Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਮਲਕਪੁਰ ਵਿਖੇ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਮਲਕਪੁਰ ਵਿਖੇ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਬਟਾਲਾ (ਅਵਿਨਾਸ਼ ਸ਼ਰਮਾ )

ਪੇਂਡੂ ਤੇ ਸ਼ਹਿਰੀ ਖੇਤਰ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

9 ਜਨਵਰੀ : ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਅਤੇ ਵਿਕਾਸ ਕਾਰਜਾਂ ਨੂੰ ਮੁੱਖ ਰੱਖਦਿਆਂ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ, ਜਿਸਦੇ ਚੱਲਦਿਆਂ ਬਟਾਲਾ ਵਿਧਾਨ ਸਭਾ ਹਲਕੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਉਨ੍ਹਾਂ ਵਲੋਂ ਖੁਦ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ.ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਪਿੰਡ ਮਲਕਪੁਰ ਵਿਖੇ ਜਾ ਕੇ ਨੇੜਲੇ ਪਿੰਡਾਂ ਸ਼ੇਰੁਪੁਰ, ਨੌਸ਼ਹਿਰਾ ਮੱਝਾ ਸਿੰਘ, ਅਰਜਨਪੁੁੁਰ, ਬਹਿਲੂਵਾਲ ਆਦਿ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।

ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਮਹਿਜ 9 ਮਹੀਨਿਆਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਹਲਕੇ ਅੰਦਰ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਦੇਣ ਲਈ 5-5 ਪਿੰਡਾਂ ਦੇ ਕਲੱਸਟਰ ਬਣਾ ਕੇ ਵਿਸ਼ੇਸ਼ ਲੋਕ ਭਲਾਈ ਕੈਂਪ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਦਫਤਰਾਂ ਦੇ ਗੇੜੇ ਨਾ ਮਾਰਨੇ ਪੈਣ।

ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਜਿਆਦਾਤਰ ਸਮੱਸਿਆ ਗੰਦੇ ਪਾਣੀ ਦੀ ਨਿਕਾਸੀ ਹੈ, ਜਿਸ ਸਬੰਧੀ ਸਬੰਧਤ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸਮੱਸਿਆ ਦਾ ਜਲਕ ਨਿਬੇੜਾ ਕਰਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਖੇਡ ਸਟੇਡੀਅਮ, ਪਾਰਕਾਂ ਸਮੇਤ ਵੱਖ ਵੱਖ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ।

ਇਸ ਮੌਕੇ ਮਨਦੀਪ ਸਿੰਘ ਗਿੱਲ ਯੂਥ ਆਗੂ, ਸਰਪੰਚ ਮਨਦੀਪ ਸਿੰਘ, ਸੁਰਿੰਦਰ ਸਿੰਘ ਨੰਬਰਦਾਰ, ਬਲਰਾਜ ਸਿੰਘ, ਸਮਸ਼ੇਰ ਸਿੰਘ ਯੂਥ ਆਗੂ, ਅਜੀਤ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਸਰਵਨ ਸਿੰਘ, ਰਸ਼ਪਾਲ ਸਿੰਘ, ਜਸਬੀਰ ਸਿੰਘ, ਬਲਵਿੰਦਰ ਸਿੰਘ ਐਸਐਚਓ, ਗਗਨਦੀਪ ਸਿੰਘ, ਮਾਨਿਕ ਮਹਿਤਾ, ਬਲਜੀਤ ਸਿੰਘ ਨਿੱਕੂ ਹੰਸ਼ਪਾਲ, ਮਲਕੀਤ ਸਿੰਘ, ਪਵਨ ਕੁਮਾਰ ਆਦਿ ਮੌਜੂਦ ਸਨ।

ਕੈਪਸ਼ਨ–ਵਿਧਾਇਕ ਸ਼ੈਰੀ ਕਲਸੀ,ਪਿੰਡ ਮਲਕਪੁਰ ਵਿਖੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ।