Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੜਾਕੇ ਦੀ ਠੰਡ ‘ਚ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਕੜਾਕੇ ਦੀ ਠੰਡ ‘ਚ ਵੀ ਟੋਲਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਤੇ ਮਜਦੂਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਗੜ੍ਹਦੀਵਾਲਾ (ਚੌਧਰੀ /ਯੋਗੇਸ਼ ਗੁਪਤਾ) 

9 ਜਨਵਰੀ  : ਅੱਜ ਕੜਾਕੇ ਦੀ ਠੰਡ ਵਿਚ ਵੀ ਟੋਲ ਪਲਾਜ਼ਾ ਮਾਨਗੜ੍ਹ ਵਿਖੇ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲਾ ਹੁਸ਼ਿਆਰਪੁਰ ਵੱਲੋਂ ਕਿਸਾਨ- ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਚੁਤਾਲਾ, ਪਰਮਜੀਤ ਸਿੰਘ ਭੁੱਲਾ ਜ਼ਿਲਾ ਪ੍ਰਧਾਨ ਅਤੇ ਜਗਦੀਪ ਸਿੰਘ ਜੱਗੀ ਗਿੱਲ ਜ਼ੋਨ ਪ੍ਰਧਾਨ ਗਰਨਾ ਸਾਹਿਬ ਦੀ ਅਗਵਾਈ ਹੇਠ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਲਾਏ ਧਰਨੇ ਦੇ 29ਵੇਂ ਦਿਨ ਕਿਸਾਨਾਂ ਤੋਂ ਮਜ਼ਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਰੋਸ ਪ੍ਰਦਰਸ਼ਨ ਕੀਤਾ।ਆਗੂਆਂ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅੱਜ ਕਾਫੀ ਦਿਨ ਬੀਤ ਜਾਣ ‘ਤੇ ਵੀ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਰ ਨਹੀਂ ਲਈ, ਜਿਸ ਕਾਰਨ ਪੰਜਾਬ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਨਾ ਕਰਨ ਕਰ ਕੇ ਸਰਕਾਰ ਦਾ ਦੋਗਲੀ ਨੀਤੀ ਵਾਲਾ ਚਿਹਰਾ ਸਾਹਮਣੇ ਆ ਚੁੱਕਾ ਹੈ। ਜਿਸ ਕਾਰਨ ਅੱਜ ਸੂਬੇ ਦੀ ਕਿਸਾਨੀ ਤੇ ਕਿਰਤੀ ਜਮਾਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਆਪਣੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਖਿਆ ਕਿ ਕਿਸਾਨਾਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ,ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਾਵੇ, ਫੈਕਟਰੀਆਂ ਵੱਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ, ਤਰਨਤਾਰਨ ਡੀ.ਸੀ. ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜ਼ਦੂਰ ਦੋ ਪਰਿਵਾਰ ਨੂੰ ਨੌਕਰੀ ਤੋਂ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੋਰ ਲਟਕਾਉਣ ਦੀ ਕੋਸ਼ਿਸ਼ ਕੀਤੀ ਤਾਂ ਸੰਘਰਸ਼ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਦਵਿੰਦਰ ਸਿੰਘ ਕਾਹਲੋਂ, ਸੁਰਿੰਦਰ ਸਿੰਘ ਕੇਸੋਪੁਰ ਟੁੰਡ,ਸਤਪਾਲ ਸਿੰਘ ਕੁਲਾਰ, ਸੁਰਿੰਦਰ ਸਿੰਘ ਕੁਲਾਰ, ਬਿੱਲਾ ਝਿੰਗੜ, ਬਿੱਲਾ ਗਿੱਲ ਝਿੰਗੜ, ਸੰਦੀਪ ਝਿੰਗੜ, ਸਤਨਾਮ ਝਿੰਗੜ,ਨੀਤੂ ਰਾਣੀ ਭੂੰਗਾ, ਨੀਲਮ ਭੂੰਗਾ, ਦਲਜੀਤ ਕੌਰ ਭੂੰਗਾ, ਸਵਿਤਾ ਰਾਣੀ ਗੜ੍ਹਦੀਵਾਲਾ, ਚਰਨਜੀਤ ਕੌਰ, ਚਠਿਆਲੀਆਂ, ਅਮ੍ਰਿਤਪਾਲ ਕੌਰ ਰਘਵਾਲ, ਜਸਵੀਰ ਕੌਰ ਰਘਵਾਲ, ਸੁਨੀਤਾ ਰਾਣੀ ਰਘਵਾਲ, ਗੁਰਪ੍ਰੀਤ ਕੌਰ ਰਘਵਾਲ, ਨਿਰਮਲ ਕੌਰ ਕੁਲਾਰ, ਅਮਰਜੀਤ ਕੌਰ ਕੁਲਾਰ, ਜਤਿੰਦਰ ਕੌਰ ਕੁਲਾਰ, ਪ੍ਰਭਜੋਤ ਕੌਰ ਕੁਲਾਰ, ਰਣਜੀਤ ਕੌਰ ਟੁੰਡ ਆਦਿ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜਦੂਰ ਹਾਜਰ ਸਨ।