Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਚਾਈਨਾ ਡੋਰ ’ਤੇ ਸਖਤੀ ਨਾਲ ਪਾਬੰਦੀ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਾਕਾ ਤਿਆਰ : ਕੋਮਲ ਮਿੱਤਲ

ਚਾਈਨਾ ਡੋਰ ’ਤੇ ਸਖਤੀ ਨਾਲ ਪਾਬੰਦੀ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਾਕਾ ਤਿਆਰ : ਕੋਮਲ ਮਿੱਤਲ

ਹੁਸ਼ਿਆਰਪੁਰ(ਬਿਊਰੋ) 

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ,ਰੋਜ਼ਾਨਾ ਦੇਣੀ ਹੋਵੇਗੀ ਰਿਪੋਰਟ

ਸ਼ਹਿਰਾਂ ਤੇ ਪਿੰਡਾਂ ਵਿਚ ਨਿਗਰਾਨ ਕਮੇਟੀਆਂ ਰੱਖਣਗੀਆਂ ਨਜ਼ਰ,ਚੰਗਾ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਚਾਈਨਾ ਡੋਰ ਦੀ ਖਰੀਦ-ਫਰੋਖਤ ਤੇ ਸਟੋਰ ਕਰਨ ਵਾਲਿਆਂ ਦੀ ਹੈਲਪਲਾਈਨ ਨੰਬਰ 01882-247506 ਅਤੇ 01882-247508 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

6 ਜਨਵਰੀ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਚਾਈਨਾ ਡੋਰ ਮਨੁੱਖੀ ਜੀਵਨ ਤੇ ਪਸ਼ੂ-ਪੰਛੀਆਂ ਲਈ ਜਾਨ ਦਾ ਖੌਅ ਬਣੀ ਹੋਈ ਹੈ, ਇਸ ਲਈ ਇਸ ਦੀ ਵਰਤੋਂ ’ਤੇ ਜਿਲ੍ਹੇ ਵਿਚ ਮੁਕੰਮਲ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵਲੋਂ ਨੋਟੀਫਿਕੇਸ਼ਨ ਤਹਿਤ ਚਾਈਨਾ ਡੋਰ ’ਤੇ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਜ਼ਿਲ੍ਹੇ ਵਿਚ ਜਿਥੇ ਧਾਰਾ 144 ਤਹਿਤ ਹੁਕਮ ਜਾਰੀ ਕੀਤੇ ਗਏ ਹਨ, ਉਥੇ ਇਸ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਚਾਈਨਾ ਡੋਰ ਦੀ ਖਰੀਦ-ਫਰੋਖਤ ਤੇ ਸਟੋਰ ਕਰਨ ਦਾ ਮਾਮਲਾ ਧਿਆਨ ਵਿਚ ਆਵੇਗਾ, ਉਥੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇਸ ਸਬੰਧੀ ਹੈਲਪਲਾਈਨ ਨੰਬਰ 01882-247506 ਅਤੇ 01882-247508 ਜਾਰੀ ਕੀਤੇ ਗਏ ਹਨ, ਜਿਸ ’ਤੇ ਚਾਈਨਾ ਡੋਰ ਦੀ ਖਰੀਦ-ਫਰੋਖਤ ਅਤੇ ਸਟੋਰ ਕਰਨ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਗੁਪਤ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਾਇਕ ਕਮਿਸ਼ਨਰ ਨਗਰ ਨਿਗਮ ਅਤੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸ਼ਹਿਰੀ ਖੇਤਰ ਵਿਚ ਐਨ.ਜੀ.ਓਜ਼ ਨਾਲ ਮਿਲ ਕੇ ਵਾਰਡ ਵਾਈਜ਼ ਅਤੇ ਸਮੂਹ ਬੀ.ਡੀ.ਪੀ.ਓਜ਼ ਨੂੰ ਪੇਂਡੂ ਖੇਤਰਾਂ ਵਿਚ ਮੋਹਤਬਰ ਵਿਅਕਤੀਆਂ ਨਾਲ ਮਿਲ ਕੇ ਪਿੰਡ ਪੱਧਰ ’ਤੇ ਨਿਗਰਾਨ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ,ਜੋ ਕਿ ਲੋਕਾਂ ਵਿਚ ਪਲਾਸਟਿਕ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨਗੇ ਅਤੇ ਨਾਲ ਹੀ ਇਸ ਡੋਰ ਦੀ ਵਿਕਰੀ ਨੂੰ ਲੈ ਸੂਚਨਾ ਦੇਣਗੇ। ਉਨ੍ਹਾਂ ਕਿਹਾ ਕਿ ਸਭ ਤੋਂ ਵਧੀਆ ਕੰਮ ਕਰਨ ਵਾਲੀਆਂ ਕਮੇਟੀਆਂ ਅਤੇ ਸੰਸਥਾਵਾਂ ਨੂੰ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਆਪਣੀ ਸਬ-ਡਵੀਜ਼ਨ ਵਿਚ ਪਲਾਸਟਿਕ ਡੋਰ ਨੂੰ ਵੇਚਣ ਤੇ ਖਰੀਦਣ ਦੀ ਰੋਕਥਾਮ ਲਈ ਓਵਰਆਲ ਇੰਚਾਰਜ ਹੋਣਗੇ ਅਤੇ ਆਮ ਜਨਤਾ ਨੂੰ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਆਪਣੇ ਹਲਕੇ ਦੀ ਰਿਪੋਰਟ ਰੋਜ਼ਾਨਾ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ, ਜਿਸ ਵਿਚ ਉਹ ਦੱਸਣਗੇ ਕਿ ਕਿੰਨੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਕਿੰਨੇ ਗੱਟੇ ਫੜੇ ਗਏ, ਕਿੰਨੇ ਪਰਚੇ ਦਰਜ ਕੀਤੇ ਗਏ ਅਤੇ ਕਿੰਨੇ ਗੱਟੇ ਨੋਡਲ ਅਧਿਕਾਰੀ ਕੋਲ ਜਮ੍ਹਾਂ ਹੋਏ ਜਾਂ ਨਸ਼ਟ ਕੀਤੇ ਗਏ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਐਸ.ਪੀ. ਹੁਸ਼ਿਆਰਪੁਰ ਆਪਣੇ ਅਧੀਨ ਆਉਂਦੇ ਪੁਲਿਸ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕਰਕੇ ਡਿਊਟੀਆਂ ਲਗਾਉਣਗੇ, ਜੋ ਕਿ ਚਾਈਨਾ ਡੋਰ ਦੀ ਵਿਕਰੀ, ਸਟੋਰ ਕਰਨ ਅਤੇ ਖਰੀਦਣ ’ਤੇ ਰੋਕ ਲਗਾਉਣ ਸਬੰਧੀ ਆਪਣੇ-ਆਪਣੇ ਇਲਾਕੇ ਵਿਚ ਛਾਪੇਮਾਰੀ ਕਰਨਗੇ ਅਤੇ ਰੋਜ਼ਾਨਾ ਬਾਜ਼ਾਰਾਂ ਵਿਚ ਅਤੇ ਗੱਡੀਆਂ ਦੀ ਚੈਕਿੰਗ ਯਕੀਨੀ ਬਣਾਉਣਗੇ। ਜੇਕਰ ਕੋਈ ਮਾਮਲਾ ਧਿਆਨ ਵਿਚ ਆਉਂਦਾ ਹੈ, ਤਾਂ ਉਸੇ ਸਮੇਂ ਡੋਰ ਜ਼ਬਤ ਕਰਕੇ, ਜ਼ਬਤ ਕੀਤੇ ਸਾਮਾਨ ਦੀ ਵੀਡੀਓਗ੍ਰਾਫ਼ੀ ਕਰਕੇ ਸਬੰਧਤ ਨੋਡਲ ਅਫ਼ਸਰ ਨੂੰ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਬਰਾਮਦ ਕੀਤੀ ਗਈ ਪਲਾਸਟਿਕ ਦੀ ਡੋਰ ਨੂੰ ਨਸ਼ਟ ਕਰਨ ਲਈ ਕਾਰਜਕਾਰੀ ਇੰਜੀਨੀਅਰ ਪ੍ਰਦੂਸ਼ਣ ਕੰਟਰੋਲ ਬੋਰਡ, ਹੁਸ਼ਿਆਰਪੁਰ ਨੂੰ ਬਤੌਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੇ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਬਰਾਮਦ ਕੀਤੀ ਜਾਣ ਵਾਲੀ ਪਲਾਸਟਿਕ ਦੀ ਡੋਰ ਨੂੰ ਸਬੰਧਤ ਨੋਡਲ ਅਫ਼ਸਰ ਦੇ ਦਫ਼ਤਰ ਵਿਚ ਉਸੇ ਦਿਨ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ: ਤੇ ਸੈਕੰ:) ਨੂੰ ਨਿਰਦੇਸ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਸਮੂਹ ਸਰਕਾਰੀ, ਗੈਰ ਸਰਕਾਰੀ, ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਆਦਿ ਵਿਚ ਪਲਾਸਟਿਕ ਦੀ ਡੋਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਚਲਾਉਣ ਅਤੇ ਅਧਿਆਪਕਾਂ ਰਾਹੀਂ ਬੱਚਿਆਂ ਦੀ ਸਕੂਲ ਡਾਇਰੀ ਵਿਚ ਪਲਾਸਟਿਕ ਦੀ ਡੋਰ ਦੀ ਵਰਤੋਂ ਨਾ ਕਰਨ ਤੇ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਕਰਨ ਸਬੰਧੀ ਲਿਖਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਬੱਚਿਆਂ ਦੇ ਮਾਤਾ-ਪਿਤਾ ਨੂੰ ਵੀ ਪ੍ਰੇਰਿਤ ਕਰਨ ਕਿ ਪਲਾਸਟਿਕ ਦੀ ਡੋਰ ਜਾਨਲੇਵਾ ਅਤੇ ਹਾਨੀਕਾਰਕ ਹੈ, ਇਸ ਲਈ ਬੱਚਿਆਂ ਨੁੰ ਇਸ ਤੋਂ ਦੂਰ ਰੱਖ ਕੇ ਸਿਰਫ਼ ਸੂਤੀ ਧਾਗੇ ਦੀ ਡੋਰ ਦੀ ਵਰਤੋਂ ਕੀਤੀ ਜਾਵੇ।
ਕੋਮਲ ਮਿੱਤਲ ਨੇ ਸਹਾਇਕ ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਸਮੂਹ ਬੀ.ਡੀ.ਪੀ.ਓਜ਼ ਅਤੇ ਈ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਦੁਕਾਨਦਾਰਾਂ ਅਤੇ ਵਪਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਪਲਾਸਟਿਕ ਦੀ ਡੋਰ ਸਬੰਧੀ ਪੁਰਾਣਾ ਮਾਲ ਵੇਚਣ ਅਤੇ ਨਵਾਂ ਮਾਲ ਖਰੀਦਣ ਨੂੰ ਮਨਾਹੀ ਕਰਨ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪੱਧਰ ’ਤੇ ਇਨ੍ਹਾਂ ਦੀ ਚੈਕਿੰਗ ਕਰਕੇ ਪੁਲਿਸ ਨਾਲ ਤਾਲਮੇਲ ਕਰਨ ਅਤੇ ਪਲਾਸਟਿਕ ਡੋਰ ਵੇਚਣ ਤੇ ਖਰੀਦਣ ਵਾਲਿਆਂ ਖਿਲਾਫ਼ ਕਾਰਵਾਈ ਕਰਨ। ਉਨ੍ਹਾਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨੂੰ ਹਦਾਇਤ ਕੀਤੀ ਕਿ ਉਹ ਸ਼ਹਿਰਾਂ ਵਿਚ ਸਮੂਹ ਐਨ.ਜੀ.ਓਜ਼ ਦੇ ਮੈਂਬਰਾਂ ਅਤੇ ਸਿਵਲ ਸੋਸਾਇਟੀਆਂ ਨਾਲ ਤਾਲਮੇਲ ਕਰਕੇ ਘਰ-ਘਰ ਜਾ ਕੇ ਪਲਾਸਟਿਕ ਦੀ ਡੋਰ ਦੀ ਵਰਤੋਂ ਨੂੰ ਰੋਕਣ ਅਤੇ ਸੂਤੀ ਧਾਗੇ ਦੀ ਵਰਤੋਂ ਲਈ ਆਮ ਜਨਤਾ ਨੂੰ ਜਾਗਰੂਕ ਤੇ ਪ੍ਰੇਰਿਤ ਕਰਨ।

error: copy content is like crime its probhihated