Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 85 ਵੇਂ ਮਹੀਨਾਵਾਰ ਰਾਸ਼ਨ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ 85 ਵੇਂ ਮਹੀਨਾਵਾਰ ਰਾਸ਼ਨ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ (ਚੌਧਰੀ)
10 ਜਨਵਰੀ : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 85 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਨ੍ਹਾਂ ‘ਚ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਆਦਿ ਸ਼ਾਮਲ ਹਨ । ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਕਨੇਡਾ, ਮੈਲਬੋਰਨ ਦੀ ਸੰਗਤਾਂ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਤੋਂ ਇਲਾਵਾ ਸਮੂਹ ਇਲਾਕਾ ਨਿਵਾਸੀਆਂ ਅਤੇ ਹੋਰ ਐਨ ਆਰ ਆਈ ਵਾਰੀ ਦਾ ਧੰਨਵਾਦ ਕੀਤਾ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ,ਜਸਵਿੰਦਰ ਸਿੰਘ ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਹੋਰ ਸੇਵਾਦਾਰ ਹਾਜਰ ਸਨ।