾਂ ਦੇ ਭਰੋਸੇ ਉੱਪਰ ਪੂਰਾ ਉਤਰਨਗੇ। ਬਟਾਲਾ ਵਿਖੇ ਕਰਵਾਏ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਮੁਰਗੀ ਮੁਹੱਲੇ ਤੋਂ ਦਾਣਾ ਮੰਡੀ ਬਟਾਲਾ ਤੱਕ ਸੜਕ ਦਾ ਨਿਰਮਾਣ ਕਰਵਾਇਆ ਗਿਆ। ਕਿਰਤੀ ਲੋਕਾਂ ਦੀ ਸਹੂਲਤ ਲਈ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਲੇਬਰ ਸ਼ੈੱਡ ਦੀ ਉਸਾਰੀ, ਟਾਇਲਟਸ ਅਤੇ ਆਰ ਓ ਲਗਾਇਆ ਜਾ ਰਿਹਾ ਹੈ। ਹੰਸਲੀ ਪੁਲ ਦੇ ਨਜ਼ਦੀਕ ਬਾਬਾ ਬਾਲਕ ਨਾਥ ਮੰਦਿਰ ਨੂੰ ਜਾਣ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਨਹਿਰੂ ਗੇਟ ਨੇੜੇ ਰਿਕਸ਼ਾ ਸਟੈਂਡ ਦੀ ਉਸਾਰੀ ਦਾ ਕੰਮ ਸ਼ੁਰੂ ਕਰਾਇਆ। ਕਿਲਾ ਮੰਡੀ ਵਿਖੇ ਮਿਊਸਪਲ ਜਨਾਨਾ ਹਸਪਤਾਲ ਦਾ ਨਵੀਨੀਕਰਨ ਕਰਦਿਆਂ ਇਥੇ ਆਮ ਆਦਮੀ ਕਲੀਨਿਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬਹੁਤ ਲਾਭ ਮਿਲੇਗਾ। ਕਾਹਨੂੰਵਾਨ ਰੋਡ ਤੇ ਸਾਗਰਪੁਰਾ ਵਾਰਡ ਨੰਬਰ 5 ਵਿੱਚ ਵੱਖ-ਵੱਖ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਉਨਾਂ ਅੱਗੇ ਦੱਸਿਆ ਇਸੇ ਤਰਾਂ ਬਟਾਲਾ ਹਲਕੇ ਦੇ ਪਿੰਡਾਂ ਅੰਦਰ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ ਅਤੇ ਆਪ ਪਾਰਟੀ ਵਲੋਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਪੂਰੀਆਂ ਕੀਤੀਆਂ ਜਾ ਰਹੀਆਂ ਹਨ।