Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਲੱਖਪੁਰ ‘ਚ ਕਲਯੁਗੀ ਮਾਂ ਵਲੋਂ ਦੁੱਧ ਮੂੰਹੀ ਬੱਚੀ ਦੇ ਕਤਲ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ

ਲੱਖਪੁਰ ‘ਚ ਕਲਯੁਗੀ ਮਾਂ ਵਲੋਂ ਦੁੱਧ ਮੂੰਹੀ ਬੱਚੀ ਦੇ ਕਤਲ ਦਾ ਮਾਮਲਾ ਬਣਿਆ ਚਰਚਾ ਦਾ ਵਿਸ਼ਾ

ਫਗਵਾੜਾ ( ਲਾਲੀ ਦਾਦਰ )

8 ਜਨਵਰੀ : ਫਗਵਾੜਾ ਦੇ ਨਜਦੀਕੀ ਪਿੰਡ ਲੱਖਪੁਰ ਵਿਖੇ ਉਸ ਸਮੇਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਦੋਂ ਇਕ ਕਲਯੁਗੀ ਮਾਂ ਵਲੋਂ ਕਥਿਤ ਤੌਰ ਤੇ ਆਪਣੀੇ ਪੰਜ ਮਹੀਨਿਆਂ ਦੀ ਦੁੱਧ ਮੂੰਹੀ ਬੱਚੀ ਨੂੰ ਪਾਣੀ ਵਾਲੇ ਟੱਬ ਵਿੱਚ ਡੁਬੋ ਕੇ ਜਾਨ ਤੋਂ ਮਾਰਨ ਦਾ ਮਾਮਲਾ ਸਾਹਮਣੇ ਆਇਆ। ਬੱਚੀ ਦਾ ਕਤਲ ਸਾਰੇ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਰਨ ਪੁਤਰੀ ਬਿੰਦਰਪਾਲ ਵਾਸੀ ਰਾਣੀਪੁਰ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਵਿਜੇ ਕੁਮਾਰ ਪੁੱਤਰ ਸੁਰਿੰਦਰ ਪਾਲ ਵਾਸੀ ਲੱਖਪੁਰ ਨਾਲ ਹੋਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਕਿਰਨ ਵੱਲੋਂ ਦਰਿੰਦਗੀ ਦੀ ਹੱਦ ਪਾਰ ਕਰਦੇ ਹੋਏ ਪਹਿਲਾਂ ਬੱਚੀ ਦਾ ਗਲਾ ਘੁੱਟਿਆ ਗਿਆ ਤੇ ਮਗਰੋਂ ਪਾਣੀ ਵਿੱਚ ਡੁਬੋ ਕੇ ਮਾਰ ਦਿੱਤਾ ਗਿਆ। ਸੂਚਨਾ ਮਿਲਣ ‘ਤੇ ਥਾਣਾ ਰਾਵਲਪਿੰਡੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਕਾਤਲ ਮਾਂ ਨੂੰ ਹਿਰਾਸਤ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਕਾਂਤੀ ਰਾਣੀ ਨੇ ਦੱਸਿਆ ਕਿ ਮੁਢਲੀ ਜਾਂਚ ਵਿਚ ਕਤਲ ਦਾ ਕਾਰਨ ਘਰੇਲੂ ਝਗੜਾ ਸਾਹਮਣੇ ਆਇਆ ਹੈ। ਉਹਨਾਂ ਦੱਸਿਆ ਕਿ ਮਿ੍ਰਤਕ ਬੱਚੀ ਦਾ ਪੋਸਟਮਾਰਟਮ ਸੋਮਵਾਰ ਨੂੰ ਡਾਕਟਰਾਂ ਦੇ ਬੋਰਡ ਵਲੋਂ ਕੀਤਾ ਜਾਵੇਗਾ।
ਤਸਵੀਰ – ਮਿ੍ਰਤਕ ਬੱਚੀ ਸਿਮਰਨਜੀਤ ਦੀ ਫਾਈਲ ਫੋਟੋ ਅਤੇ ਪਲਾਸਟਿਕ ਦਾ ਟੱਬ।