Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਗੜ੍ਹਦੀਵਾਲਾ ਚ ਚੋਰਾਂ ਦੀ ਭਰਮਾਰ ਵੱਧੀ,ਕਰਿਆਨੇ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਚੋਰ,ਕੀਮਤੀ ਸਮਾਨ ਲੈ ਕੇ ਹੋਏ ਰਫੂਚੱਕਰ

ਗੜ੍ਹਦੀਵਾਲਾ ਚ ਚੋਰਾਂ ਦੀ ਭਰਮਾਰ ਵੱਧੀ,ਕਰਿਆਨੇ ਦੀ ਦੁਕਾਨ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ ਚੋਰ,ਕੀਮਤੀ ਸਮਾਨ ਲੈ ਕੇ ਹੋਏ ਰਫੂਚੱਕਰ

ਗੜ੍ਹਦੀਵਾਲਾ: (ਪ੍ਰਦੀਪ ਕੁਮਾਰ ਪੀਕੇ, ਯੋਗੇਸ਼ ਗੁਪਤਾ )

9 ਜਨਵਰੀ :  ਗੜ੍ਹਦੀਵਾਲਾ ਚ ਦਿਨ ਬ ਦਿਨ ਚੋਰਾਂ ਦੀ ਭਰਮਾਰ ਵੱਧ ਰਹੀ ਹੈ। ਕੁੱਝ ਦਿਨਾਂ ਤੋਂ ਚੋਰਾਂ ਵਲੋਂ ਆਏ ਦਿਨ ਨਵੀਂਆਂ ਨਵੀਆਂ ਵਾਰਦਾਤਾਂ ਨੂੰ ਲਗਾਤਾਰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨਾਲ ਸ਼ਹਿਰ ਦੇ ਲੋਕਾਂ ਤੇ ਦੁਕਾਨਦਾਰਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਬੀਤੀ ਰਾਤ ਟਾਂਡਾ ਮੋੜ ਸਥਿਤ ਕਿਸਾਨ ਕਰਿਆਨੇ ਦੀ ਦੁਕਾਨ ਤੇ ਇੱਕ ਹੋਰ ਨਵੀਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਅਵਿਨਾਸ਼ ਧੁੱਗਾ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਉਹ ਆਪਣੀ ਦੁਕਾਨ ਖੋਲਣ ਵਾਸਤੇ ਆਏ ਤਾਂ ਜਦੋਂ ਉਨ੍ਹਾਂ ਨੇ ਦੁਕਾਨ ਦਾ ਸ਼ਟਰ ਖੋਲ੍ਹ ਕੇ ਦੇਖਿਆ ਤਾਂ ਸਾਹਮਣੇ ਹੀ ਦੁਕਾਨ ਦੀ ਛੱਤ ਚੋਰਾਂ ਵਲੋਂ ਪੱਟੀ ਹੋਈ ਸੀ। ਉਹਨਾਂ ਨੇ ਦੱਸਿਆ ਕਿ ਚੋਰਾਂ ਵਲੋਂ ਦੁਕਾਨ ਦੀ ਛੱਤ ਪਾੜ ਕੇ ਕੀਮਤੀ ਸਾਮਾਨ ਲੈ ਕੇ ਫਰਾਰ ਹੋ ਗਏ। ਦੁਕਾਨ ਦੇ ਬਿਲਕੁਲ ਹੀ ਸਾਹਮਣੇ ਸਰਕਾਰ ਵੱਲੋਂ ਲਗਾਏ ਗਏ ਕੈਮਰਿਆਂ ਦਾ ਵੀ ਇਨ੍ਹਾਂ ਚੋਰਾਂ ਨੂੰ ਕੋਈ ਖੌਫ ਨਹੀਂ ਹੈ ਚੋਰ ਨਿਧੜਕ ਹੋ ਕੇ ਦੁਕਾਨ ਦੀ ਛੱਤ ਪਾੜ ਕੇ ਸਮਾਨ ਲੈ ਕੇ ਰਫੂ ਚੱਕਰ ਹੋ ਗਏ। ਇਸ ਦੀ ਸੂਚਨਾ ਗੜ੍ਹਦੀਵਾਲਾ ਪੁਲਸ ਸਟੇਸ਼ਨ ਵਿਚ ਦੇ ਦਿੱਤੀ ਗਈ ਹੈ।